ਇੱਕ ਵਿਧਾਇਕ-ਇੱਕ ਪੈਨਸ਼ਨ' ਫ਼ੈਸਲਾ ਸਵਾਗਤਯੋਗ - ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ
Published : Mar 25, 2022, 2:44 pm IST
Updated : Mar 25, 2022, 2:44 pm IST
SHARE ARTICLE
Former Education Minister Pargat Singh
Former Education Minister Pargat Singh

ਕਿਹਾ - ਇਸ ਤਰ੍ਹਾਂ ਦੇ ਫ਼ੈਸਲਿਆਂ ਨਾਲ ਪੰਜਾਬ ਦੇ ਖ਼ਜ਼ਾਨੇ 'ਤੇ ਯਕੀਨਣ ਬੋਝ ਘਟੇਗਾ

ਚੰਡੀਗੜ੍ਹ : ਹਾਲ ਹੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਪੰਜਾਬ ਵਿਚ ਹੁਣ ਇਕ ਵਿਧਾਇਕ ਨੂੰ ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ, ਚਾਹੇ ਉਹ ਕਿੰਨੀ ਮਰਜ਼ੀ ਵਾਰ ਚੋਣ ਜਿੱਤੇ ਹੋਣ।

Bhagwant MannBhagwant Mann

ਮੁੱਖ ਮੰਤਰੀ ਦੇ ਇਸ ਫ਼ੈਸਲੇ ਦਾ ਵਿਰੋਧੀ ਧਿਰਾਂ ਵਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸ ਆਗੂ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਨ ਦਾ ਇਹ ਫ਼ੈਸਲਾ ਸਵਾਗਤਯੋਗ ਹੈ। ਪਰਗਟ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਲਏ ਜਾ ਰਹੇ ਅਜਿਹੇ ਫ਼ੈਸਲਿਆਂ ਨਾਲ ਖ਼ਜ਼ਾਨੇ 'ਤੇ ਪੈ ਰਿਹਾ ਵਾਧੂ ਬੋਝ ਵੀ ਘੱਟ ਹੋਵੇਗਾ।

photo photo

ਦੱਸਣਯੋਗ ਹੈ ਕਿ ਉਨ੍ਹਾਂ ਇਸ ਬਾਰੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਜਿਸ ਵਿਚ ਲਿਖਿਆ,  ''ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਇੱਕ ਵਿਧਾਇਕ-ਇੱਕ ਪੈਨਸ਼ਨ' ਫ਼ੈਸਲੇ ਦਾ ਅਸੀਂ ਤਹਿ ਦਿਲੋਂ ਸਵਾਗਤ ਕਰਦੇ ਹਾਂ। ਇਸ ਤਰ੍ਹਾਂ ਦੇ ਫ਼ੈਸਲਿਆਂ ਨਾਲ ਪੰਜਾਬ ਦੇ ਖ਼ਜ਼ਾਨੇ 'ਤੇ ਯਕੀਨਣ ਬੋਝ ਘਟੇਗਾ। ਬਤੌਰ ਵਿਰੋਧੀ ਧਿਰ ਅਸੀਂ ਹਮੇਸ਼ਾ ਚੰਗੇ ਫ਼ੈਸਲਿਆਂ ਦਾ ਸਵਾਗਤ ਕਰਦੇ ਰਹਾਂਗੇ ਅਤੇ ਗ਼ਲਤ ਫ਼ੈਸਲਿਆਂ 'ਤੇ ਟੋਕਦੇ ਵੀ ਰਹਾਂਗੇ। ਪੰਜਾਬ ਦਾ ਭਲਾ ਸਾਡੇ ਲਈ ਪਹਿਲੇ ਨੰਬਰ 'ਤੇ ਹੈ।''

CM Bhagwant MannCM Bhagwant Mann

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਵਲੋਂ ਇਹ ਫ਼ੈਸਲਾ ਲੈਂਦੇ ਸਮੇਂ ਕਿਹਾ ਗਿਆ ਹੈ ਕਿ ਜਦੋਂ ਵਿਧਾਇਕ ਸੇਵਾ ਦੇ ਨਾਂ 'ਤੇ ਰਾਜਨੀਤੀ ਕਰਦੇ ਹਨ ਤਾਂ ਲੱਖਾਂ ਦੀ ਪੈਨਸ਼ਨ ਦੇਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਹੀ ਨਹੀਂ ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਿਲ ਰਹੀ ਪੈਨਸ਼ਨ ਵਿਚ ਵੀ ਕਟੌਤੀ ਕੀਤੀ ਜਾਵੇਗੀ।

CM Bhagwant MannCM Bhagwant Mann

ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਫਾਰਮੂਲਾ ਲਾਗੂ ਹੋਣ ਤੋਂ ਬਾਅਦ ਹੁਣ ਭਾਵੇਂ ਵਿਧਾਇਕ 2 ਵਾਰ ਜਿੱਤੇ ਹੋਣ ਜਾਂ 7 ਵਾਰ, ਉਨ੍ਹਾਂ ਨੂੰ ਸਿਰਫ਼ ਇਕ ਵਾਰ ਦੀ ਹੀ ਪੈਨਸ਼ਨ ਮਿਲੇਗੀ। ਇਸ ਦੇ ਨਾਲ ਹੀ ਪੈਨਸ਼ਨ ਤੋਂ ਬਚਣ ਵਾਲੇ ਕਰੋੜਾਂ ਰੁਪਏ ਲੋਕਾਂ ਦੀ ਭਲਾਈ 'ਤੇ ਖ਼ਰਚ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM

Jaswinder Bhalla Death News : ਭੱਲਾ ਦੇ ਘਰ ਦੀਆਂ ਤਸਵੀਰਾਂ ਆਈਆਂ ਸਾਹਮਣੇ Jaswinder Bhalla passes Away

22 Aug 2025 9:35 PM

Gurpreet Ghuggi Emotional On jaswinder bhalla Death : ਆਪਣੇ ਯਾਰ ਭੱਲਾ ਨੂੰ ਯਾਦ ਕਰ ਭਾਵੁਕ ਹੋਏ Ghuggi

22 Aug 2025 9:33 PM

jaswinder bhalla ਦੇ chhankata ਦੇ producer ਨੇ ਬਿਆਨ ਕੀਤੇ ਜਜ਼ਬਾਤ|Bahadur Singh Bhalla|Bhalla Death News

22 Aug 2025 3:15 PM
Advertisement