ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ
Published : Mar 25, 2021, 2:56 pm IST
Updated : Mar 25, 2021, 2:56 pm IST
SHARE ARTICLE
Sadhu Singh Dharmsot
Sadhu Singh Dharmsot

ਧਰਮਸੋਤ ਵੱਲੋਂ ਪੰਜਾਬ ਬੀ. ਸੀ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ

ਚੰਡੀਗੜ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਪੱਛੜੇ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ’ਚ ਦੇਰੀ ਨਾ ਹੋਵੇ।

Sadhu Singh Dharmsot Sadhu Singh Dharmsot

ਅੱਜ ਇੱਥੇ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਕੀਤੀ ਮੀਟਿੰਗ ਦੌਰਾਨ ਸ. ਧਰਮਸੋਤ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਪੱਛੜੇ ਵਰਗਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ/ਮਸਲੇ ਤੇਜ਼ੀ ਨਾਲ ਹੱਲ ਕਰਨ ਨੂੰ ਤਰਜ਼ੀਹ ਦੇਣ। ਉਨਾਂ ਕਿਹਾ ਕਿ ਅਜੋਕੇ ਸਮੇਂ ਵੀ ਪੱਛੜੇ ਵਰਗ ਦੇ ਲੋਕਾਂ ’ਤੇ ਕਈ ਕਿਸਮ ਦੇ ਦਬਾਅ ਪਾਏ ਜਾਂਦੇ ਹਨ, ਜਿਨਾਂ ਨੂੰ ਸਖ਼ਤੀ ਨਾਲ ਰੋਕੇ ਜਾਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਭਾਵੇਂ ਕਾਨੂੰਨ ਆਪਣਾ ਕਾਰਜ ਸੁਚੱਜੇ ਢੰਗ ਨਾਲ ਕਰ ਰਿਹਾ ਹੈ, ਫੇਰ ਵੀ ਕਮਜ਼ੋਰ ਵਰਗਾਂ ਦੇ ਮਸਲੇ ਤਰਜ਼ੀਹੀ ਆਧਾਰ ’ਤੇ ਹੱਲ ਕਰਨੇ ਸੂਬਾ ਸਰਕਾਰ ਦੀ ਪ੍ਰਮੁੱਖਤਾ ਹੈ।

Sadhu Singh DharmsotSadhu Singh Dharmsot

ਸ. ਧਰਮਸੋਤ ਨੇ ਕਮਿਸ਼ਨ ਵੱਲੋਂ ਉਠਾਏ ਹੋਰਨਾਂ ਮਸਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਵਿੱਚ ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਸਰਵਣ ਸਿੰਘ ਰਾਮਗੜੀਆ, ਵਾਈਸ ਚੇਅਰਮੈਨ ਸ. ਗੁਰਿੰਦਰ ਪਾਲ ਸਿੰਘ ਬਿੱਲਾ ਤੇ ਸ. ਸੁਖਵਿੰਦਰ ਸਿੰਘ, ਮੈਂਬਰ ਸ੍ਰੀ ਸੁਭਾਸ਼ ਚੌਧਰੀ, ਸਂ ਲੱਖਾ ਸਿੰਘ, ਸ. ਹਰਮੀਤ ਸਿੰਘ ਕੰਬੋਜ, ਸ. ਸੁਰਿੰਦਰ ਸਿੰਘ ਬਿੱਟੂ, ਸ੍ਰੀ ਰਮਨ, ਸ੍ਰੀ ਵੇਦ ਪ੍ਰਕਾਸ਼ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM
Advertisement