ਪੰਜਾਬ ਵਿਚ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ : ਹਰਪਾਲ ਸਿੰਘ ਚੀਮਾ
Published : Mar 25, 2022, 7:09 am IST
Updated : Mar 25, 2022, 7:09 am IST
SHARE ARTICLE
image
image

ਪੰਜਾਬ ਵਿਚ ਕੋਈ ਨਵਾਂ ਟੈਕਸ ਨਹੀਂ ਲਾਇਆ ਜਾਵੇਗਾ : ਹਰਪਾਲ ਸਿੰਘ ਚੀਮਾ


ਕਿਹਾ, ਫ਼ਜ਼ੂਲ ਖ਼ਰਚੀ ਨੂੰ  ਰੋਕ ਕੇ ਟੈਕਸ ਚੋਰੀ ਨੂੰ  ਸਖ਼ਤੀ ਨਾਲ ਠੱਲ੍ਹ ਪਾਵਾਂਗੇ


ਸੰਗਰੂਰ, 24 ਮਾਰਚ (ਬਲਵਿੰਦਰ ਸਿੰਘ ਭੂੱਲਰ) : ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂ ਕਰਨ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਵਿਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਬਿਨਾਂ ਕੋਈ ਨਵਾਂ ਟੈਕਸ ਲਗਾਇਆਂ ਪਹਿਲਾਂ ਤੋਂ ਲੱਗ ਰਹੇ ਟੈਕਸਾਂ ਰਾਹੀਂ ਹੀ ਸੂਬੇ ਦੇ ਘਟਦੇ ਮਾਲੀਏ ਨੂੰ  ਮੁੜ ਸੁਰਜੀਤ ਕੀਤਾ ਜਾਵੇਗਾ |
ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਦਾ ਅਹੁਦਾ ਸੰਭਾਲਣ ਮਗਰੋਂ ਪਹਿਲੀ ਵਾਰ ਸੰਗਰੂਰ ਪੁੱਜੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਿਥੇ ਸੂਬੇ ਵਿਚ ਫ਼ਜ਼ੂਲ ਖ਼ਰਚੀ ਨੂੰ  ਰੋਕਿਆ ਜਾਵੇਗਾ ਉਥੇ ਹੀ ਟੈਕਸ ਚੋਰੀ ਨੂੰ  ਵੀ ਸਖ਼ਤੀ ਨਾਲ ਠੱਲ੍ਹ ਪਾਈ ਜਾਵੇਗੀ | ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚੋਂ ਭਿ੍ਸ਼ਟਾਚਾਰ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ ਅਤੇ ਸਾਰਾ ਪੈਸਾ ਯੋਗ ਪ੍ਰਣਾਲੀ ਰਾਹੀਂ ਲੋਕਾਂ ਦੀ ਭਲਾਈ ਹਿਤ ਖ਼ਰਚ ਕਰਨ ਲਈ ਸਾਰੀਆਂ ਯੋਜਨਾਵਾਂ ਨੂੰ  ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਲਈ 37 ਹਜ਼ਾਰ 120 ਕਰੋੜ ਰੁਪਏ ਦੇ ਬਜਟ ਨੂੰ  ਪ੍ਰਵਾਨਗੀ ਦਿਤੀ ਗਈ ਹੈ ਅਤੇ ਤਿੰਨ ਮਹੀਨਿਆਂ ਬਾਅਦ ਅਗਲਾ ਬਜਟ ਪੇਸ਼ ਕੀਤਾ ਜਾਵੇਗਾ ਜਿਸ ਦੀ ਤਿਆਰੀ ਚਲ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਬਜਟ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉਤਰੇਗਾ ਅਤੇ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ |
ਕੈਬਨਿਟ ਮੰਤਰੀ ਸ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨੂੰ  ਜਿੰਨੀਆਂ
ਵੀ ਗਾਰੰਟੀਆਂ ਦਿਤੀਆਂ ਗਈਆਂ ਹਨ, ਉਨ੍ਹਾਂ ਨੂੰ  ਸੌ ਫ਼ੀ ਸਦੀ ਪੂਰਾ ਕੀਤਾ ਜਾਵੇਗਾ ਅਤੇ ਇਨ੍ਹਾਂ ਗਾਰੰਟੀਆਂ ਨੂੰ  ਪੂਰਾ ਕਰਨ ਦੀ ਪ੍ਰਕਿਰਿਆ
ਸ਼ੁਰੂ ਹੋ ਚੁੱਕੀ ਹੈ ਅਤੇ ਆਉਂਦੇ ਤਿੰਨ ਮਹੀਨਿਆਂ ਅੰਦਰ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗ ਜਾਣਗੇ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਅੰਤਮ ਸਮੇਂ ਵਿਚ ਜੋ ਗਰਾਂਟਾਂ ਜਾਰੀ ਕੀਤੀਆਂ ਸਨ ਉਸ ਵਿਚ ਵੱਡੀਆਂ ਖ਼ਾਮੀਆਂ ਹਨ, ਜਿਸ ਕਰ ਕੇ ਗ੍ਰਾਂਟਾਂ ਨੂੰ  ਰੋਕ ਕੇ ਖ਼ਾਮੀਆਂ ਨੂੰ  ਦੂਰ ਕਰ ਕੇ ਸਕੀਮਾਂ ਨੂੰ  ਨਵੇਂ ਸਿਰਿਉਂ ਸਹੀ ਢੰਗ ਨਾਲ ਲਾਗੂ ਕਰ ਕੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ |
ਉਨ੍ਹਾਂ ਕਿਹਾ ਕਿ ਲੋਕ ਇਮਾਨਦਾਰੀ ਨਾਲ ਟੈਕਸ ਅਦਾ ਕਰਦੇ ਹਨ ਅਤੇ ਜਦੋਂ ਮਾਫ਼ੀਏ ਖ਼ਤਮ ਹੋ ਗਏ ਅਤੇ ਖ਼ਜ਼ਾਨੇ ਨੂੰ  ਖੋਰਾ ਲੱਗਣਾ ਖ਼ਤਮ ਹੋਣ ਨਾਲ ਖ਼ਜ਼ਾਨਾ ਭਰੇਗਾ ਅਤੇ ਖ਼ਜ਼ਾਨੇ ਨੂੰ  ਲੋਕਾਂ ਦੀ ਭਲਾਈ ਲਈ ਹੀ ਵਰਤਿਆ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਅਤੇ ਐਸ.ਐਸ.ਪੀ ਸਵਪਨ ਸ਼ਰਮਾ ਵੀ ਉਨ੍ਹਾਂ ਨਾਲ ਸਨ |   
ਫੋਟੋ 24-18

 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement