ਨੰਬਰਦਾਰ ਯੂਨੀਅਨ ਵੱਲੋਂ ਮੰਗਾਂ ਸਬੰਧੀ ਵਿਧਾਨ ਸਭਾ ਸਪੀਕਰ ਨਾਲ ਮੀਟਿੰਗ
Published : Mar 25, 2023, 3:54 pm IST
Updated : Mar 25, 2023, 3:55 pm IST
SHARE ARTICLE
photo
photo

ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ...

 

ਚੰਡੀਗੜ੍ਹ : ਪੰਜਾਬ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿਧਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਇਥੇ ਮੁਲਾਕਾਤ ਕੀਤੀ।

ਆਪਣੀ ਸਰਕਾਰੀ ਰਿਹਾਇਸ਼ ਵਿਖੇ ਮੀਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਨੰਬਰਦਾਰ ਭਾਈਚਾਰਾ ਲੋਕਤੰਤਰੀ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ, ਜਿਨ੍ਹਾਂ ਦੀ ਹਰ ਪਿੰਡ/ਸ਼ਹਿਰ ਅਤੇ ਸਰਕਾਰੀ ਦਫ਼ਤਰਾਂ ਵਿੱਚ ਇੱਕ ਮੋਹਤਬਰ ਵਿਅਕਤੀ ਵਜੋਂ ਪਛਾਣ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਕਿਲੀ ਦੀ ਅਗਵਾਈ ਵਿੱਚ ਵਫ਼ਦ ਨੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਮੰਗ ਪੱਤਰ ਸੌਂਪਦਿਆਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਲਾਰਿਆਂ ਵਿੱਚ ਰੱਖਿਆ ਹੈ ਅਤੇ ਉਨ੍ਹਾਂ ਲਈ ਕੀਤਾ ਕੁਝ ਨਹੀਂ। ਨੰਬਰਦਾਰਾਂ ਨੇ ਇਕਸੁਰ ਹੁੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪੂਰਣ ਆਸ ਹੈ ਕਿ ਇਹ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਮਲੀਜਾਮਾ ਪਹਿਨਾਏਗੀ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੰਬਰਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਬੰਧਤ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਮੰਗਾਂ ਸਬੰਧੀ ਹਮਦਰਦੀ ਨਾਲ ਵਿਚਾਰ ਕਰਦਿਆਂ ਇਨ੍ਹਾਂ ਦਾ ਛੇਤੀ ਢੁਕਵਾਂ ਹੱਲ ਕੱਢਿਆ ਜਾ ਸਕੇ।

ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਸਿਮਰਜੀਤ ਬਰਾੜ, ਸੂਬਾ ਜਨਰਲ ਸਕੱਤਰ ਧਰਮਿੰਦਰ ਸਿੰਘ ਖੱਟਰਾਂ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਅਸ਼ੋਕ ਸੰਧੂ ਤੇ ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ ਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement