ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਕੇ ਪੰਜਾਬ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ
Published : Mar 25, 2022, 7:08 am IST
Updated : Mar 25, 2022, 7:08 am IST
SHARE ARTICLE
image
image

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਕੇ ਪੰਜਾਬ ਲਈ ਇਕ ਲੱਖ ਕਰੋੜ ਦਾ ਵਿੱਤੀ ਪੈਕੇਜ ਮੰਗਿਆ


ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕਾਰਵਾਈਆਂ ਦਾ ਟਾਕਰਾ ਕਰਨ ਲਈ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹਈਆ ਕਰਵਾਉਣ ਲਈ ਕਿਹਾ

ਨਵੀਂ ਦਿੱਲੀ, 24 ਮਾਰਚ (ਸਸਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ  ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ |
ਭਗਵੰਤ ਮਾਨ ਨੇ ਅੱਜ ਬਾਅਦ ਦੁਪਹਿਰ ਇਥੇ ਸੰਸਦ ਭਵਨ ਵਿਚ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਨੂੰ  ਸੂਬੇ ਦੀ ਤਰਸਯੋਗ ਵਿੱਤੀ ਹਾਲਤ ਬਾਰੇ ਜਾਣੂੰ ਕਰਵਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸੂਬੇ ਸਿਰ 3 ਲੱਖ ਕਰੋੜ ਰੁਪਏ ਦਾ ਕਰਜ਼ਾ ਛੱਡ ਗਈਆਂ ਅਤੇ ਉਨ੍ਹਾਂ ਨੇ ਅਗਲੇ ਦੋ ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦਾ ਵਿੱਤੀ ਪੈਕੇਜ ਤੁਰਤ ਦੇਣ ਦੀ ਮੰਗ ਕੀਤੀ ਤਾਕਿ ਲੀਹੋਂ ਲੱਥੀ ਆਰਥਕਤਾ ਨੂੰ  ਮੁੜ ਪਟੜੀ ਉਤੇ ਲਿਆਂਦਾ ਜਾ ਸਕੇ | ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਵਿੱਤੀ ਸਹਾਇਤਾ ਸਦਕਾ ਤੀਜੇ ਸਾਲ ਦੌਰਾਨ ਸੂਬੇ ਦਾ ਅਰਥਚਾਰਾ ਸਵੈ-ਨਿਰਭਰ ਅਤੇ ਵਿੱਤੀ ਪੱਖੋਂ ਸਥਿਰ ਹੋ ਜਾਵੇਗਾ | ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਤੋਂ ਮਾਫ਼ੀਏ ਦਾ ਮੁਕੰਮਲ ਸਫਾਇਆ ਕਰ ਕੇ ਖ਼ਾਲੀ ਖ਼ਜ਼ਾਨਾ ਭਰਨ ਲਈ ਠੋਸ ਯਤਨ ਕਰੇਗੀ | ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਨੇ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਇਥੋਂ ਤਕ ਕਿ ਹੁਣ ਵੀ ਸਾਡੇ ਬਹਾਦਰ ਪੰਜਾਬੀ ਜਵਾਨ ਅੰਦਰੂਨੀ ਤੇ ਬਾਹਰੀ ਦੁਸ਼ਮਣਾਂ ਤੋਂ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਸੁਰੱਖਿਆ ਕਰਨ ਲਈ ਸਰਹੱਦਾਂ ਦੀ ਰਾਖੀ ਕਰ ਰਹੇ ਹਨ |
ਪੰਜਾਬ ਦੇ ਸਰਹੱਦੀ ਸੂਬਾ ਹੋਣ ਦੇ ਪ੍ਰਸੰਗ 'ਚ ਕੌਮੀ ਸੁਰੱਖਿਆ ਦਾ ਇਕ ਹੋਰ ਅਹਿਮ ਮੁੱਦਾ ਚੁਕਦਿਆਂ ਭਗਵੰਤ ਮਾਨ ਨੇ ਸਰਹੱਦ ਪਾਰ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਦੁਸ਼ਮਣ ਤਾਕਤਾਂ ਦੇ ਯਤਨਾਂ ਨੂੰ  ਨਾਕਾਮ ਕਰਨ ਲਈ ਕੇਂਦਰ ਸਰਕਾਰ ਦੇ ਖੁਲ੍ਹਦਿਲੇ ਸਹਿਯੋਗ ਦੀ ਮੰਗ ਕੀਤੀ | ਉਨ੍ਹਾਂ ਵਲੋਂ ਵੀ ਪ੍ਰਧਾਨ ਮੰਤਰੀ ਨੂੰ  ਇਹ ਭਰੋਸਾ ਦਿਤਾ ਗਿਆ ਕਿ ਪੰਜਾਬ ਵਲੋਂ ਇਸ ਸਬੰਧ ਵਿਚ ਕੇਂਦਰ ਨੂੰ  ਹਰ ਬਣਦੀ ਸਹਾਇਤਾ ਦਿਤੀ ਜਾਵੇਗੀ ਅਤੇ ਮੁੱਖ ਮੰਤਰੀ ਵਲੋਂ ਕੇਂਦਰ ਨੂੰ  ਸੂਬੇ ਦੀਆਂ ਘੁਸਪੈਠ ਵਿਰੋਧੀ ਕਾਰਵਾਈਆਂ ਦਾ ਟਾਕਰਾ ਕਰਨ ਲਈ ਫ਼ੋਰਸਾਂ ਨੂੰ  ਅਤਿ-ਆਧੁਨਿਕ ਤਕਨੀਕਾਂ ਮੁਹਈਆ ਕਰਵਾਉਣ ਲਈ ਅਪੀਲ ਕੀਤੀ ਗਈ |
ਮੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਾਲ ਅਪਣੀ
ਪਹਿਲੀ ਮੀਟਿੰਗ ਨੂੰ  ਉਸਾਰੂ ਦਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਪੰਜਾਬ ਨੂੰ  ਮੁੜ ਰੰਗਲਾ ਸੂਬਾ ਬਣਾਉਣ ਲਈ ਹਰ ਸੰਭਵ ਸਹਾਇਤਾ ਅਤੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਤਾ | ਮੁੱਖ ਮੰਤਰੀ ਨੇ ਕਿਹਾ,Tਜੇਕਰ ਪੰਜਾਬ ਵਿਕਾਸ ਦੀਆਂ ਪੁਲਾਂਘਾ ਤੇਜ਼ ਪੁੱਟੇਗਾ ਤਾਂ ਇਸ ਨਾਲ  ਭਾਰਤ ਵੀ ਖ਼ੁਸ਼ਹਾਲ ਹੋਵੇਗਾ |'' ਮਹਾਨ ਪੰਜਾਬੀ ਕਵੀ ਪ੍ਰੋਫ਼ੈਸਰ ਮੋਹਨ ਸਿੰਘ ਦੀ ਕਵਿਤਾ ਵਿਚੋਂ ਕੁੱਝ ਪੰਕਤੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ''ਪੰਜਾਬ, ਭਾਰਤ ਦੀ ਮੁੰਦਰੀ ਵਿਚ ਜੜ੍ਹੇ ਹੋਏ ਨਗ ਵਾਂਗ ਹੈ |'' ਉਨ੍ਹਾਂ ਉਦਾਸੀ ਭਰੇ ਲਹਿਜ਼ੇ ਵਿਚ ਕਿਹਾ ਕਿ ਪੰਜਾਬ ਵਿਚ ਬੀਤੇ ਸਮੇਂ ਵਿਚ ਕੁੱਝ ਕੁ ਗ਼ਲਤ ਸਰਕਾਰਾਂ ਦੇ ਚੁਣੇ ਜਾਣ ਦੇ ਫ਼ੈਸਲਿਆਂ ਕਾਰਨ ਇਸ ਨਗ ਦੀ ਚਮਕ ਫਿੱਕੀ ਪੈ ਗਈ | ਅਪਣੀ ਪ੍ਰਤੀਬਧਤਾ ਨੂੰ  ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ  ਮੁਲਕ ਦਾ ਮੋਹਰੀ ਸੂਬਾ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਵਿਸ਼ਵ ਪੱਧਰ ਉਤੇ ਮੁਲਕ ਦਾ ਨਾਮ ਵੀ ਰੌਸ਼ਨ ਹੋਵੇਗਾ |
ਭਗਵੰਤ ਮਾਨ ਵਲੋਂ ਉਠਾਏ ਮਸਲਿਆਂ ਦੇ ਜਵਾਬ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਸਮੁੱਚੇ ਮਾਮਲੇ ਨੂੰ  ਕੇਂਦਰੀ ਵਿੱਤ ਤੇ ਗ੍ਰਹਿ ਮੰਤਰਾਲਿਆਂ ਕੋਲ ਉਠਾਉਣਗੇ ਤਾਕਿ ਸੂਬੇ ਦੀ ਬਣਦੀ ਮਦਦ ਕੀਤੀ ਜਾ ਸਕੇ | ਇਸ ਮੌਕੇ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ  ਸਨੇਹ ਵਜੋਂ ਸ਼ਾਲ ਤੇ ਗੁਲਦਸਤਾ ਭੇਟ ਕੀਤਾ ਅਤੇ ਪ੍ਰਧਾਨ ਮੰਤਰੀ ਨੇ ਵੀ ਉਨ੍ਹਾਂ ਨੂੰ  ਚੰਗੀ ਸਿਹਤ ਅਤੇ ਮੁੱਖ ਮੰਤਰੀ ਵਜੋਂ ਸਫ਼ਲ ਪਾਰੀ ਦੀ ਸ਼ੁਰੂਆਤ ਕਰਨ ਦੀ ਕਾਮਨਾ ਕੀਤੀ |

 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement