ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਫ਼ੈਸਲਾ, ਹੁਣ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇਕ ਵਾਰ ਦੀ ਪੈਨਸ਼ਨ
Published : Mar 25, 2022, 1:32 pm IST
Updated : Mar 25, 2022, 2:00 pm IST
SHARE ARTICLE
Punjab CM Bhagwant Mann
Punjab CM Bhagwant Mann

ਪੰਜਾਬ ਵਿਚ ਹੁਣ ਇਕ ਵਿਧਾਇਕ ਨੂੰ ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਮਰਜ਼ੀ ਵਾਰ ਚੋਣ ਜਿੱਤੇ ਹੋਣ।

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ ਪੰਜਾਬ ਵਿਚ ਹੁਣ ਇਕ ਵਿਧਾਇਕ ਨੂੰ ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਮਰਜ਼ੀ ਵਾਰ ਚੋਣ ਜਿੱਤੇ ਹੋਣ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।

CM Bhagwant MannCM Bhagwant Mann

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਵਿਧਾਇਕ ਸੇਵਾ ਦੇ ਨਾਂ 'ਤੇ ਰਾਜਨੀਤੀ ਕਰਦੇ ਹਨ ਤਾਂ ਲੱਖਾਂ ਦੀ ਪੈਨਸ਼ਨ ਦੇਣਾ ਜਾਇਜ਼ ਨਹੀਂ ਹੈ। ਉਹਨਾਂ ਕਿਹਾ ਕਿ ਵਿਧਾਇਕਾਂ ਨੂੰ ਹੀ ਨਹੀਂ ਸਗੋਂ ਉਹਨਾਂ ਦੇ ਪਰਿਵਾਰਾਂ ਨੂੰ ਮਿਲ ਰਹੀ ਪੈਨਸ਼ਨ ਵਿਚ ਵੀ ਕਟੌਤੀ ਕੀਤੀ ਜਾਵੇਗੀ।

Pension Pension

ਭਗਵੰਤ ਮਾਨ ਨੇ ਕਿਹਾ ਕਿ ਸਾਡੇ ਵਿਧਾਇਕ ਲੋਕਾਂ ਤੋਂ ਹੱਥ ਜੋੜ ਕੇ ਵੋਟਾਂ ਮੰਗਦੇ ਹਨ। ਹੈਰਾਨੀ ਦੀ ਗੱਲ ਹੈ ਕਿ ਹਾਰਨ ਤੋਂ ਬਾਅਦ ਵੀ ਕਈ ਵਿਧਾਇਕਾਂ ਨੂੰ ਸਾਢੇ 3 ਲੱਖ ਤੋਂ ਸਵਾ 5 ਲੱਖ ਤੱਕ ਪੈਨਸ਼ਨ ਮਿਲਦੀ ਹੈ। ਇਸ ਨਾਲ ਪੰਜਾਬ ਦੇ ਖਜ਼ਾਨੇ 'ਤੇ ਕਰੋੜਾਂ ਰੁਪਏ ਦਾ ਬੋਝ ਪੈਂਦਾ ਹੈ। ਉਹਨਾਂ ਕਿਹਾ ਕਿ ਕਈ ਅਜਿਹੇ ਆਗੂ ਵੀ ਹਨ ਜੋ ਸੰਸਦ ਮੈਂਬਰ ਅਤੇ ਵਿਧਾਇਕ ਦੋਵਾਂ ਦੀ ਪੈਨਸ਼ਨ ਲੈ ਰਹੇ ਹਨ।

Bhagwant MannBhagwant Mann

ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਫਾਰਮੂਲਾ ਲਾਗੂ ਹੋਣ ਤੋਂ ਬਾਅਦ ਹੁਣ ਭਾਵੇਂ ਵਿਧਾਇਕ 2 ਵਾਰ ਜਿੱਤੇ ਜਾਂ 7 ਵਾਰ, ਉਹਨਾਂ ਨੂੰ ਸਿਰਫ਼ ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ। ਇਸ ਦੇ ਨਾਲ ਹੀ ਪੈਨਸ਼ਨ ਤੋਂ ਬਚਣ ਵਾਲੇ ਕਰੋੜਾਂ ਰੁਪਏ ਲੋਕਾਂ ਦੀ ਭਲਾਈ 'ਤੇ ਖਰਚ ਕੀਤੇ ਜਾਣਗੇ। ਕਈ ਵਿਧਾਇਕਾਂ ਦੀ ਪਰਿਵਾਰਕ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਉਸ ਵਿਚ ਵੀ ਕਟੌਤੀ ਕੀਤੀ ਜਾ ਰਹੀ ਹੈ।  ਮੁੱਖ ਮੰਤਰੀ ਨੇ ਦੱਸਿਆ ਕਿ ਉਹਨਾਂ ਨੇ ਅਫ਼ਸਰਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM
Advertisement