
ਬਿਮਾਰ ਮਾਂ ਦੀ ਮੌਤ ਮਗਰੋਂ ਇਕੱਲਿਆਂ ਰਹਿ ਜਾਣ ਦੇ ਖ਼ੌਫ਼ ਕਾਰਨ ਚੁੱਕਿਆ ਇਹ ਕਦਮ
ਪੁਲਿਸ ਵਲੋਂ ਮਾਮਲੇ ਦੀ ਤਫ਼ਤੀਸ਼ ਜਾਰੀ
ਅੰਮ੍ਰਿਤਸਰ : ਅੰਮ੍ਰਿਤਸਰ 'ਚ ਦੋ ਭੈਣਾਂ ਨੇ ਇਕੱਠੇ ਖੁਦਕੁਸ਼ੀ ਕਰ ਲਈ। ਦੋਵੇਂ ਭੈਣਾਂ ਆਪਣੀ ਮਾਂ ਦੇ ਬੀਮਾਰ ਹੋਣ ਕਾਰਨ ਚਿੰਤਤ ਸਨ। ਦੋਵੇਂ ਭੈਣਾਂ ਅਣਵਿਆਹੀਆਂ ਸਨ। ਮਾਂ ਦੀ ਮੌਤ ਤੋਂ ਬਾਅਦ ਇਕੱਲੇ ਰਹਿਣ ਦੇ ਡਰ ਕਾਰਨ ਦੋਵੇਂ ਭੈਣਾਂ ਨੇ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਇਹ ਕਦਮ ਚੁੱਕਿਆ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਰੋਡ ਅਧੀਨ ਪੈਂਦੇ ਨਿਊ ਗਾਰਡਨ ਐਵੀਨਿਊ ਵਿੱਚ ਰਹਿਣ ਵਾਲੀਆਂ ਦੋ ਭੈਣਾਂ ਨੇ ਖੁਦਕੁਸ਼ੀ ਕਰ ਲਈ ਹੈ। ਦੋਵਾਂ ਦੀ ਪਛਾਣ ਜੋਤੀ ਕਪੂਰ ਅਤੇ ਸੀਮਾ ਕਪੂਰ ਵਜੋਂ ਹੋਈ ਹੈ। ਦੋਵਾਂ ਦੀ ਉਮਰ 50 ਸਾਲ ਦੇ ਕਰੀਬ ਸੀ। ਦੋਵਾਂ ਨੇ ਮਰਨ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ ਸੀ ਅਤੇ ਇਸ ਵਿੱਚ ਆਪਣਾ ਪੋਸਟਮਾਰਟਮ ਨਾ ਕਰਨ ਦੀ ਇੱਛਾ ਜ਼ਾਹਰ ਕੀਤੀ ਸੀ।
ਇਹ ਵੀ ਪੜ੍ਹੋ: 9 ਸਾਲ ਪਹਿਲਾਂ ਹੋਇਆ ਸੀ ਮਾਲਕਣ ਦਾ ਕਤਲ,ਤੋਤੇ ਨੇ ਕੀਤਾ ਕਾਤਲਾਂ ਦਾ ਪਰਦਾਫ਼ਾਸ਼
ਪੁਲਿਸ ਜਾਂਚ 'ਚ ਪਤਾ ਲੱਗਾ ਕਿ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਸੀ। ਦੋਵੇਂ ਆਪਣੀ ਮਾਂ ਨਾਲ ਇੱਕੋ ਘਰ ਵਿੱਚ ਰਹਿੰਦੀਆਂ ਸਨ ਪਰ ਮਾਂ ਕਾਫੀ ਸਮੇਂ ਤੋਂ ਬਿਮਾਰ ਸੀ। ਉਸ ਦੀ ਮੌਤ ਦਾ ਡਰ ਦੋਹਾਂ ਨੂੰ ਖਾ ਰਿਹਾ ਸੀ। ਖੁਦਕੁਸ਼ੀ 'ਚ ਦੋਹਾਂ ਨੇ ਲਿਖਿਆ ਕਿ ਮਾਂ ਦੇ ਜਾਣ ਤੋਂ ਬਾਅਦ ਉਹ ਇਕੱਲੇ ਹੋਣ ਤੋਂ ਦਰਦੀਆਂ ਸਨ। ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। ਇਸ ਲਈ ਕਿਸੇ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਤ ਨੂੰ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੁਰਦਾਘਰ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਆਈਪੀਸੀ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਿਸ਼ਤੇਦਾਰਾਂ ਦੇ ਬਿਆਨ ਲਏ ਜਾ ਰਹੇ ਹਨ। ਜਿਸ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।