ਸਰਕਰੀ ਦਬਾਅ ਨਹੀਂ ਰਹੇਗਾ, ਸਾਰੇ ਸਰਕਰੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੰਮ ਕਰਨ ਦੀ ਆਜ਼ਾਦੀ : ਕੈਬਨਿਟ ਮੰਤਰੀ ਹਰਭਜਨ ਸਿੰਘ
Published : Mar 25, 2022, 12:15 am IST
Updated : Mar 25, 2022, 12:15 am IST
SHARE ARTICLE
image
image

ਸਰਕਰੀ ਦਬਾਅ ਨਹੀਂ ਰਹੇਗਾ, ਸਾਰੇ ਸਰਕਰੀ ਅਧਿਕਾਰੀਆਂ ਨੂੰ ਕਾਨੂੰਨ ਅਨੁਸਾਰ ਕੰਮ ਕਰਨ ਦੀ ਆਜ਼ਾਦੀ : ਕੈਬਨਿਟ ਮੰਤਰੀ ਹਰਭਜਨ ਸਿੰਘ

ਅੰਮ੍ਰਿਤਸਰ, 24 ਮਾਰਚ (ਹਰਦਿਆਲ ਸਿੰਘ, ਅਸ਼ਵਨੀ ਸਹਿਗਲ) : ਬਿਜਲੀ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਅਪਣੇ ਜ਼ਿਲ੍ਹੇ ਵਿਚ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਵੀ ਦਫ਼ਤਰ ਵਿਚ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਉਨਾਂ ਕਿਹਾ ਕਿ ਕੱਲ੍ਹ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਨੇ ਇਸ ਕੋਹੜ ਨੂੰ ਖ਼ਤਮ ਕਰਨ ਦੀ ਰਸਮੀ ਸ਼ੁਰੂਆਤ ਵਟਸਐਪ ਨੰਬਰ ਸ਼ੁਰੂ ਕਰ ਕੇ ਕਰ ਦਿਤੀ ਹੈ, ਜਿਸ ਨੂੰ ਅੰਜਾਮ ਤਕ ਪਹੁੰਚਾਉਣਾ ਤੁਹਾਡਾ ਸਾਰਿਆਂ ਦਾ ਫ਼ਰਜ਼ ਹੈ। 
  ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੇ ਭਿ੍ਰਸ਼ਟਾਚਾਰ ਦੀ ਸ਼ਿਕਾਇਤ ਫ਼ੋਨ ਨੰਬਰ 9501200200 ਉਤੇ ਦੇਣ, ਤਾਂ ਜੋ ਰਾਜ ਨੂੰ ਭਿ੍ਰਸ਼ਟਾਚਾਰ ਤੋਂ ਮੁਕਤ ਕੀਤਾ ਜਾ ਸਕੇ। ਹਰਭਜਨ ਸਿੰਘ ਨੇ ਕਿਹਾ ਕਿ ਮੈਂ ਖ਼ੁਦ ਸਰਕਾਰੀ ਵਿਭਾਗ ਵਿਚ  ਸੇਵਾ ਕਰਦਾ ਰਿਹਾ ਹਾਂ, ਜਿਸ ਕਾਰਨ ਮੈਨੂੰ ਤੁਹਾਡੀਆਂ ਲੋੋੜਾਂ, ਸਮੱਸਿਆਵਾਂ ਦਾ ਵੀ ਬਾਖ਼ੂਬੀ ਪਤਾ ਹੈ, ਇਸ ਲਈ ਮੇਰੇ ਵਲੋਂ ਤੁਹਾਡੇ ਉਤੇ ਕੋਈ ਦਬਾਅ ਨਹੀਂ ਰਹੇਗਾ ਅਤੇ ਤਹਾਨੂੰ ਕਾਨੂੰਨ ਅਨੁਸਾਰ ਕੰਮ ਕਰਨ ਦੀ ਅਜ਼ਾਦੀ ਰਹੇਗੀ। ਉਨਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦਿਤਾ ਹੈ, ਉਸ ਨਾਲ ਲੋਕਾਂ ਦੀਆਂ ਆਸਾਂ ਵੀ ਬਹੁਤ ਵੱਧ ਗਈਆਂ ਹਨ, ਜੋ ਕਿ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਹਿਯੋਗ ਬਿਨਾਂ ਪੂਰੀਆਂ ਨਹੀਂ ਹੋ ਸਕਦੀਆਂ। 
  ਉਨਾਂ ਕਿਹਾ ਕਿ ਇਸ ਗੱਲ ਦਾ ਧਿਆਨ ਰੱਖੋ ਕਿ ਸਰਕਾਰੀ ਦਫ਼ਤਰਾਂ ਵਿਚ ਲੋਕ ਖੱਜਲ-ਖੁਆਰ ਨਾ ਹੋਣ, ਲੋਕਾਂ ਦੇ ਬੈਠਣ ਤੇ ਪੀਣ ਲਈ ਪਾਣੀ ਆਦਿ ਦੇ ਪ੍ਰਬੰਧ ਹੋਣ। ਇਸ ਤੋਂ ਇਲਾਵਾ ਦਫਤਰ ਵਿਚ ਕੋਈ ਵੀ ਕੰਮ ਲੰਮਾ ਸਮਾਂ ਲਟਕਣ ਨਾ ਬਲਕਿ ਉਨਾਂ ਦਾ ਨਾਲੋ-ਨਾਲ ਹੱਲ ਕਰਦੇ ਰਹੋ। ਇਸ ਮਗਰੋਂ ਹਰਭਜਨ ਸਿੰਘ ਨੇ ਪ੍ਰਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਅਤੇ ਭਗਵਾਨ ਵਾਲਮੀਕ ਤੀਰਥ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।

ਕੈਪਸ਼ਨ ਫੋਟੋ 01ਅੰਮ੍ਰਿਤਸਰ 

ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ। ਨਾਲ ਹਨ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਤੇ ਹੋਰ ਅਧਿਕਾਰੀ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement