ਮੁਸ਼ਕਲਾਂ 'ਚ ਘਿਰੇ ਨਵਜੋਤ ਸਿੱਧੂ, 33 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਅੱਜ ਹੋਵੇਗੀ ਸੁਪਰੀਮ ਕੋਰਟ 'ਚ ਸੁਣਵਾਈ
Published : Mar 25, 2022, 9:42 am IST
Updated : Mar 25, 2022, 4:08 pm IST
SHARE ARTICLE
Navjot Sidhu
Navjot Sidhu

ਦੁਪਹਿਰ 2 ਵਜੇ ਹੋਵੇਗੀ ਸੁਣਵਾਈ

 

ਅੰਮ੍ਰਿਤਸਰ:  ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਹਾਰਨ ਵਾਲੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਿੱਧੂ ਖਿਲਾਫ਼ ਰੋਡ ਰੇਜ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ 2 ਵਜੇ ਸੁਪਰੀਮ ਕੋਰਟ ‘ਚ ਹੋਵੇਗੀ। 1988 ‘ਚ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਝਗੜਾ ਹੋ ਗਿਆ ਸੀ। ਜਿਸ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਇਸ ਮਾਮਲੇ ‘ਚ ਪਹਿਲਾਂ ਸੁਪਰੀਮ ਕੋਰਟ ਨੇ ਸਿੱਧੂ ਨੂੰ 10 ਲੱਖ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ।

 

Navjot SidhuNavjot Sidhu

 

ਇਸ ਦੇ ਖਿਲਾਫ਼ ਪੀੜਤ ਧਿਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਜਵਾਬ ‘ਚ ਸਿੱਧੂ ਨੇ ਕ੍ਰਿਕਟ ਅਤੇ ਰਾਜਨੀਤੀ ‘ਚ ਆਪਣੇ ਚੰਗੇ ਕਰੀਅਰ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਪਟੀਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਹਲਫਨਾਮਾ ਦਾਇਰ ਕੀਤਾ ਸੀ ਕਿ ਪਿਛਲੇ 3 ਦਹਾਕਿਆਂ ਤੋਂ ਉਨ੍ਹਾਂ ਦਾ ਸਿਆਸੀ ਅਤੇ ਖੇਡ ਕਰੀਅਰ ਬੇਦਾਗ ਰਿਹਾ ਹੈ। ਇੱਕ ਸਿਆਸਤਦਾਨ ਵਜੋਂ ਉਨ੍ਹਾਂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਹੀ ਨਹੀਂ ਸਗੋਂ ਸੰਸਦ ਮੈਂਬਰ ਵਜੋਂ ਵੀ ਬੇਮਿਸਾਲ ਕੰਮ ਕੀਤਾ ਹੈ।

Navjot SidhuNavjot Sidhu

ਉਨ੍ਹਾਂ ਨੇ ਲੋਕਾਂ ਦੇ ਭਲੇ ਲਈ ਕਈ ਕੰਮ ਕੀਤੇ ਹਨ। ਉਸ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦੀ ਮਰਨ ਵਾਲੇ ਵਿਅਕਤੀ ਨਾਲ ਕੋਈ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਸ ਨੂੰ ਦਿੱਤੀ ਗਈ 1000 ਜੁਰਮਾਨੇ ਦੀ ਸਜ਼ਾ ਹੀ ਕਾਫੀ ਹੈ। ਦੱਸ ਦੇਈਏ ਕਿ ਸਿੱਧੂ ਖਿਲਾਫ਼ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਕਾਰ 'ਤੇ ਜਾਂਦੇ ਸਮੇਂ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

 

Navjot Sidhu Navjot Sidhu

ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ 1999 ਵਿੱਚ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ਼ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement