
ਮੁਲਜ਼ਮਾਂ ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਈਪੀਸੀ ਦੀ ਧਾਰਾ 489-ਏ ਅਤੇ 489-ਬੀ ਤਹਿਤ ਕੇਸ ਦਰਜ
ਮੁਹਾਲੀ: ਮੁਹਾਲੀ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਇਹ ਕਥਿਤ ਤੌਰ 'ਤੇ ਜਾਅਲੀ ਭਾਰਤੀ ਕਰੰਸੀ ਛਾਪਣ ਅਤੇ ਪ੍ਰਸਾਰਿਤ ਕਰਨ ਵਿਚ ਸ਼ਾਮਲ ਸਨ। ਪੁਲਿਸ ਨੇ ਇਨ੍ਹਾਂ ਨੂੰ ਕੁਆਰਕ ਸਿਟੀ, ਇੰਡਸਟਰੀਅਲ ਏਰੀਆ, ਮੁਹਾਲੀ ਤੋਂ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ: ਸ਼ਰਮਨਾਕ: ਸਹੁਰੇ, ਦਿਓਰ, ਭਾਣਜੇ ਤੇ ਵਿਚੋਲੇ ਨੇ ਵਿਆਹੁਤਾ ਨਾਲ ਕੀਤਾ ਬਲਾਤਕਾਰ
ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਬਲਟਾਣਾ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਜਾਅਲੀ ਕਰੰਸੀ ਦਾ ਕਾਰੋਬਾਰ ਕਰ ਰਹੇ ਸਨ ਅਤੇ ਜ਼ਿਆਦਾਤਰ ਦੁਕਾਨਦਾਰਾਂ ਨੂੰ ਨਿਸ਼ਾਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ: ਕਲਯੁਗੀ ਮਾਂ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਦੋ ਬੱਚਿਆਂ ਨੂੰ ਨਹਿਰ 'ਚ ਸੁੱਟਿਆ
ਇਨ੍ਹਾਂ ਖ਼ਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ਵਿੱਚ ਆਈਪੀਸੀ ਦੀ ਧਾਰਾ 489-ਏ ਅਤੇ 489-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰਨ 'ਚ ਲੱਗੀ ਹੋਈ ਹੈ।