ਕਰਫਿਊ ਲੱਗਣ ਦੇ ਬਾਵਜੂਦ ਵੀ ਦੁਕਾਨਾਂ ਖੋਲ੍ਹਣ ਵਾਲੇ 8 ਦੁਕਾਨਦਾਰਾਂ ‘ਤੇ ਕੇਸ ਦਰਜ਼
Published : Mar 25, 2020, 2:23 pm IST
Updated : Mar 30, 2020, 11:48 am IST
SHARE ARTICLE
punjab curfew
punjab curfew

ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਲੋਂ 31 ਮਾਰਚ ਤੱਕ ਪੰਜਾਬ ਵਿਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ

ਝਬਾਲ : ਭਾਰਤ ਵਿਚ ਵਧ ਰਹੇ ਕਰੋਨਾ ਵਾਇਰਸ ਦੇ ਕਹਿਰ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਵੱਲੋਂ 31 ਮਾਰਚ ਤੱਕ ਪੰਜਾਬ ਵਿਚ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਤੇ ਚਲਦਿਆਂ ਕੁਝ ਜਰੂਰੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰਾ ਕੁਝ ਸਰਕਾਰ ਦੇ ਅਗਲੇ ਆਦੇਸ਼ਾਂ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ।

chandigarh Carfupunjab Curfew

ਪਰ ਕਈ ਲੋਕ ਸਰਕਾਰ ਦੇ ਇਸ ਫ਼ੈਸਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਜਿਸ ਦੇ ਕਾਰਨ ਆਏ ਦਿਨ ਕਈ ਲੋਕਾਂ ਤੇ ਪ੍ਰਸ਼ਾਸਨ ਨੂੰ ਸਖਤੀ ਵਰਤਣੀ ਪੈਂਦੀ ਹੈ। ਦੱਸ ਦੱਈਏ ਕਿ ਅੱਜ ਝੰਬਾਲੇ ਵਿਖੇ ਪੁਲਿਸ ਦੇ ਵੱਲੋਂ ਛਾਪੇਮਾਰੀ ਕਰਕੇ 8 ਲੋਕਾਂ ਤੇ ਉਸ ਸਮੇਂ ਕੇਸ ਦਰਜ਼ ਕਰ ਲਿਆ ਗਿਆ ਜਦੋਂ ਉਹ ਸਰਕਾਰ ਦੇ ਕਰਫਿਊ ਲਗਾਉਣ ਦੇ ਬਾਵਜੂਦ ਵੀ ਆਪਣੀਆਂ ਦੁਕਾਨਾਂ ਖੋਲ ਕੇ ਬੈਠੇ  ਸਨ ।

punjab coronaviruspunjab coronavirus

ਇਸ ਬਾਰੇ ਥਾਣਾ ਮੁੱਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੁਝ ਲੋਕ ਕਰਫਿਊ ਦੀ ਉਲੰਘਣਾਂ ਕਰਕੇ ਆਪਣੀਆਂ ਦੁਕਾਨਾਂ ਖੋਲ੍ਹ ਕੇ ਬੈਠੇ ਸਨ। ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿਚ ਝਬਾਲ ਦੇ ਵਰਿੰਦਰ ਸਿੰਘ ਵਰੁਨ ਪੁੱਤਰ ਪ੍ਰਤਾਪ ਸਿੰਘ, ਸੋਹਲ ਵਾਸੀ ਸਤਪਾਲ ਸਿੰਘ ਪੁੱਤਰ ਅਮਰੀਕ ਸਿੰਘ, ਸਾਹਿਬ ਸਿੰਘ ਪੁੱਤਰ ਨਿਰਮਲ ਸਿੰਘ, ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ,ਸੋਨੂੰ ਪੁੱਤਰ ਸ਼ਿੰਦਰ ਸਿੰਘ, ਅਮਰਜੀਤ ਸਿੰਘ ਪੁੱਤਰ ਸੁਰਜਨ ਸਿੰਘ, ਗੁਰਭੇਜ ਸਿੰਘ ਪੁੱਤਰ ਸਰਤਾ ਸਿੰਘ, ਸਵਰਨ ਸਿੰਘ ਪੁੱਤਰ ਹਰਭਜਨ ਸਿੰਘ ਖਿਲਾਫ਼ ਕੇਸ ਦਰਜ਼ ਕਰ ਲਿਆ ਹੈ।

punjab curfewpunjab curfew

ਦੱਸ ਦੱਈਏ ਕਿ ਥਾਣਾ ਮੁੱਖੀ ਨੇ ਕਿਹਾ ਇਸ ਕਰਫਿਊ ਦੇ ਸਬੰਧ ਵਿਚ ਪਹਿਲਾਂ ਤੋਂ ਹੀ ਪਿੰਡ ਵਿਚ ਅਨਾਂਉਸਮੈਂਟ ਕਰਵਾਈ ਜਾ ਰਹੀ ਹੈ। ਜਿਸ ਦੇ ਬਾਵਜੂਦ ਵੀ ਲੋਕ ਇਸ ਕਰਫਿਊ ਦੀ ਉਲੰਘਣਾ ਕਰ ਰਹੇ ਹਨ। ਇਸ ਤੋਂ ਇਲਾਵਾ ਕਈ ਲੋਕ ਪਿੰਡ ਵਿਚ ਬਣੀਆਂ ਸੱਥਾਂ ਵਿਚ ਬੈਠੇ ਰਹਿੰਦੇ ਹਨ। ਜਿਨ੍ਹਾਂ ਨੂੰ ਆਖਰੀ ਵਾਰ ਵਾਰਨਿੰਗ ਦਿੱਤੀ ਗਈ ਹੈ ਕਿ ਜੇਕਰ ਉਹ ਹਾਲੇ ਵੀ ਕਰਫਿਊ ਦੀ ਉਲੰਘਣਾ ਕਰਨ ਤੋਂ ਨਾ ਹਟੇ ਤਾਂ ਉਨ੍ਹਾਂ ਫਿਰ ਪ੍ਰਸਾਸ਼ਨ ਵੱਲੋਂ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।PhotoPhoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement