ਸੂਬੇ 'ਚ ਬੇਖ਼ੌਫ਼ ਚੱਲ ਰਿਹੈ ਮਾਫ਼ੀਆ ਰਾਜ : ਭਗਵੰਤ ਮਾਨ
Published : Mar 25, 2019, 5:19 pm IST
Updated : Mar 25, 2019, 5:19 pm IST
SHARE ARTICLE
Bhagwant Mann
Bhagwant Mann

ਕਿਹਾ, ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਕਰੇ ਕੈਪਟਨ ਸਰਕਾਰ

ਚੰਡੀਗੜ੍ਹ : ਪਿਛਲੀ ਅਕਾਲੀ-ਭਾਜਪਾ ਅਤੇ ਮੌਜੂਦਾ ਕਾਂਗਰਸ ਸਰਕਾਰ ਸੂਬੇ 'ਚ ਲੈਂਡ ਮਾਫ਼ੀਆ, ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਟਰਾਂਸਪੋਰਟ ਮਾਫ਼ੀਆ ਅਤੇ ਨਸ਼ਾ ਮਾਫ਼ੀਆ ਆਦਿ ਨੂੰ ਬੜ੍ਹਾਵਾ ਦੇਣ ਲਈ ਬਰਾਬਰ ਜ਼ਿੰਮੇਵਾਰ ਹਨ। ਇਹ ਮਾਫ਼ੀਆ ਸੂਬਾ ਸਰਕਾਰ ਅਤੇ ਸਿਆਸੀ ਆਗੂਆਂ ਦੀ ਸਹਿ ਹੇਠ ਬਿਨਾਂ ਕਿਸੇ ਡਰ ਤੋਂ ਕਾਰਜ ਕਰ ਰਿਹਾ ਹੈ। ਇਹ ਪ੍ਰਗਟਾਵਾ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੀਤਾ।

ਮਾਨ ਨੇ ਦੋਸ਼ ਲਗਾਇਆ ਕਿ ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਦਰਕਿਨਾਰ ਕਰ ਕੇ ਅੱਖਾਂ ਬੰਦ ਕਰੀ ਬੈਠੀ ਹੈ। ਕਾਂਗਰਸ ਸਰਕਾਰ ਦੀ ਸਥਾਪਤੀ ਤੋਂ ਬਾਅਦ ਸੂਬੇ 'ਚ ਮਾਫ਼ੀਆ ਰਾਜ ਦਾ ਪ੍ਰਕੋਪ ਹੋਰ ਵੀ ਵਧਿਆ ਹੈ। ਇਹ ਮਾਫ਼ੀਆ ਇੰਨਾ ਬੇਖ਼ੌਫ ਕਾਰਜ ਕਰ ਰਿਹਾ ਹੈ ਕਿ ਉਹ ਕਾਨੂੰਨ ਅਤੇ ਪੁਲਿਸ ਤੋਂ ਨਹੀਂ ਡਰਦਾ। ਮੀਡੀਆ ਵਿਚ ਆਈਆਂ ਖ਼ਬਰਾਂ ਦਾ ਹਵਾਲਾ ਦਿੰਦੇ ਹੋਏ ਮਾਨ ਨੇ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਰੇਤ ਮਾਫ਼ੀਆ ਦੁਆਰਾ 20 ਸਾਲਾ ਨੌਜਵਾਨ ਦਾ ਕਤਲ ਕਰਨਾ ਇਹ ਸਿੱਧ ਕਰਦਾ ਹੈ ਕਿ ਸਿਆਸੀ ਆਗੂਆਂ ਦੇ ਸ਼ਹਿ ਨਾਲ ਮਾਫ਼ੀਆ ਦੇ ਲੋਕ ਲੋਕਾਂ ਦੀ ਜਾਨ ਲੈਣ 'ਤੇ ਵੀ ਉਤਾਰੂ ਹੋ ਗਏ ਹਨ।

Sand mafiaSand mafia

ਉਨ੍ਹਾਂ ਕਿਹਾ ਕਿ ਅਜਿਹੀ ਹੀ ਘਟਨਾ ਕੁੱਝ ਦਿਨ ਪਹਿਲਾਂ ਮੋਗਾ ਖੇਤਰ ਵਿਚ ਵੀ ਹੋਈ ਸੀ। ਜਿਸ 'ਚ ਵੀ ਰੇਤ ਮਾਫ਼ੀਆ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਨ੍ਹਾਂ ਮਾਮਲਿਆਂ ਵਿਚ ਚੁੱਪੀ ਵੀ ਕਾਂਗਰਸੀ ਆਗੂਆਂ ਦੀ ਮਾਫ਼ੀਆ ਨਾਲ ਮਿਲੀਭੁਗਤ ਜਗਜਾਹਿਰ ਕਰਦੀ ਹੈ।

ਮਾਨ ਨੇ ਮੰਗ ਕੀਤੀ ਕਿ ਸਰਕਾਰ ਸੂਬੇ 'ਚ ਚੱਲ ਰਹੇ ਹਰ ਤਰ੍ਹਾਂ ਦੇ ਮਾਫ਼ੀਆ ਨੂੰ ਸਖ਼ਤੀ ਨਾਲ ਨਜਿੱਠੇ ਅਤੇ ਸੂਬੇ ਦੇ ਖ਼ਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਲੋਕਾਂ ਦੀ ਜਾਨ ਲੈਣ ਵਾਲੇ ਮਾਫ਼ੀਆ ਦੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਅਜਿਹਾ ਕਰਨ ਵਿਚ ਫੇਲ ਸਾਬਤ ਹੁੰਦੀ ਹੈ ਤਾਂ ਗੂੰਗੀ-ਬੋਲੀ ਸਰਕਾਰ ਨੂੰ ਜਗਾਉਣ ਲਈ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement