ਤਹਿਸੀਲ ਪੱਧਰ 'ਤੇ ਭਿ੍ਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ : ਜਿੰਪਾ
Published : Mar 25, 2022, 7:21 am IST
Updated : Mar 25, 2022, 7:21 am IST
SHARE ARTICLE
image
image

ਤਹਿਸੀਲ ਪੱਧਰ 'ਤੇ ਭਿ੍ਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ : ਜਿੰਪਾ


ਚੰਡੀਗੜ੍ਹ, 24 ਮਾਰਚ (ਪਪ) : ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ |
ਅਲਾਟ ਕੀਤੇ ਵਿਭਾਗਾਂ ਦਾ ਚਾਰਜ ਸੰਭਾਲਣ ਉਪਰੰਤ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹੁਣ ਸੂਬੇ ਵਿਚ ਵਿਕਾਸ ਦੇ ਇਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ  ਤਹਿਸੀਲ ਪੱਧਰ 'ਤੇ ਭਿ੍ਸ਼ਟਾਚਾਰ ਮੁਕਤ, ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਦੇਣ ਲਈ ਭਿ੍ਸ਼ਟਾਚਾਰ ਨੂੰ  ਜੜ੍ਹੋਂ ਪੁਟਿਆ ਜਾਵੇਗਾ |   ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਰਕਾਰੀ ਦਫ਼ਤਰਾਂ ਦੀ ਕਾਰਜਕੁਸ਼ਲਤਾ ਨੂੰ  ਵਧਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਤਕ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ | ਉਨ੍ਹਾਂ ਕਿਹਾ, Tਮਾਲ ਵਿਭਾਗ ਦੇ ਤਹਿਸੀਲ ਪਧਰੀ ਦਫ਼ਤਰਾਂ ਵਿਚ ਵਧੀਆ ਪ੍ਰਸ਼ਾਸਨ ਨੂੰ  ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਮਾਲ ਰਿਕਾਰਡ ਦਾ ਅਨੁਵਾਦ ਵੀ ਕੀਤਾ ਜਾਵੇਗਾ |''
ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਕੁਦਰਤੀ ਸੋਮਿਆਂ ਨੂੰ  ਬਚਾਉਣਾ ਹੋਵੇਗਾ | ਉਨ੍ਹਾਂ ਅੱਗੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਸਰਕਾਰ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੱਡੇ ਪੱਧਰ 'ਤੇ ਪ੍ਰਾਜੈਕਟਾਂ ਨੂੰ  ਅੱਗੇ ਵਧਾਏਗੀ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਲ ਸਪਲਾਈ ਸਕੀਮਾਂ ਉਤੇ ਬਿਜਲੀ ਬਿਲਾਂ ਦੇ ਬੋਝ ਨੂੰ  ਘਟਾਉਣ ਲਈ ਸਾਧਾਰਨ ਪਾਵਰ ਪੰਪਾਂ ਨੂੰ  ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪਾਂ ਵਿਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ |

 

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement