ਰੋਡਰੇਜ ਮਾਮਲਾ: ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਫ਼ੈਸਲਾ ਰੱਖਿਆ ਸੁਰੱਖਿਅਤ
Published : Mar 25, 2022, 4:33 pm IST
Updated : Mar 25, 2022, 4:33 pm IST
SHARE ARTICLE
Navjot Sidhu
Navjot Sidhu

33 ਸਾਲ ਪੁਰਾਣਾ ਰੋਡ ਰੇਜ ਮਾਮਲਾ

 

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣਾਂ 'ਚ ਹਾਰਨ ਵਾਲੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਖ਼ਿਲਾਫ਼ 1988 ਦੇ ਰੋਡਰੇਜ ਮਾਮਲੇ 'ਚ ਨੋਟਿਸ ਦਾ ਦਾਇਰਾ ਵਧਾਉਣ ਦੀ ਮੰਗ ਕਰਨ ਵਾਲੀ ਅਰਜ਼ੀ 'ਤੇ ਫ਼ੈਸਲਾ ਸੁਰੱਖਿਆ ਰੱਖ ਲਿਆ ਹੈ। ਜ਼ਿਕਰਯੋਗ ਹੈ ਕਿ 1988 ‘ਚ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਝਗੜਾ ਹੋ ਗਿਆ ਸੀ। ਜਿਸ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ 10 ਲੱਖ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ।

 

Navjot SidhuNavjot Sidhu

ਇਸ ਦੇ ਖਿਲਾਫ਼ ਪੀੜਤ ਧਿਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਜਵਾਬ ‘ਚ ਸਿੱਧੂ ਨੇ ਕ੍ਰਿਕਟ ਅਤੇ ਰਾਜਨੀਤੀ ‘ਚ ਆਪਣੇ ਚੰਗੇ ਕਰੀਅਰ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਹਲਫਨਾਮਾ ਦਾਇਰ ਕੀਤਾ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਪਿਛਲੇ 3 ਦਹਾਕਿਆਂ ਤੋਂ ਉਨ੍ਹਾਂ ਦਾ ਸਿਆਸੀ ਅਤੇ ਖੇਡ ਕਰੀਅਰ ਬੇਦਾਗ ਰਿਹਾ ਹੈ।

 

Navjot SidhuNavjot Sidhu

 

ਇੱਕ ਸਿਆਸਤਦਾਨ ਵਜੋਂ ਉਨ੍ਹਾਂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਹੀ ਨਹੀਂ ਸਗੋਂ ਸੰਸਦ ਮੈਂਬਰ ਵਜੋਂ ਵੀ ਬੇਮਿਸਾਲ ਕੰਮ ਕੀਤਾ ਹੈ। ਉਨ੍ਹਾਂ ਨੇ ਲੋਕਾਂ ਦੇ ਭਲੇ ਲਈ ਕਈ ਕੰਮ ਕੀਤੇ ਹਨ। ਉਸ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦੀ ਮਰਨ ਵਾਲੇ ਵਿਅਕਤੀ ਨਾਲ ਕੋਈ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਸ ਨੂੰ ਦਿੱਤੀ ਗਈ 1000 ਜੁਰਮਾਨੇ ਦੀ ਸਜ਼ਾ ਹੀ ਕਾਫੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement