ਅਜਨਾਲਾ ਘਟਨਾਕ੍ਰਮ : 11 ਆਰੋਪੀਆਂ ਨੂੰ ਕੀਤਾ ਅਦਾਲਤ 'ਚ ਪੇਸ਼

By : KOMALJEET

Published : Mar 25, 2023, 5:09 pm IST
Updated : Mar 25, 2023, 5:09 pm IST
SHARE ARTICLE
Punjab News
Punjab News

ਇੱਕ ਦਾ ਮਿਲਿਆ 4 ਦਿਨ ਦਾ ਪੁਲਿਸ ਰਿਮਾਂਡ, 10 ਨੂੰ ਨਿਆਂਇਕ ਹਿਰਾਸਤ 'ਚ ਭੇਜਿਆ  

ਅੰਮ੍ਰਿਤਸਰ : ਅਜਨਾਲਾ ਕਾਂਡ ਮਾਮਲੇ ਦੇ ਵਿੱਚ ਸਾਰੇ 11 ਆਰੋਪੀਆਂ ਨੂੰ ਅੱਜ  ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਨਯੋਗ ਅਦਾਲਤ ਨੇ ਸੁਖਮਨ ਸਿੰਘ ਨਾਮ ਦੇ ਨੌਜਵਾਨ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਇਹ ਜਾਣਕਾਰੀ ਐਡਵੋਕੇਟ ਸੰਧੂ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾਂ 10 ਦੋਸ਼ੀ ਰਿਮਾਂਡ 'ਤੇ ਸਨ ਜਿਨ੍ਹਾਂ ਦਾ ਰਿਮਾਂਡ ਅੱਜ ਖਤਮ ਹੋਇਆ ਸੀ ਅਤੇ ਇਨ੍ਹਾਂ ਦੇ ਨਾਲ ਇੱਕ ਹੋਰ ਸਮੇਤ ਅੱਜ ਕੁੱਲ 11 ਜਣਿਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ:  ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਡੇਰਾ ਰਾਧਾ ਸੁਆਮੀ ਬਿਆਸ ਦਾ ਕੀਤਾ ਦੌਰਾ

ਉਨ੍ਹਾਂ ਦੱਸਿਆ ਕਿ ਜਿਹੜੇ 10 ਪਹਿਲਾਂ ਪੁਲਿਸ ਰਿਮਾਂਡ 'ਤੇ ਸਨ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ਜਦਕਿ ਇੱਕ ਨਵੇਂ ਬੰਦੇ ਸੁਖਮਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸੁਖਮਨ ਸਿੰਘ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ 'ਤੇ 39 ਨੰਬਰ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਹੁਣ ਪੁਲਿਸ ਵਲੋਂ ਇਸ ਮਾਮਲੇ ਬਾਬਤ ਸੁਖਮਨ ਸਿੰਘ ਤੋਂ ਪੁੱਛਗਿੱਛ ਕੀਤੀ ਜਾਵੇਗੀ।


ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਹਨਾ ਦੇ ਵਿੱਚੋ ਸੁਖਮਨ ਸਿੰਘ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement