ਐਸ.ਆਈ.ਟੀ. ਦੇ ਦਾਅਵਿਆਂ ਨੇ ਬਾਦਲ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੇ ਉਧੇੜੇ ਪਾਜ਼
Published : Mar 26, 2019, 2:56 am IST
Updated : Mar 26, 2019, 2:56 am IST
SHARE ARTICLE
Parkash Singh Badal & Sukhbir Singh Badal.
Parkash Singh Badal & Sukhbir Singh Badal.

'ਸਿੱਟ' ਦਾ ਨਵਾਂ ਪ੍ਰਗਟਾਵਾ : ਪੁਲਿਸ ਅਧਿਕਾਰੀਆਂ ਨੇ ਹੀ ਖ਼ੁਦ ਵਿਗਾੜੇ ਸਨ ਹਾਲਾਤ

ਕੋਟਕਪੂਰਾ : ਭਾਵੇਂ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਦੀ ਸੌਦਾ ਸਾਧ ਦੇ ਡੇਰਾ ਪ੍ਰੇਮੀਆਂ ਦੀ ਸ਼ਰਮਨਾਕ ਕਰਤੂਤ ਬਾਰੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ (ਸਿੱਟ) ਨੇ ਪ੍ਰਗਟਾਵਾ ਕਰ ਦਿਤਾ ਸੀ ਤੇ ਹੁਣ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਐਸਆਈਟੀ ਵਲੋਂ ਕੀਤੇ ਜਾ ਰਹੇ ਹੈਰਾਨੀਜਨਕ ਪ੍ਰਗਟਾਵਿਆਂ ਬਾਰੇ ਲੋਕ ਪੜ੍ਹ ਸੁਣ ਕੇ ਹੈਰਾਨ ਤੇ ਪ੍ਰੇਸ਼ਾਨ ਹੀ ਨਹੀਂ ਹੋ ਰਹੇ ਬਲਕਿ ਤਤਕਾਲੀਨ ਅਕਾਲੀ-ਭਾਜਪਾ ਗਠਜੋੜ ਸਰਕਾਰ ਨੂੰ ਕੋਸ ਵੀ ਰਹੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਆਖ਼ਰ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਡੇਰਾ ਪ੍ਰੇਮੀਆਂ ਅਤੇ ਪੰਜਾਬ ਪੁਲਿਸ ਨੂੰ ਇੰਨੀ ਖੁੱਲ੍ਹ ਦੇਣ ਦੀ ਜ਼ੁਰਅਤ ਕਿਉਂ ਕੀਤੀ ਕਿ ਉਹ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਮਨਮਾਨੀਆਂ ਅਤੇ ਧੱਕੇਸ਼ਾਹੀਆਂ ਕਰਨ। ਐਸਆਈਟੀ ਨੇ ਨਵਾਂ ਖ਼ੁਲਾਸਾ ਕੀਤਾ ਹੈ ਕਿ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਪੁਲਿਸ ਵਲੋਂ ਫਾਇਰਿੰਗ ਕਰਨ ਤੋਂ ਬਾਅਦ ਹੀ ਧਰਨਾਕਾਰੀ ਭੜਕੇ ਸਨ ਅਤੇ ਪੁਲਿਸ ਨੇ ਗੋਲੀ ਚਲਾਉਣ ਤੋਂ ਪਹਿਲਾਂ ਡਿਊਟੀ ਮੈਜਿਸਟ੍ਰੇਟ ਤੋਂ ਇਜਾਜ਼ਤ ਲੈਣ ਦੀ ਜ਼ਰੂਰਤ ਵੀ ਨਾ ਸਮਝੀ।

ਫ਼ਰੀਦਕੋਟ ਦੀ ਅਦਾਲਤ 'ਚ ਧਾਰਾ 164 ਤਹਿਤ ਐਸਆਈਟੀ ਵਲੋਂ ਘਟਨਾ ਵਾਲੇ ਦਿਨ ਬਹਿਬਲ ਕਲਾਂ 'ਚ ਜ਼ਖ਼ਮੀ ਹੋਏ ਏਐਸਆਈ ਸੁਰਿੰਦਰ ਕੁਮਾਰ ਦੇ ਬਿਆਨ ਦਰਜ ਕਰਵਾਏ ਗਏ ਹਨ, ਜਿਸ ਵਿਚ ਏਐਸਆਈ ਨੇ ਮੰਨਿਆ ਕਿ ਪੁਲਿਸ ਵਲੋਂ ਫ਼ਾਇਰਿੰਗ ਕਰਨ ਤੋਂ ਬਾਅਦ ਧਰਨਾਕਾਰੀਆਂ 'ਚ ਭੜਕਾਹਟ ਪੈਦਾ ਹੋਣਾ ਸੁਭਾਵਿਕ ਸੀ ਤੇ ਉਸ ਸਮੇਂ ਉਹ ਅਪਣੀ ਗੱਡੀ 'ਚ ਚੜਨ ਸਮੇਂ ਡਿੱਗਣ ਕਰ ਕੇ ਜ਼ਖ਼ਮੀ ਹੋ ਗਿਆ ਸੀ। ਐਸਆਈਟੀ ਵਲੋਂ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਦੌਰਾਨ ਇਹ ਵੀ ਪ੍ਰਗਟਾਵਾ ਹੋਇਆ ਹੈ ਕਿ ਘਟਨਾ ਵਾਲੇ ਦਿਨ ਘਟਨਾ ਸਥਾਨ 'ਤੇ ਜੈਤੋ ਦੇ ਨਾਇਬ ਤਹਿਸੀਲਦਾਰ ਪ੍ਰਿਤਪਾਲ ਸਿੰਘ ਬਤੌਰ ਡਿਊਟੀ ਮੈਜਿਸਟ੍ਰੇਟ ਤੈਨਾਤ ਸਨ ਪਰ ਪੁਲਿਸ ਨੇ ਸੰਗਤਾਂ 'ਤੇ ਲਾਠੀਚਾਰਜ ਕਰਨ ਜਾਂ ਗੋਲੀ ਚਲਾਉਣ ਤੋਂ ਪਹਿਲਾਂ ਉਨ੍ਹਾਂ ਤੋਂ ਇਜਾਜ਼ਤ ਨਹੀਂ ਲਈ। ਉਕਤ ਘਟਨਾ ਨੂੰ ਲੈ ਕੇ ਪਹਿਲਾਂ ਮੁਲਜ਼ਮ ਪੁਲਿਸ ਅਧਿਕਾਰੀ ਦਾਅਵਾ ਕਰਦੇ ਰਹੇ ਹਨ ਕਿ ਧਰਨਾਕਾਰੀਆਂ ਨੇ ਪੁਲਿਸ 'ਤੇ ਹਮਲਾ ਕੀਤਾ ਸੀ ਜਿਸ ਦੇ ਬਚਾਅ 'ਚ ਪੁਲਿਸ ਨੂੰ ਫ਼ਾਇਰਿੰਗ ਕਰਨ ਲਈ ਮਜਬੂਰ ਹੋਣਾ ਪਿਆ।

SITSIT

ਹੁਣ ਜਾਂਚ 'ਚ ਪੁਲਿਸ ਦੀ ਫ਼ਾਇਰਿੰਗ ਤੋਂ ਬਾਅਦ ਧਰਨਾਕਾਰੀਆਂ 'ਚ ਭੜਕਾਹਟ ਪੈਦਾ ਹੋਣ ਦੀ ਗੱਲ ਸਾਹਮਣੇ ਆਉਣ ਨਾਲ ਜਿਥੇ ਇਸ ਕਾਂਡ ਨੇ ਨਵਾਂ ਮੌੜ ਲੈ ਲਿਆ ਹੈ, ਉੱਥੇ ਤਤਕਾਲੀਨ ਬਾਦਲ ਸਰਕਾਰ ਦੀ ਕਾਰਗੁਜ਼ਾਰੀ 'ਤੇ ਉਂਗਲ ਉਠਣੀ ਵੀ ਸੁਭਾਵਿਕ ਹੈ। ਐਸਆਈਟੀ ਮੁਤਾਬਿਕ ਉਸ ਦਿਨ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਨਾਲ ਮੌਕੇ 'ਤੇ ਪੁੱਜੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਧਰਨੇ 'ਤੇ ਬੈਠੇ ਇਕ ਵਿਅਕਤੀ ਨੂੰ ਥੱਪੜ ਮਾਰ ਦਿਤਾ, ਇਸ ਨਾਲ ਵਿਵਾਦ ਖੜ੍ਹਾ ਹੋ ਗਿਆ। ਉਸ ਤੋਂ ਬਾਅਦ ਵਾਪਰੇ ਗੋਲੀਕਾਂਡ 'ਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।

ਉਨ੍ਹਾਂ ਦੀ ਪੋਸਟਮਾਰਟਮ ਰਿਪੋਰਟ 'ਚ ਵੀ ਪ੍ਰਗਟਾਵਾ ਹੋਇਆ ਹੈ ਕਿ ਉਨ੍ਹਾਂ ਨੂੰ ਗੋਲੀ ਉੱਪਰ ਤੋਂ ਹੇਠਾਂ ਵਾਲੇ ਪਾਸੇ ਲੱਗੀ ਸੀ। ਅਰਥਾਤ ਪੁਲਿਸ ਨੇ ਬੈਠੇ ਹੋਏ ਵਿਅਕਤੀਆਂ ਉੱਪਰ ਹੀ ਗੋਲੀਆਂ ਚਲਾ ਦਿਤੀਆਂ ਸਨ। ਇਸ ਤੋਂ ਪਹਿਲਾਂ ਐਸਆਈਟੀ ਵਲੋਂ ਗਵਾਹਾਂ ਦੇ ਬਿਆਨਾਂ ਦੇ ਅਧਾਰ 'ਤੇ ਜਾਂਚ ਉਪਰੰਤ ਦਾਅਵਾ ਕੀਤਾ ਜਾ ਚੁੱਕਾ ਹੈ ਕਿ ਪੁਲਿਸ ਨੇ ਐਸਐਸਪੀ ਚਰਨਜੀਤ ਸ਼ਰਮਾ ਦੀ ਜਿਪਸੀ 'ਤੇ 12 ਬੋਰ ਦੀ ਬੰਦੂਕ ਨਾਲ ਖ਼ੁਦ ਗੋਲੀਆਂ ਚਲਾ ਕੇ ਝੂਠੇ ਸਬੂਤ ਤਿਆਰ ਕੀਤੇ ਸਨ। ਐਸਆਈਟੀ ਮੁਤਾਬਕ ਅਜਿਹਾ ਕੋਈ ਵੀ ਸਬੂਤ ਨਹੀਂ ਮਿਲਿਆ, ਜਿਸ ਤੋਂ ਸਾਬਤ ਹੁੰਦਾ ਹੋਵੇ ਕਿ ਪੁਲਿਸ ਨੂੰ ਧਰਨਾਕਾਰੀਆਂ ਤੋਂ ਖ਼ਤਰਾ ਸੀ, ਕਿਉਂਕਿ ਕਿਸੇ ਵੀ ਧਰਨਾਕਾਰੀ ਕੋਲ ਕੋਈ ਵੀ ਹਥਿਆਰ ਨਹੀਂ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement