
ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਹੋਏ ਆਨੰਦ ਕਾਰਜ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਅਤੇ ਆਈਪੀਐਸ ਜੋਤੀ ਯਾਦਵ ਅੱਜ ਵਿਆਹ ਬੰਧਨ ਵਿਚ ਬੱਝ ਗਏ ਹਨ।
Cabinet Minister Harjot Bains ties knot with IPS Jyoti Yadav
ਵਿਆਹ ਸਮਾਗਮਾਂ ਦੀ ਗੱਲ ਕੀਤੀ ਜਾਵੇ ਤਾਂ ਸਵੇਰੇ 10 ਵਜੇ ਦੇ ਕਰੀਬ ਨੰਗਲ ਦੇ ਇਤਿਹਾਸਿਕ ਗੁਰਦੁਆਰਾ ਬਿਭੋਰ ਸਾਹਿਬ ਵਿਖੇ ਉਨ੍ਹਾਂ ਦੇ ਅਨੰਦ ਕਾਰਜ ਗੁਰ ਮਰਿਯਾਦਾ ਅਨੁਸਾਰ ਹੋਏ।
Cabinet Minister Harjot Bains ties knot with IPS Jyoti Yadav
ਲਾੜਾ ਬਣੇ ਸਿੱਖਿਆ ਮੰਤਰੀ ਹਰਜੋਤ ਬੈਸ ਇੱਥੇ ਮੌਸਮ ਖਰਾਬ ਹੋਣ ਦੇ ਕਾਰਨ ਵਿਆਹ ਵਿੱਚ ਕਈ ਅੜਚਨਾਂ ਦਾ ਸਾਹਮਣਾ ਵੀ ਕਰਨਾ ਪਿਆ। ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਬੈਂਸ ਦਾ ਜੱਦੀ ਪਿੰਡ ਸ੍ਰੀ ਅਨੰਦਪੁਰ ਸਾਹਿਬ ਦੇ ਬਿਲਕੁਲ ਨਜ਼ਦੀਕ ਪਿੰਡ ਗੰਭੀਰਪੁਰ ਹੈ ਅਤੇ ਜਿਥੇ ਉਨ੍ਹਾਂ ਦੇ ਅਨੰਦ ਕਾਰਜ ਹੋਏ ਉਹ ਨੰਗਲ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਬਿਭੌਰ ਸਾਹਿਬ ਹੈ।
ਇਹ ਵੀ ਪੜ੍ਹੋ: ਨਸ਼ੇ ਦੀ ਅਲਾਮਤ ਨੇ ਬੁਝਾਇਆ ਘਰ ਦਾ ਇਕਲੌਤਾ ਚਿਰਾਗ਼
Cabinet Minister Harjot Bains ties knot with IPS Jyoti Yadav
ਇਸ ਦੇ ਨਾਲ ਹੀ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਅਤੇ ਸਾਕ ਸਬੰਧੀ ਗੁਰਦੁਆਰਾ ਬਿਭੌਰ ਸਾਹਿਬ ਵਿੱਚ ਹਾਜ਼ਰ ਰਹੇ। ਇਸ ਮੌਕੇ ਪ੍ਰਸ਼ਾਸ਼ਨ ਦੇ ਕੁਝ ਆਲਾ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ ਅਤੇ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।