ਚੋਣ ਰੰਜਸ਼ ਦੀ ਭੇਂਟ ਚੜ੍ਹਿਆ ਇੱਕ ਹੋਰ ਸਰਪੰਚ ਦਾ ਨੌਜਵਾਨ ਪੁੱਤ 
Published : Mar 25, 2019, 2:10 pm IST
Updated : Mar 25, 2019, 2:10 pm IST
SHARE ARTICLE
son of sarpanch died
son of sarpanch died

ਚੁਣਾਵੀਂ ਰੰਜਸ਼ ਦੇ ਚਲਦਿਆਂ ਖੰਨੇ ਦੇ ਪਿੰਡ ਸੇਹ ਦੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਗੁਰਪ੍ਰੀਤ ਸਿੰਘ ਗੁਰਾ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।

ਖੰਨਾ : ਚੋਣਾਵੀਂ ਰੰਜਸ਼ ਦੇ ਚਲਦਿਆਂ ਖੰਨੇ ਦੇ ਪਿੰਡ ਸੇਹ ਦੀ ਸਰਪੰਚ ਰਣਜੀਤ ਕੌਰ ਦੇ ਪੁੱਤਰ ਗੁਰਪ੍ਰੀਤ ਸਿੰਘ ਗੁਰਾ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੋ ਕਾਰਾਂ ਅਤੇ ਦੋ ਮੋਟਰਸਾਇਕਿਲ ਸਵਾਰ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਦੱਸ ਦਈਏ ਕਿ ਘਟਨਾ ਸ਼ਾਮ ਛੇ ਵਜੇ ਦੇ ਕਰੀਬ ਦੀ ਹੈ, ਗੁਰਪ੍ਰੀਤ ਸਿੰਘ ਦੇ ਸਿਰ ਅਤੇ ਮੱਥੇ ‘ਤੇ 20 ਤੋਂ ਵੀ ਜ਼ਿਆਦਾ ਵਾਰ ਕੀਤੇ ਗਏ ਹਨ, ਜਿਸਦੇ ਨਾਲ ਉਸਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ। ਵਾਰਦਾਤ ਵਿਚ ਇੱਕ ਹੋਰ ਨੌਜਵਾਨ ਸਾਹਿਬ ਸਿੰਘ ਵੀ ਜਖ਼ਮੀ ਹੋਇਆ ਹੈ। ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੂਨ ਨਾਲ ਲਥਪਥ ਹਾਲਤ ਵਿਚ ਗੁਰਪ੍ਰੀਤ ਨੂੰ ਖੰਨੇ ਦੇ ਆਈਵੀਵਾਈ ਹਸਪਤਾਲ ਵਿਚ ਲਿਆਂਦਾ ਗਿਆ ਪਰ ਉੱਥੇ ਡਾਕਟਰਾਂ ਨੇ ਗੁਰਪ੍ਰੀਤ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੁਲਿਸ ਅਧਿਕਾਰੀਆਂ ਦੀ ਇੱਕ ਟੀਮ ਨੇ ਘਟਨਾ ਸਥਾਨ ਦਾ ਨਿਰੀਖਣ ਕਰਨ ਉਪਰੰਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾ ਨੇ ਕਾਂਗਰਸ ਪਾਰਟੀ ਦੇ ਲੋਕਾਂ ‘ਤੇ ਗੁਰਪ੍ਰੀਤ ਸਿੰਘ ਦਾ ਮਰਡਰ ਕਰਨ ਦਾ ਇਲਜ਼ਾਮ ਲਗਾਇਆ ਹੈ। ਹਸਪਤਾਲ ਵਿਚ ਮੌਜੂਦ ਮ੍ਰਿਤਕ ਗੁਰੇ ਦੇ ਭਤੀਜੇ ਨੇ ਦੱਸਿਆ ਕਿ ਉਸਦਾ ਚਾਚਾ ਅਤੇ ਤਾਏ ਦਾ ਮੁੰਡਾ ਸਾਹਿਬ ਸਿੰਘ ਘਰ ਤੋਂ 100 ਮੀਟਰ ਦੀ ਦੂਰੀ 'ਤੇ ਚੌਕ 'ਚ ਖੜੇ ਸਨ। ਸ਼ਾਮ 6 ਵਜੇ ਦੇ ਕਰੀਬ ਦੋ ਕਾਰਾਂ ਵਿਚ ਆਏ ਬੰਦਿਆਂ ਨੇ ਦੋਨਾਂ ਨੂੰ ਘੇਰ ਲਿਆ ਸੀ।

ਹਸਪਤਾਲ ਵਿਚ ਮੌਜੂਦ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗੁਰਾ ਦਾ ਕਤਲ ਚੁਣਾਵੀਂ ਰੰਜਸ਼ ਵਿਚ ਕੀਤਾ ਗਿਆ ਹੈ । ਸਰਪੰਚ ਦੇ ਬੇਟੇ ਦੇ ਕਤਲ ਤੋਂ ਬਾਅਦ ਇਲਾਕੇ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਐਸਐਚਓ ਸਮਰਾਲਾ ਸੁਖਬੀਰ ਸਿੰਘ ਨੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲੇ ਮਾਮਲੇ ਦੀ ਜਾਂਚ ਜਾਰੀ ਹੈ, ਜਿਵੇਂ ਹੀ ਪੁਲਿਸ ਕਿਸੇ ਨਤੀਜੇ 'ਤੇ ਪਹੁੰਚੇਗੀ ਤਾਂ ਜਾਣਕਾਰੀ ਦਿੱਤੀ ਜਾਵੇਗੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement