''ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸੰਬੰਧੀ ਪ੍ਰੀਕ੍ਰਿਆ ਸ਼ੁਰੂ''
Published : Mar 25, 2021, 3:30 pm IST
Updated : Mar 25, 2021, 3:30 pm IST
SHARE ARTICLE
Punjab Government starts process to fill 2280 posts in various departments
Punjab Government starts process to fill 2280 posts in various departments

ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਅਸਾਮੀਆਂ ਲਈ ਇਸ਼ਤਿਹਾਰ ਕੀਤੇ ਜਾਣਗੇ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ 2280 ਅਸਾਮੀਆਂ ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ  ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ  ਦੇ ਚੇਅਰਮੈਨ  ਰਮਨ ਬਹਿਲ ਨੇ ਅੱਜ ਇੱਥੇ ਦਿੱਤੀ । ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਦੀ ਨੀਤੀ ਤਹਿਤ ਬੋਰਡ ਵਲੋਂ ਜਲਦੀ ਹੀ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।

 

CM PunjabCM Punjab

ਇਸ ਭਰਤੀ ਅਧੀਨ ਜੇਲ੍ਹ ਵਿਭਾਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਾਰਡਰ ਅਤੇ ਮੈਟਰਨ ਦੀਆਂ 847 ਅਸਾਮੀਆਂ, ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ ਲਗਭਗ 199 ਅਸਾਮੀਆਂ, ਪੰਜਾਬ ਵਿੱਚ ਵਿਦਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਵਿੱਚ 807 ਲਾਇਬਰੇਰੀਅਨ  ਦੀਆਂ ਅਸਾਮੀਆਂ, ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉਚ ਉਦਯੋਗਿਕ ਉੱਨਤੀ ਅਫ਼ਸਰ ਦੀਆਂ 56 ਅਸਾਮੀਆਂ ਅਤੇ ਬਲਾਕ ਪੱਧਰ ਪ੍ਰਸਾਰ ਅਫਸਰ ਦੀਆਂ 61 ਅਸਾਮੀਆਂ, ਆਬਕਾਰੀ ਤੇ ਕਰ ਨਿਰੀਖਕ ਦੀਆਂ 51 ਅਸਾਮੀਆਂ, ਪੰਜਾਬ ਵੇਅਰਹਾਊਸਿੰਗ ਵਿੱਚ ਤਕਨੀਕੀ ਸਹਾਇਕ ਦੀਆਂ 120 ਅਸਾਮੀਆਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਅਤੇ ਮੱਛੀ ਪਾਲਣ ਅਫਸਰ ਦੀਆਂ 27 ਅਸਾਮੀਆਂ ਸਮੇਤ ਲਗਭਗ 2280 ਅਸਾਮੀਆਂ ਦੀ ਭਰਤੀ ਸਬੰਧੀ ਯੋਗ ਉਮੀਦਵਾਰਾਂ ਤੋਂ ਅਰਜੀਆਂ ਦੀ ਮੰਗ ਕੀਤੀ ਜਾਵੇਗੀ।

CM PunjabCM Punjab

ਬੋਰਡ ਦੇ ਚੇਅਰਮੈਨ  ਰਮਨ ਬਹਿਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਅਸਾਮੀਆਂ ਦੀ ਭਰਤੀ ਸਬੰਧੀ ਕੀਤੀ ਜਾਣ ਵਾਲੀ ਸਮੁੱਚੀ ਕਾਰਵਾਈ ਨੂੰ ਅੱਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਹੁਣ ਜਲਦ ਹੀ ਇਸ਼ਤਿਹਾਰ ਜਾਰੀ ਕਰ ਦਿੱਤੇ ਜਾਣਗੇ । ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜ਼ਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ‘ਤੇ ਹੀ ਕੀਤੀ ਜਾਵੇਗੀ।

Punjab Government starts process to fill 2280 posts in various departmentsPunjab Government starts process to fill 2280 posts in various departments

ਅੱਜ ਦੀ ਮੀਟਿੰਗ ਵਿਚ ਜਸਪਾਲ ਸਿੰਘ ਢਿੱਲੋਂ , ਕੁਲਦੀਪ ਸਿੰਘ ਕਾਹਲੋਂ, ਰਜਨੀਸ਼ ਸਹੋਤਾ, ਸ਼ਮਸ਼ਾਦ ਅਲੀ, ਰੋਮਿਲਾ ਬਾਂਸਲ, ਭੁਪਿੰਦਰਪਾਲ ਸਿੰਘ, ਰਵਿੰਦਰਪਾਲ ਸਿੰਘ, ਅਮਰਜੀਤ ਸਿੰਘ ਵਾਲੀਆ, ਅਲਤਾ ਆਹਲੂਵਾਲੀਆ, ਬਲਕਾਰ ਸਿੰਘ ਸਿੱਧੂ, ਰੋਹਲ ਸਿੰਘ ਸਿੱਧੂ ਅਤੇ ਬੋਰਡ ਦੇ ਸਕੱਤਰ ਸ੍ਰੀ ਅਮਨਦੀਪ ਬਾਂਸਲ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement