ਅਮਰੀਕਾ ਨਿਵਾਸੀ ਵਿਅਕਤੀ ਵਲੋਂ ਪਾਵਨ ਗੁਰਬਾਣੀ ਸ਼ਬਦ ਜੋੜਾਂ ਵਿਚ ਤਬਦੀਲੀ
Published : Mar 25, 2022, 12:11 am IST
Updated : Mar 25, 2022, 12:11 am IST
SHARE ARTICLE
image
image

ਅਮਰੀਕਾ ਨਿਵਾਸੀ ਵਿਅਕਤੀ ਵਲੋਂ ਪਾਵਨ ਗੁਰਬਾਣੀ ਸ਼ਬਦ ਜੋੜਾਂ ਵਿਚ ਤਬਦੀਲੀ

ਅੰਮ੍ਰਿਤਸਰ, 24 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ) : ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰ ਕੇ ਬੀੜ ਛਾਪਣ ਅਤੇ ਉਸ ਦਾ ਪੀਡੀਐਫ਼ ਵੈੱਬਸਾਈਟ ’ਤੇ ਪਾਉਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਵਾਲੇ ਵਿਅਕਤੀ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
 ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀਡੀਐਫ਼ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਅਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਈਆਂ ਗਈਆਂ ਹਨ, ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਵਿਰੁਧ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ’ਤੇ 2014 ਵਿਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰ ਕੇ ਵੀ ਸ਼੍ਰੋਮਣੀ ਕਮੇਟੀ ਵਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਅਪਣੇ ਆਪ ਨਹੀਂ ਕਰ ਸਕਦਾ। ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਉਸ ਵਲੋਂ ਵੈੱਬਸਾਈਟ ਜ਼ਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰ ਕੇ ਅੱਗੇ ਨਾ ਵਧਾਇਆ ਜਾਵੇ।


    
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement