ਕਰਫਿਊ ਦੀ ਉਲੰਘਣਾ ਕਰ ਕੇ ਦੁਕਾਨਾਂ ਖੋਲ੍ਹਣ ਵਾਲੇ ਚੜ੍ਹੇ ਪੁਲਿਸ ਦੇ ਧੱਕੇ, ਕੇਸ ਦਰਜ
Published : Mar 25, 2020, 7:17 pm IST
Updated : Mar 25, 2020, 7:39 pm IST
SHARE ARTICLE
File Photo
File Photo

ਕੋਰੋਨਾ ਵਾਇਰਸ ਨੂੰ ਸਖ਼ਤੀ ਨਾਲ ਰੋਕਣ ਲਈ ਸਰਕਾਰ ਵਲੋਂ ਲਾਏ 31 ਮਾਰਚ ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪ੍ਰਸ਼ਾਸਨ ਵਲੋਂ ਸਖਤੀ ਨਾਲ ਫੈਸਲਾ ਲਿਆ ਗਿਆ ਹੈ

ਚੰਡੀਗੜ੍ਹ - ਕੋਰੋਨਾ ਵਾਇਰਸ ਨੂੰ ਸਖ਼ਤੀ ਨਾਲ ਰੋਕਣ ਲਈ ਸਰਕਾਰ ਵਲੋਂ ਲਾਏ 31 ਮਾਰਚ ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪ੍ਰਸ਼ਾਸਨ ਵਲੋਂ ਸਖਤੀ ਨਾਲ ਫੈਸਲਾ ਲਿਆ ਗਿਆ ਹੈ। ਥਾਣਾ ਝਬਾਲ ਦੀ ਪੁਲਿਸ ਨੇ ਵੱਖ-ਵੱਖ ਪਿੰਡਾਂ 'ਚ ਅਚਨਚੇਤ ਛਾਪੇਮਾਰੀ ਕਰਕੇ ਦੁਕਾਨਾਂ ਖੋਲ੍ਹ ਕੇ ਬੈਠੇ 8 ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਹੈ।
 

ਇਸ ਸਬੰਧੀ ਥਾਣਾ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੁਝ ਲੋਕ ਪਿੰਡਾਂ 'ਚ ਦੁਕਾਨਾਂ ਖੋਲ੍ਹ ਕੇ ਕਰਫਿਊ ਦੀ ਉਲੰਘਣਾ ਕਰ ਰਹੇ ਸਨ, ਜਿਸ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਐੱਸ. ਆਈ. ਬਲਜੀਤ ਕੌਰ ਅਤੇ ਥਾਣੇਦਾਰ ਵਿਪਨ ਕੁਮਾਰ ਦੀ ਅਗਵਾਈ 'ਚ ਛਾਪਾਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਿਸ ਨੇ ਝਬਾਲ ਪੁਖਤਾ ਦੇ ਵਰਿੰਦਰ ਸਿੰਘ ਵਰੁਣ ਪੁੱਤਰ ਪ੍ਰਤਾਪ ਸਿੰਘ,ਸੋਹਲ ਵਾਸੀ ਸਤਪਾਲ ਸਿੰਘ ਪੁੱਤਰ ਅਮਰੀਕ ਸਿੰਘ, ਸਾਹਿਬ ਸਿੰਘ ਪੁੱਤਰ ਨਿਰਮਲ ਸਿੰਘ, ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ, ਸੋਨੂੰ ਪੁੱਤਰ ਸ਼ਿੰਦਰ ਸਿੰਘ, ਅਮਰਜੀਤ ਸਿੰਘ ਪੁੱਤਰ ਸੁਰਜਣ ਸਿੰਘ, ਗੁਰਭੇਜ ਸਿੰਘ ਪੁੱਤਰ ਸੂਰਤਾ ਸਿੰਘ, ਸਵਰਣ ਸਿੰਘ ਪੁੱਤਰ ਹਰਭਜਨ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ।
 

ਥਾਣਾ ਮੁਖੀ ਨੇ ਕਿਹਾ ਕਿ ਕਰਫਿਊ ਦੇ ਸਬੰਧ 'ਚ ਪ੍ਰਸ਼ਾਸਨ ਵਲੋਂ ਬਾਕਾਇਦਾ ਪਿੰਡਾਂ 'ਚ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ, ਜਿਸ ਦੇ ਬਾਵਜੂਦ ਲੋਕ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਲੋਕ ਪਿੰਡਾਂ 'ਚ ਬਣੀਆਂ ਸੱਥਾਂ 'ਤੇ ਬੈਠਦੇ ਹਨ, ਜਿਨ੍ਹਾਂ ਨੂੰ ਸਖ਼ਤ ਵਾਰਨਿੰਗ ਦਿੱਤੀ ਜਾਂਦੀ ਹੈ ਕਿ ਹੁਣ ਉਨ੍ਹਾਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤੇ ਜਾਣਗੇ।

ਦੱਸ ਦਈਏ ਕਿ ਭਾਰਤ ਵਿੱਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 562 ਮਾਮਲੇ ਸਾਹਮਣੇ ਆਏ ਹਨ। ਜਦਕਿ ਮਰਨ ਵਾਲਿਆਂ ਦੀ ਗਿਣਤੀ ਵਧ ਕੇ 11 ਹੋ ਗਈ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਪਾਜ਼ੀਟਿਵ ਦੇ ਸਭ ਤੋਂ ਵੱਧ 116 ਮਾਮਲੇ ਹਨ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement