ਪੰਜਾਬ ਵਿਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਚਲੇ ਜਾਣਾ ਚਿੰਤਾ ਦਾ ਵਿਸ਼ਾ ਬਣਿਆ
Published : Mar 25, 2022, 7:14 am IST
Updated : Mar 25, 2022, 7:14 am IST
SHARE ARTICLE
image
image

ਪੰਜਾਬ ਵਿਚ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਚਲੇ ਜਾਣਾ ਚਿੰਤਾ ਦਾ ਵਿਸ਼ਾ ਬਣਿਆ

ਹਰ ਸਾਲ ਧਰਤੀ ਹੇਠੋਂ 35 ਅਰਬ ਘਣ ਮੀਟਰ ਪਾਣੀ ਕੱਢ ਰਹੀਆਂ ਨੇ ਮੋਟਰਾਂ
ਸਨੌਰ, 24 ਮਾਰਚ (ਰਾਜਿੰਦਰ ਥਿੰਦ) : ਪੰਜਾਂ ਦਰਿਆਵਾਂ ਦੇ ਪੰਜਾਬ ਦੀ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਦਿਨ ਪ੍ਰਤੀ ਦਿਨ ਹੇਠਾਂ ਚਲਿਆ ਜਾਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ | ਕੇਂਦਰੀ ਭੂ-ਜਲ ਬੋਰਡ 2019 ਵਿਚ ਆਈ ਰਿਪੋਰਟ ਨੇ ਬੜੇ ਭਿਆਨਕ ਅੰਕੜੇ ਪੇਸ਼ ਕੀਤੇ ਹਨ | ਰਿਪੋਰਟ ਅਨੁਸਾਰ ਧਰਤੀ ਹੇਠਲੇ ਤਿੰਨ ਪੱਤਣਾਂ ਦਾ ਪਾਣੀ ਖ਼ਤਮ ਹੋ ਚਲਿਆ ਹੈ | ਇਨ੍ਹਾਂ ਪੱਤਣਾਂ 'ਚ 320 ਅਰਬ ਘਣ ਮੀਟਰ ਪਾਣੀ ਹੈ ਅਤੇ ਹਰ ਸਾਲ ਬਾਰਸ਼ ਰਾਹੀਂ 21 ਅਰਬ ਘਣ ਮੀਟਰ ਪਾਣੀ ਧਰਤੀ ਹੇਠ ਸਿੰਜਦਾ ਹੈ |
ਰਿਪੋਰਟ ਅਨੁਸਾਰ ਪੰਜਾਬੀ ਹਰ ਸਾਲ 35 ਅਰਬ ਘਣ ਮੀਟਰ ਪਾਣੀ ਧਰਤੀ ਹੇਠੋਂ ਕੱਢ ਰਹੇ ਹਨ | ਇਸ ਤਰ੍ਹਾਂ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਸਿਰਫ਼ 17 ਸਾਲਾਂ ਦਾ ਹੀ ਬਚਿਆ ਹੈ | ਆਈ. ਆਈ. ਟੀ. ਖੜਗਪੁਰ, ਅਮਰੀਕਾ ਦੀ ਨਾਸਾ ਏਜੰਸੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬ ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਐਨਾਂ ਅਨੁਸਾਰ ਪੰਜਾਬ ਬੜੀ ਤੇਜ਼ੀ ਨਾਲ ਰੇਗਿਸਤਾਨ ਬਣਨ ਵੱਲ ਵਧ ਰਿਹਾ ਹੈ |
ਪੰਜਾਬ ਵਿਚ ਇਸ ਸਮੇਂ 15 ਲੱਖ ਤੋਂ ਵਧ ਟਿਊਬਵੈਲ ਹਨ, ਜਿਨ੍ਹਾਂ ਵਿਚ 14 ਲੱਖ 20 ਹਜ਼ਾਰ ਤੇ ਬਿਜਲੀ ਦੀਆਂ ਮੋਟਰਾਂ ਅਤੇ ਬਾਕੀ ਤੇ ਡੀਜ਼ਲ ਇੰਜਣ ਲੱਗੇ ਹੋਏ ਹਨ | ਇਨ੍ਹਾਂ ਟਿਊਬਵੈਲਾਂ ਰਾਹੀਂ ਪਾਣੀ ਕੱਢਣ ਲਈ ਸਾਢੇ 7 ਹਾਰਸ ਪਾਵਰ ਤੋਂ 12 ਹਾਰਸ ਪਾਵਰ ਤਕ ਦੀਆਂ ਮੋਟਰਾਂ ਲੱਗੀਆਂ ਹੋਈਆਂ ਹਨ | ਝੋਨੇ ਦੀ ਬਿਜਾਈ ਸਮੇਂ 15 ਜੂਨ ਤੋਂ 30 ਸਤੰਬਰ ਤਕ 8 ਤੋਂ 10 ਘੰਟੇ ਚਲਦੀਆਂ ਮੋਟਰਾਂ ਪਾਣੀ ਦੇ ਅਥਾਹ ਭੰਡਾਰ ਨੂੰ  ਖ਼ਤਮ ਕਰਨ 'ਤੇ ਲੱਗੀਆਂ ਹੋਈਆਂ ਹਨ |

ਖੇਤੀਬਾੜੀ ਲਈ ਮੋਟਰਾਂ ਸਾਲ ਵਿਚ 8 ਤੋਂ 9 ਹਜ਼ਾਰ ਯੂਨਿਟ ਫੂਕਦੀਆਂ ਹਨ | ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਚਿੰਤਾ ਪ੍ਰਗਟਾਈ ਸੀ ਕਿ ਉਨ੍ਹਾਂ ਦੇ ਅਪਣੇ ਜ਼ਿਲੇ੍ਹ ਵਿਚ 30 ਸਾਲ ਪਹਿਲਾਂ 70 ਫ਼ੁੱਟ ਪਾਣੀ ਦਾ ਪੱਧਰ ਸੀ ਜੋ ਹੁਣ 200 ਫ਼ੁੱਟ 'ਤੇ ਪਹੁੰਚ ਗਿਆ ਹੈ | ਕੈਪਟਨ ਨੇ ਗੜਸ਼ੰਕਰ ਵਿਚ 1200 ਫ਼ੁੱਟ 'ਤੇ ਲੱਗੇ ਟਿਊਬਵੈੱਲ ਦਾ ਜ਼ਿਕਰ ਕਰਦਿਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਬਚਾਉਣ ਦਾ ਵਾਸਤਾ ਪਾਇਆ ਸੀ |

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement