ਪੰਜਾਬ ’ਚ ਮੀਂਹ ਅਤੇ ਤੂਫ਼ਾਨ ਦਾ ਕਹਿਰ: ਫ਼ਸਲਾਂ ਦਾ ਭਾਰੀ ਨੁਕਸਾਨ, 5 ਡਿਗਰੀ ਡਿੱਗਿਆ ਪਾਰਾ
Published : Mar 25, 2023, 7:33 am IST
Updated : Mar 25, 2023, 7:44 am IST
SHARE ARTICLE
Rain in Punjab
Rain in Punjab

ਸ਼ੁੱਕਰਵਾਰ ਨੂੰ ਫਾਜ਼ਿਲਕਾ 'ਚ ਆਏ ਤੂਫਾਨ ਨੇ ਭਾਰੀ ਤਬਾਹੀ ਮਚਾਈ।

 

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਸਮੇਤ ਕਈ ਥਾਵਾਂ 'ਤੇ ਬੀਤੇ ਦਿਨ ਮੀਂਹ ਅਤੇ ਗੜੇਮਾਰੀ ਹੋਈ। ਪੰਜਾਬ ਦੇ 22 ਜ਼ਿਲ੍ਹਿਆਂ 'ਚ ਸਵੇਰ ਤੋਂ ਸ਼ਾਮ ਤੱਕ ਹੋਈ ਬਾਰਿਸ਼, ਕਈ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਇਆ ਹੈ। ਜਦਕਿ ਪੰਜਾਬ ਵਿਚ ਮੀਂਹ ਕਾਰਨ ਤਾਪਮਾਨ ਵਿਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਸ਼ੁੱਕਰਵਾਰ ਨੂੰ ਹਰਿਆਣਾ ਦੇ ਜ਼ਿਆਦਾਤਰ ਜ਼ਿਲਿਆਂ 'ਚ ਵੀ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ। ਸਿਰਸਾ, ਫਤਿਹਾਬਾਦ 'ਚ ਕੁਝ ਥਾਵਾਂ 'ਤੇ ਭਾਰੀ ਗੜੇਮਾਰੀ ਵੀ ਹੋਈ।

ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਸ ਫ਼ਸਲ ’ਤੇ ਗੜੇ ਪਏ ਹਨ, ਉਸ ਦਾ ਜ਼ਿਆਦਾ ਨੁਕਸਾਨ ਹੋ ਸਕਦਾ ਹੈ। ਇੱਥੋਂ ਤੱਕ ਕਿ ਪਾਣੀ ਵਿਚ ਫਸਲ ਦੇ ਡੁੱਬਣ ਕਾਰਨ ਦਾਣਾ ਖ਼ਰਾਬ ਹੋ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ ਲਗਾਤਾਰ ਮੀਂਹ, ਤੂਫਾਨ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 26 ਮਾਰਚ ਤੋਂ ਮੌਸਮ ਖੁਸ਼ਕ ਹੋ ਜਾਵੇਗਾ।

ਸ਼ੁੱਕਰਵਾਰ ਨੂੰ ਫਾਜ਼ਿਲਕਾ 'ਚ ਆਏ ਤੂਫਾਨ ਨੇ ਭਾਰੀ ਤਬਾਹੀ ਮਚਾਈ। ਇਸ ਦਾ ਸਭ ਤੋਂ ਜ਼ਿਆਦਾ ਨੁਕਸਾਨ ਫਾਜ਼ਿਲਕਾ ਦੇ ਬਕਾਇਨਵਾਲਾ ਅਤੇ ਅਬੋਹਰ ਦੇ ਹਰੀਪੁਰਾ ਵਿਚ ਵੇਖਣ ਨੂੰ  ਮਿਲਿਆ ਹੈ। ਦੋਨਾਂ ਪਿੰਡਾਂ ਦੇ ਕਰੀਬ ਡੇਢ ਦਰਜਨ ਦੇ ਕਰੀਬ ਲੋਕ ਗੰਭੀਰ ਤੌਰ ’ਤੇ ਫੱਟੜ ਹੋਏ ਹਨ ਜਿਨ੍ਹਾਂ ਦਾ ਫਾਜ਼ਿਲਕਾ ਅਤੇ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਚੱਕਰਵਾਤੀ ਤੂਫ਼ਾਨ ਕਾਰਨ ਕਰੀਬ 50 ਘਰ ਨੁਕਸਾਨੇ ਗਏ। ਤੂਫ਼ਾਨ ਨਾਲ ਕਈ ਕਿਸਾਨਾਂ ਦੇ ਅਮਰੂਦ ਅਤੇ ਕਿੰਨੂਆਂ ਦੇ ਬਾਗ ਉਜੜ ਗਏ ਉੱਥੇ ਹੀ ਕਣਕ ਦੀ ਫ਼ਸਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ।

ਫਾਜ਼ਿਲਕਾ ਦੇ ਡੀਐਸਪੀ ਸੁਬੇਗ ਸਿੰਘ ਅਤੇ ਤਹਿਸੀਲਦਾਰ ਨੇ ਹਾਲਾਤ ਦਾ ਜਾਇਜ਼ਾ ਲਿਆ। ਡਿਪਟੀ ਕਮਿਸਨਰ ਡਾ.ਸੇਨੂੰ ਦੁੱਗਲ ਨੇ ਦਸਿਆ ਕਿ ਫਿਲਹਾਲ ਤੂਫ਼ਾਨ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀ ਹੈ ਅਤੇ ਉਹ ਵਿਧਾਇਕ ਦੇ ਨਾਲ ਜ਼ਖ਼ਮੀਆਂ ਦਾ ਹਾਲ ਚਾਲ ਪੁੱਛਣ ਲਈ ਜਾ ਰਹੇ ਹਨ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਪੰਜਾਬ ਵਿਚ ਜਿੱਥੇ ਵੀ ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਫ਼ਸਲਾਂ, ਬਾਗਾਂ ਅਤੇ ਘਰਾਂ ਦਾ ਨੁਕਸਾਨ ਹੋਇਆ ਹੈ ਉੱਥੇ ਖ਼ਾਸ ਗਿਰਦਾਵਰੀ ਹਫ਼ਤੇ ਅੰਦਰ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਮੇਰੀ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਹੌਂਸਲਾ ਅਤੇ ਯਕੀਨ ਰੱਖੋ ਸਰਕਾਰ ਤੁਹਾਡੇ ਨਾਲ ਹੈ”।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement