ਗਰੀਬਾਂ ਦੇ ਨੇਤਾ ਹੋਣ ਦੇ ਦਾਅਵੇ ਕਰਨ ਵਾਲਿਆਂ ਨੇ ਸਿਰਫ਼ ਸਬਜ਼ਬਾਗ ਦਿਖਾ ਕੇ ਕੀਤਾ ਲੋਕਾਂ ਨੂੰ ਗੁੰਮਰਾਹ: ਭਗਵੰਤ ਮਾਨ

By : GAGANDEEP

Published : Mar 25, 2023, 7:26 pm IST
Updated : Mar 25, 2023, 7:26 pm IST
SHARE ARTICLE
Chief Minister Bhagwant Mann
Chief Minister Bhagwant Mann

ਕੇਂਦਰ ਦਾ ਕੰਮ ਸ਼ੁਰੂ ਕਰਨ ਲਈ ਡੇਰਾਮੁਖੀ ਸੰਤ ਨਿਰੰਜਨ ਦਾਸ ਨੂੰ ਭੇਟ ਕੀਤਾ 25 ਕਰੋੜ ਦਾ ਚੈੱਕ

 

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਸ਼ਨੀਵਾਰ ਨੂੰ ਜਲੰਧਰ 'ਚ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ  ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦਾ ਨੀਂਹ ਪੱਥਰ ਰੱਖਿਆ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ।

 ਇਸ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਸਟੱਡੀ ਸੈਂਟਰ ਦੀ ਉਸਾਰੀ ਲਈ ਸੰਤ ਨਿਰੰਜਨ ਦਾਸ ਨੂੰ 25 ਕਰੋੜ ਰੁਪਏ ਦਾ ਚੈੱਕ ਸੌਂਪਿਆ  ਉਨ੍ਹਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਪੰਜਾਬ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅਧਿਐਨ ਕੇਂਦਰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਏਗਾ ਉਨ੍ਹਾਂ ਕਿਹਾ ਕਿ ਇਸ ਸਥਾਨ ਨੇ ਹਮੇਸ਼ਾ ਹੀ ਪ੍ਰੇਮ ਨਾਲ ਮਿਲ ਕੇ ਰਹਿਣ ਦਾ ਉਪਦੇਸ਼ ਦਿੱਤਾ ਅਤੇ ਗੁਰੂ ਰਵਿਦਾਸ ਜੀ ਦੀ ਬਾਣੀ ਨੂੰ ਘਰ-ਘਰ ਪਹੁੰਚਾਉਣ ਲਈ ਉਪਰਾਲੇ ਕੀਤੇ। ਉਨ੍ਹਾਂ ਕਿਹਾ ਕਿ ਡਾ.ਭੀਮ ਰਾਓ ਅੰਬੇਦਕਰ ਕਹਿੰਦੇ ਹਨ ਕਿ ਸਿੱਖਿਆ ਤੋਂ ਬਿਨਾਂ ਕੋਈ ਦੇਸ਼ ਤਰੱਕੀ ਨਹੀਂ ਕਰ ਸਕਦਾ। ਇਸ ਲਈ ਸਾਡੀ ਸਰਕਾਰ ਦੀ ਤਰਜੀਹ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ, ਵਪਾਰ ਅਤੇ ਬੁਨਿਆਦੀ ਢਾਂਚੇ ਨੂੰ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੋਈ ਨੀਲਾਪੀਲਾ ਕਾਰਡ ਤੁਹਾਡੀ ਗਰੀਬੀ ਨਹੀਂ ਚੱਕ ਸਕਦਾ, ਸਿਰਫ਼ ਤੁਹਾਡੇ ਪੜ੍ਹ ਲਿਖ ਕੇ ਅਫ਼ਸਰ ਲੱਗੇ ਬੱਚੇ ਤੁਹਾਨੂੰ ਗਰੀਬੀ 'ਚੋਂ ਕੱਢ ਸਕਦੇ ਹਨ  ਉਨ੍ਹਾਂ ਕਿਹਾ ਕਿ ਤੁਹਾਡੀ ਗਰੀਬੀ ਦੂਰ ਕਰਨ ਦੀਆਂ ਗੱਲਾਂ ਕਰਨ ਵਾਲੇ ਨੇਤਾ ਸਿਰਫ਼ ਵੋਟਾਂ ਲਈ ਤੁਹਾਨੂੰ ਭਰਮਾਉਂਦੇ ਰਹੇ ਹਨ ਇਹ ਲੋਕ ਤੁਹਾਡੇ ਬੱਚਿਆਂ ਦੀ ਪ੍ਰੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪਾਂ ਖਾ ਗਏ, ਬੱਚਿਆਂ ਦੀ ਪੜ੍ਹਾਈ ਖਾ ਗਏ, ਨੌਜਵਾਨਾਂ ਦੀਆਂ ਨੌਕਰੀਆਂ ਅਤੇ ਸ਼ਹੀਦਾਂ ਦੇ ਕਫ਼ਨ ਤੱਕ ਖਾ ਗਏ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਰਾਹੀਂ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਨੂੰ
ਪੰਜਾਬ ਅਤੇ ਪੂਰੀ ਦੁਨੀਆ ਦੇ ਕੋਨੇਕੋਨੇ ਤੱਕ ਪਹੁੰਚਾਇਆ ਜਾਵੇਗਾਮੈਂ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਅਜਿਹੇ ਮਹਾਨ ਅਤੇ ਪੁੰਨ ਦੇ ਕੰਮ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement