ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਡੀ.ਸੀਜ਼ ਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ
Published : Mar 25, 2022, 9:21 pm IST
Updated : Mar 25, 2022, 9:22 pm IST
SHARE ARTICLE
Cabinet Minister Harjot Singh Bains
Cabinet Minister Harjot Singh Bains

ਅਲਾਟ ਕੀਤੀਆਂ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼, ਗ਼ੈਰ ਕਾਨੂੰਨੀ ਮਾਈਨਿੰਗ ਲਈ ਐਸ.ਐਸ.ਪੀ. ਸਿੱਧੇ ਤੌਰ ’ਤੇ ਹੋਣਗੇ ਜ਼ਿੰਮੇਵਾਰ

ਚੰਡੀਗੜ੍ਹ : ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। 

Harjot BainsHarjot Bains

ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸਟ ਤੌਰ’ਤੇ ਕਿਹਾ ਹੈ ਕਿ ਇਹ ਗੱਲ ਸਾਫ ਹੈ ਕਿ ਪੰਜਾਬ ਸਰਕਾਰ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸਟ ਹੋ ਸਕੇ ਕਿ ਮਾਈਨਿੰਗ ਇਨਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।

Punjab GovernmentPunjab Government

ਇਸ ਤੋਂ ਇਲਾਵਾ ਐਸ.ਐਸ.ਪੀਜ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗ਼ੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿਮੇਵਾਰੀ ਸਬੰਧਤ ਐਸਐਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸਨਰਾਂ ਅਤੇ ਐਸਐਸਪੀਜ਼  ਨੂੰ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।

Harjot Singh BainsHarjot Singh Bains

ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement