Accident News: ਹਿਮਾਚਲ 'ਚ ਪੰਜਾਬੀਆਂ ਨਾਲ ਵਾਪਰਿਆ ਵੱਡਾ ਹਾਦਸਾ,  2 ਸ਼ਰਧਾਲੂਆਂ ਦੀ ਮੌਤ, 7 ਜ਼ਖਮੀ
Published : Mar 25, 2024, 1:00 pm IST
Updated : Mar 25, 2024, 1:00 pm IST
SHARE ARTICLE
File Photo
File Photo

ਜਾਣਕਾਰੀ ਅਨੁਸਾਰ ਹੋਲੀ ਵਾਲੇ ਦਿਨ ਮੇਦੀ 'ਚ ਚੱਲ ਰਹੇ ਹੋਲਾ ਮੁਹੱਲੇ 'ਚ ਸਵੇਰੇ ਪੰਜ ਵਜੇ ਵੱਡੀ ਗਿਣਤੀ 'ਚ ਸ਼ਰਧਾਲੂ ਚਰਨ ਗੰਗਾ 'ਚ ਇਸ਼ਨਾਨ ਕਰ ਰਹੇ ਸਨ।

Accident News:  ਮੰਡੀ - ਹਿਮਾਚਲ ਪ੍ਰਦੇਸ਼ ਦੇ ਅੰਬ, ਊਨਾ ਵਿਚ ਅੱਜ ਸਵੇਰੇ ਢਿੱਗਾਂ ਡਿੱਗਣ ਕਾਰਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖ਼ਮੀ ਹੋ ਗਏ। ਚਾਰ ਜ਼ਖਮੀਆਂ ਦਾ ਅੰਬ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਦਕਿ ਤਿੰਨ ਗੰਭੀਰ ਜ਼ਖਮੀ ਸ਼ਰਧਾਲੂਆਂ ਨੂੰ ਊਨਾ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਹੋਲੀ ਵਾਲੇ ਦਿਨ ਮੇਦੀ 'ਚ ਚੱਲ ਰਹੇ ਹੋਲਾ ਮੁਹੱਲੇ 'ਚ ਸਵੇਰੇ ਪੰਜ ਵਜੇ ਵੱਡੀ ਗਿਣਤੀ 'ਚ ਸ਼ਰਧਾਲੂ ਚਰਨ ਗੰਗਾ 'ਚ ਇਸ਼ਨਾਨ ਕਰ ਰਹੇ ਸਨ।

ਇਸ ਦੌਰਾਨ ਪਹਾੜੀ ਤੋਂ ਕੁਝ ਪੱਥਰ ਡਿੱਗ ਗਏ, ਜਿਸ ਕਾਰਨ ਦੋ ਸ਼ਰਧਾਲੂਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਮੌਕੇ 'ਤੇ ਭਗਦੜ ਮੱਚ ਗਈ। ਏਐਸਪੀ ਸੰਜੀਵ ਭਾਟੀਆ ਨੇ ਦੱਸਿਆ ਕਿ ਪਹਾੜ ਤੋਂ ਪੱਥਰ ਡਿੱਗਣ ਨਾਲ ਕੁਝ ਸ਼ਰਧਾਲੂ ਜ਼ਖ਼ਮੀ ਹੋ ਗਏ। ਇਸ ਕਾਰਨ ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਫਰੀਦਕੋਟ ਪੰਜਾਬ ਅਤੇ ਬਲਵੀਰ ਚੰਦ ਪੁੱਤਰ ਵਤਨਾ ਰਾਮ ਵਾਸੀ ਫਰੀਦਪੁਰ ਜ਼ਿਲਾ ਜਲੰਧਰ ਪੰਜਾਬ ਦੀ ਮੌਤ ਹੋ ਗਈ।  

ਇਸ ਹਾਦਸੇ 'ਚ ਗੋਵਿੰਦ ਪੁੱਤਰ ਦੇਵਰਾਜ ਵਾਸੀ ਬਰਨਾਲਾ, ਧਰਮਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਸੋਲ ਜ਼ਿਲ੍ਹਾ ਤਰਨਤਾਰਨ, ਹਰਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਅੰਮ੍ਰਿਤਸਰ ਅਤੇ ਬਬਲੂ ਪੁੱਤਰ ਲਾਲੀ ਵਾਸੀ ਬਿੰਦੂ ਬਰਾੜ ਅੰਮ੍ਰਿਤਸਰ ਦਾ ਅੰਬ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਜਦਕਿ ਬਲਵੀਰ ਸਿੰਘ ਪੁੱਤਰ ਰਾਮ ਵਾਸੀ ਨਿਡਾਣਾ ਡਾਕਖਾਨਾ ਖੇੜ ਜ਼ਿਲ੍ਹਾ ਜੀਂਦ ਹਰਿਆਣਾ, ਅੰਗਰੇਜ਼ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਭਾਰਦ ਤਹਿਸੀਲ ਅਜਨਾਲਾ ਅੰਮ੍ਰਿਤਸਰ ਅਤੇ ਰਘੁਬੀਰ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਰੋਡੀ ਕਪੂਰਾ ਜ਼ਿਲ੍ਹਾ ਫ਼ਰੀਦਕੋਟ ਨੂੰ ਊਨਾ ਰੈਫਰ ਕੀਤਾ ਗਿਆ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement