ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਪੂਰੀ ਤਰ੍ਹਾਂ ਤਿਆਰ : ਲਾਲ ਚੰਦ ਕਟਾਰੂਚੱਕ
Published : Mar 25, 2022, 4:08 pm IST
Updated : Mar 25, 2022, 4:08 pm IST
SHARE ARTICLE
Cabinet Minister Lal Chand Kataruchak
Cabinet Minister Lal Chand Kataruchak

ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ

ਸਮੇਂ ਸਿਰ ਚੁਕਾਈ ਅਤੇ ਸਿੱਧੀ ਅਦਾਇਗੀ ਯਕੀਨੀ ਬਣਾਈ ਜਾਵੇਗੀ
ਚੰਡੀਗੜ੍ਹ :
ਸੂਬੇ ਵਿੱਚ ਆਉਂਦੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਖ਼ਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ।

Grain MarketGrain Market

ਅੱਜ ਇੱਥੇ ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਖ਼ਰੀਦ ਸੀਜ਼ਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ। ਇਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Lal Chand Kataruchak assumed charge Cabinet Minister Lal Chand Kataruchak  

ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿੰਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ। ਕਿਸਾਨ ਭਾਈਚਾਰੇ ਨੂੰ ਮੰਤਰੀ ਨੇ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰ ਉੱਤੇ ਤਾਇਨਾਤ ਅਫ਼ਸਰਾਂ ਕੋਲ ਪਹੁੰਚ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਮੰਤਰੀ ਵੱਲੋਂ ਵਿਸ਼ੇਸ਼ ਤੌਰ ਉੱਤੇ ਹੁਕਮ ਜਾਰੀ ਕੀਤੇ ਗਏ ਹਨ ਕਿ ਖ਼ਰੀਦ ਸਬੰਧੀ ਪੇਸ਼ ਆਉਂਦੀਆਂ ਮੁਸ਼ਕਿਲਾਂ ਦੀ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement