Lok Sabha Election: ਮਾਈਨਿੰਗ ਕਾਰੋਬਾਰੀ ਜਨਾਰਦਨ ਰੈੱਡੀ ਮੁੜ ਭਾਜਪਾ 'ਚ ਸ਼ਾਮਲ
Published : Mar 25, 2024, 1:44 pm IST
Updated : Mar 25, 2024, 1:44 pm IST
SHARE ARTICLE
Mining businessman Janardhan Reddy joins BJP again
Mining businessman Janardhan Reddy joins BJP again

ਜਨਾਰਦਨ ਰੈੱਡੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਦੋਸ਼ੀ ਹੈ ਅਤੇ ਗੰਗਾਵਤੀ ਤੋਂ ਵਿਧਾਇਕ ਹੈ।

Lok Sabha Election: ਕਰਨਾਟਕ - ਕਰਨਾਟਕ ਦੇ ਸਾਬਕਾ ਮੰਤਰੀ ਅਤੇ ਮਾਈਨਿੰਗ ਕਾਰੋਬਾਰੀ ਜੀ ਜਨਾਰਦਨ ਰੈੱਡੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਮੁੜ ਸ਼ਾਮਲ ਹੋ ਗਏ। ਰੈੱਡੀ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਲਿਆਣ ਰਾਜ ਪ੍ਰਗਤੀ ਪੱਖ (ਕੇਆਰਪੀਪੀ) ਦਾ ਗਠਨ ਕੀਤਾ ਸੀ। ਉਹ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਦੋਸ਼ੀ ਹੈ ਅਤੇ ਗੰਗਾਵਤੀ ਤੋਂ ਵਿਧਾਇਕ ਹੈ।

ਰੈੱਡੀ ਨੇ ਅੱਜ ਆਪਣੀ ਕੇਆਰਪੀਪੀ ਦਾ ਭਾਜਪਾ ਵਿਚ ਰਲੇਵਾਂ ਕਰ ਦਿੱਤਾ ਅਤੇ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ, ਪ੍ਰਦੇਸ਼ ਪ੍ਰਧਾਨ ਬੀ ਵਾਈ ਵਿਜੇਂਦਰ ਅਤੇ ਹੋਰਾਂ ਦੀ ਮੌਜੂਦਗੀ ਵਿੱਚ ਆਪਣੀ ਪਤਨੀ ਅਰੁਣਾ ਲਕਸ਼ਮੀ ਅਤੇ ਪਰਿਵਾਰ ਦੇ ਕੁਝ ਮੈਂਬਰਾਂ ਨਾਲ ਪਾਰਟੀ ਵਿੱਚ ਸ਼ਾਮਲ ਹੋ ਗਏ। 
ਰੈੱਡੀ ਨੇ ਹਾਲ ਹੀ ਵਿਚ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਹਾਲ ਹੀ 'ਚ ਹੋਈਆਂ ਰਾਜ ਸਭਾ ਚੋਣਾਂ 'ਚ ਉਨ੍ਹਾਂ ਨੇ ਕਾਂਗਰਸ ਉਮੀਦਵਾਰ ਦਾ ਸਮਰਥਨ ਕੀਤਾ ਸੀ।

ਰੈੱਡੀ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਭਗ 12 ਸਾਲਾਂ ਤੋਂ ਰਾਜਨੀਤਿਕ ਤੌਰ 'ਤੇ ਸਰਗਰਮ ਨਹੀਂ ਸਨ, ਜਦੋਂ ਤੋਂ ਉਨ੍ਹਾਂ ਨੂੰ ਮਾਈਨਿੰਗ ਘੁਟਾਲੇ ਵਿਚ ਕਥਿਤ ਭੂਮਿਕਾ ਲਈ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੁਆਰਾ ਗ੍ਰਿਫ਼ਤਾਰ ਕੀਤਾ ਗਿਆ ਸੀ। 2018 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਉਨ੍ਹਾਂ ਨੇ ਆਪਣੇ ਕਰੀਬੀ ਦੋਸਤ ਅਤੇ ਸਾਬਕਾ ਮੰਤਰੀ ਬੀ ਸ਼੍ਰੀਰਾਮੁਲੂ ਲਈ ਮੋਲਾਕਲਮੁਰੂ ਹਲਕੇ ਵਿਚ ਪ੍ਰਚਾਰ ਕੀਤਾ ਸੀ।

2018 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਤਕਾਲੀ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨੂੰ ਕਿਹਾ ਸੀ ਕਿ ਭਾਜਪਾ ਦਾ ਜਨਾਰਦਨ ਰੈੱਡੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ।

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement