
ਇਕ ਨੌਜਵਾਨ ਗੰਭੀਰ ਜ਼ਖ਼ਮੀ
ਹੁਸ਼ਿਆਰਪੁਰ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
PHOTO
ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਅਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਮਹਿਲਾ ਦੀ ਮੌਕੇ ’ਤੇ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਔਰਤ ਦੀ ਪਹਿਚਾਣ ਰਕਸ਼ਾ ਦੇਵੀ ਪਤਨੀ ਤਰਸੇਮ ਲਾਲ ਵਾਸੀ ਢੋਲਵਾਹਾ ਵਜੋਂ ਹੋਈ ਹੈ। ਜਦਕਿ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।
PHOTO
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੰਜਾਬ-ਹਿਮਾਚਲ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਜ਼ਖ਼ਮੀ ਨੌਜਵਾਨ ਨੂੰ ਟਾਂਡਾ ਹਸਪਤਾਲ ਹਿਮਾਚਲ ’ਚ ਇਲਾਜ ਲਈ ਪਹੁੰਚਾਇਆ ਗਿਆ ਹੈ। ਉਥੇ ਹੀ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।
PHOTO