ਪੰਚਾਇਤਾਂ ਦੀਆਂ ਗ੍ਰਾਂਟਾਂ ਰੋਕਣ ਸਬੰਧੀ ਪ੍ਰਤਾਪ ਸਿੰਘ ਬਾਜਵਾ ਨੇ CM ਭਗਵੰਤ ਮਾਨ ਨੂੰ ਲਿਖਿਆ ਪੱਤਰ
Published : Mar 25, 2022, 12:00 pm IST
Updated : Mar 25, 2022, 12:00 pm IST
SHARE ARTICLE
Partap Singh Bajwa
Partap Singh Bajwa

ਕਿਹਾ- ਗ੍ਰਾਂਟਾਂ ਨੂੰ ਰੋਕਣ ਨਾਲ ਪਿੰਡਾਂ ਦੇ ਵਿਕਾਸ 'ਤੇ ਮਾੜਾ ਪ੍ਰਭਾਵ ਪਾਵੇਗੀ ਪੰਜਾਬ ਸਰਕਾਰ



ਚੰਡੀਗੜ੍ਹ: ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵਲੋਂ ਜਾਰੀ ਪੰਚਾਇਤਾਂ ਦੇ ਵਿਕਾਸ ਫੰਡਾਂ ਨੂੰ ਰੋਕਣ ਸਬੰਧੀ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਦੁਆਰਾ ਕੀਤੇ ਵਾਅਦੇ ਅਨੁਸਾਰ ਇਹਨਾਂ ਨੂੰ ਵੰਡਣ ਦੀ ਆਗਿਆ ਦੇਣ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ।

Partap Singh BajwaPartap Singh Bajwa

ਪੱਤਰ ਵਿਚ ਹਲਕਾ ਕਾਦੀਆਂ ਤੋਂ ਵਿਧਾਇਕ ਨੇ ਲਿਖਿਆ, “ਮੈਨੂੰ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 300 ਦੇ ਕਰੀਬ ਪੰਚਾਇਤਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਰੋਕ ਦਿੱਤੀਆਂ ਗਈਆਂ ਹਨ। ਰੋਕੀਆਂ ਗਈਆਂ 11 ਕਿਸਮਾਂ ਦੀਆਂ ਗ੍ਰਾਂਟਾਂ ਵਿਚ ਵਿਕਾਸ ਗ੍ਰਾਂਟਾਂ, ਪਸ਼ੂ ਮੇਲਾ ਗ੍ਰਾਂਟਾਂ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ ਗ੍ਰਾਂਟਾਂ, ਠੋਸ ਰਹਿੰਦ-ਖੂੰਹਦ  ਪ੍ਰਬੰਧਨ ਲਈ ਗ੍ਰਾਂਟਾਂ, ਯਾਦਗਾਰੀ ਗੇਟਾਂ ਲਈ ਗ੍ਰਾਂਟਾਂ, ਸ਼ਮਸ਼ਾਨ ਘਾਟ ਅਤੇ ਕਬਰਾਂ ਲਈ ਗ੍ਰਾਂਟਾਂ, ਸੋਲਰ ਲਾਈਟਾਂ ਲਗਾਉਣ ਲਈ ਗ੍ਰਾਂਟਾਂ ਸ਼ਾਮਲ ਹਨ”।

Photo
Photo

ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਪਿੰਡਾਂ ਦੇ ਆਧੁਨਿਕੀਕਰਨ ਲਈ ਜਿੱਥੇ ਘੱਟੋ-ਘੱਟ ਅੱਧੀ ਆਬਾਦੀ ਅਨੁਸੂਚਿਤ ਜਾਤੀਆਂ ਦੀ ਹੈ ਅਤੇ ਸੰਪਤੀਆਂ ਦੀ ਸਰਵੋਤਮ ਵਰਤੋਂ ਲਈ ਬੁਨਿਆਦੀ ਢਾਂਚਾ ਗੈਪ ਫਿਲਿੰਗ ਸਕੀਮ ਲਈ ਪਿੰਡਾਂ ਨੂੰ ਗ੍ਰਾਂਟਾਂ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਇਹ ਗਿਆਰਾਂ ਗ੍ਰਾਂਟਾਂ ਬਹੁਤ ਜ਼ਰੂਰੀ ਹਨ। ਰਾਸ਼ਟਰੀ ਗਰਾਮ ਸਵਰਾਜ ਅਭਿਆਨ ਜਾਂ ਪਿੰਡਾਂ ਵਿਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਅਧੀਨ ਗ੍ਰਾਂਟਾਂ ਵੀ ਰੋਕ ਦਿੱਤੀਆਂ ਗਈਆਂ ਹਨ।

Bhagwant MannBhagwant Mann

ਉਹਨਾਂ ਕਿਹਾ ਕਿ ਇਹਨਾਂ ਗ੍ਰਾਂਟਾਂ ਦੀ ਵੰਡ ਨੂੰ ਰੋਕਣ ਨਾਲ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ 'ਤੇ ਮਾੜਾ ਪ੍ਰਭਾਵ ਪਾਵੇਗੀ ਅਤੇ ਇਸ ਤਰ੍ਹਾਂ ਪਿੰਡਾਂ ਦੇ ਲੋਕਾਂ ਨੂੰ ਨੁਕਸਾਨ ਪਹੁੰਚਾਏਗੀ। ਉਹਨਾਂ ਲਿਖਿਆ, “ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਉਦਾਰ ਬਣੋ ਅਤੇ ਆਪਣੇ ਸਰਕਾਰੀ ਅਧਿਕਾਰੀਆਂ ਨੂੰ ਇਹ ਫੰਡ ਨਾ ਰੋਕਣ ਅਤੇ ਪਿਛਲੀ ਸਰਕਾਰ ਦੁਆਰਾ ਕੀਤੇ ਵਾਅਦੇ ਅਨੁਸਾਰ ਇਸ ਨੂੰ ਵੰਡਣ ਦੀ ਆਗਿਆ ਦੇਣ ਲਈ ਨਿਰਦੇਸ਼ ਦਿਓ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement