ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਲਿਆ ਠੇਕਾ
Published : Mar 25, 2022, 12:10 am IST
Updated : Mar 25, 2022, 12:10 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਲਿਆ ਠੇਕਾ

ਕੋਟਕਪੂਰਾ, 24 ਮਾਰਚ (ਗੁਰਿੰਦਰ ਸਿੰਘ) : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਸੰਗਤਾਂ ਲਈ ਭੰਬਲਭੂਸਾ ਖੜਾ ਕਰਨ, ਸੰਗਤਾਂ ਨੂੰ ਪੇ੍ਰਸ਼ਾਨ ਅਤੇ ਜ਼ਲੀਲ ਕਰਨ ਵਾਲੀਆਂ ਗੱਲਾਂ ਸਬੰਧੀ ਪ੍ਰਵਾਸੀ ਭਾਰਤੀ, ਪੰਥਕ ਵਿਦਵਾਨ ਤੇ ਸਿੱਖ ਚਿੰਤਕ ਸਰਵਜੀਤ ਸਿੰਘ ਸੈਕਰਾਮੈਂਟੋ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੂੰ ਲਿਖਤੀ ਪੱਤਰ ਭੇਜ ਕੇ ਯਾਦ ਕਰਾਇਆ ਸੀ, ਜਿਸ ਦੀ ਰਿਪੋਰਟ 11 ਮਾਰਚ ਦੇ ਅੰਕ ਵਿਚ ਰੋਜ਼ਾਨਾ ਸਪੋਕਸਮੈਨ ਦੀ ਸੁਰਖ਼ੀ ਬਣੀ ਸੀ, ਹੁਣ ਸਾਰੀ ਤਸਵੀਰ ਸਪੱਸ਼ਟ ਹੋ ਗਈ ਹੈ ਅਰਥਾਤ ਸਾਰਾ ਮਾਮਲਾ ਨਿੱਤਰ ਕੇ ਸਾਹਮਣੇ ਆ ਗਿਆ ਹੈ, ਕਿਉਂਕਿ ਪਾਕਿਸਤਾਨ ਸਰਕਾਰ ਅਤੇ ਉਸ ਦੇ ਦਿੱਲੀ ਵਿਚ ਸਥਿਤ ਦੂਤਤਰ ਵਲੋਂ ਸਿਰਫ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਵੀਜ਼ੇ ਜਾਰੀ ਕੀਤੇ ਜਾਂਦੇ ਹਨ ਤੇ ਇਸ ਵਾਰ ਵੀ ਮੂਲ ਨਾਨਕਸ਼ਾਹੀ ਕੈਲੰਡਰ ਅਤੇ ਬਿਕਰਮੀ ਕੈਲੰਡਰ ਮੁਤਾਬਕ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਰੀਕਾਂ ਵਿਚ ਕ੍ਰਮਵਾਰ 16 ਜੂਨ ਅਤੇ 3 ਜੂਨ ਅਰਥਾਤ 13 ਦਿਨਾਂ ਦਾ ਫਰਕ ਆ ਗਿਆ ਹੈ ਤੇ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਤੋਂ ਪਾਸਪੋਰਟਾਂ ਦੀ ਕੀਤੀ ਗਈ ਮੰਗ ਸਬੰਧੀ ਜਿਥੇ ਸੰਗਤਾਂ ਪਾਕਿਸਤਾਨ ਵਿਖੇ ਸ਼ਹੀਦੀ ਪੁਰਬ ਮਨਾਉਣ ਦੀ ਅਪਣੀ ਸ਼ਰਧਾ ਤੋਂ ਵਾਂਝੀਆਂ ਰਹਿਣਗੀਆਂ, ਉਥੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਾਗਰੂਕ ਸੰਗਤਾਂ ਮੂਹਰੇ ਜਵਾਬਦੇਹ ਵੀ ਹੋਣਾ ਪਵੇਗਾ। 
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਲੋਂ ਬੀਤੀ 9 ਮਾਰਚ ਨੂੰ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਜੂਨ ਮਹੀਨੇ ਹੀ ਸ਼ੇਰੇ ਪੰਜਾਬ ਮਹਾਂਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਚ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ 25 ਮਾਰਚ ਤਕ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ ਪਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੋਹਾਂ ਕੈਲੰਡਰਾਂ ਵਿਚ ਸ਼ਹੀਦੀ ਪੁਰਬ ਦੀਆਂ ਤਰੀਕਾਂ ਵਿਚ ਫਰਕ ਹੋਣ ਕਾਰਨ ਐਨ ਮੌਕੇ ’ਤੇ ਵੀਜ਼ੇ ਨਾ ਮਿਲਣ ਦੀ ਸੰਭਾਵਨਾ ਕਰ ਕੇ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਪੁਰਬ ਮੌਕੇ ਸਿੱਖ ਯਾਤਰੀ ਜੱਥਾ ਪਾਕਿਸਤਾਨ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ। 
ਜਾਣਕਾਰੀ ਅਨੁਸਾਰ ਹੁਣ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਲੋਂ ਕੇਵਲ ਸ਼ੇਰੇ ਪੰਜਾਬ ਦੀ ਬਰਸੀ, ਜੋ ਕਿ ਇਸ ਵਾਰ ਵੀ 29 ਜੂਨ ਨੂੰ ਆ ਰਹੀ ਹੈ, ਤੋਂ ਇਲਾਵਾ ਅਪੈ੍ਰਲ ਮਹੀਨੇ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਹੀ ਜੱਥੇ ਭੇਜਣ ਸਬੰਧੀ ਤਿਆਰੀਆਂ ਅਰੰਭੀਆਂ ਹੋਈਆਂ ਹਨ। ਰੋਜ਼ਾਨਾ ਸਪੋਕਸਮੈਨ ਦੇ 11 ਮਾਰਚ ਦੇ ਅੰਕ ਵਿਚ ਪ੍ਰਕਾਸ਼ਤ ਹੋਈ ਖ਼ਬਰ ਵਿਚ ਸ. ਸੈਕਰਾਮੈਂਟੋ ਨੇ ਸੁਆਲ ਕੀਤੇ ਸਨ ਕਿ ਜਦੋਂ ਪਾਕਿਸਤਾਨ ਵਿਚ ਸਾਰੇ ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਏ ਜਾਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਹਰ ਸਾਲ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਿਉਂ ਕਰਦੀ ਹੈ? ਬਿਨਾਂ ਕਸੂਰੋਂ ਸਿੱਖ ਸ਼ਰਧਾਲੂਆਂ ਨੂੰ ਪ੍ਰੇਸ਼ਾਨ ਕਿਉਂ ਕੀਤਾ ਜਾਂਦਾ ਹੈ? ਕਿਉਂਕਿ ਸੰਗਤਾਂ ਦੇ ਸਮੇਂ ਅਤੇ ਪੈਸੇ ਦੀ ਬਰਬਾਦੀ ਕੀਤੀ ਜਾਂਦੀ ਹੈ? ਕਿਉਂਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਇਹ ਤਾਂ ਜਵਾਬ ਦਿਤਾ ਜਾਂਦਾ ਹੈ ਕਿ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਮਿਲੀ ਪਰ ਇਹ ਨਹੀਂ ਸੋਚਿਆ ਜਾਂਦਾ ਕਿ ਸਿੱਖ ਸ਼ਰਧਾਲੂਆਂ ਦੇ ਦਿਲ ’ਤੇ ਕੀ ਬੀਤਦੀ ਹੈ?

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement