Punjab News: ਕੌਮਾਂਤਰੀ ਸਰਹੱਦ ਨੇੜੇ ਪੁਲਿਸ ਦੀ ਛਾਪੇਮਾਰੀ, 32 ਹਜ਼ਾਰ ਲੀਟਰ ਲਾਹਣ ਤੇ ਸ਼ਰਾਬ ਨਸ਼ਟ
Published : Mar 25, 2024, 1:59 pm IST
Updated : Mar 25, 2024, 1:59 pm IST
SHARE ARTICLE
Police raids near the international border
Police raids near the international border

ਕਿਸ਼ਤੀ 'ਚ ਸਵਾਰ ਹੋ ਕੇ ਪਹੁੰਚੀ ਪੁਲਿਸ

Punjab News: ਫਿਰੋਜ਼ਪੁਰ:  ਸੰਗਰੂਰ 'ਚ ਨਕਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਤੋਂ ਬਾਅਦ ਹੁਣ ਫਿਰੋਜ਼ਪੁਰ ਪੁਲਿਸ ਵੀ ਨਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖਿਲਾਫ ਐਕਸ਼ਨ ਮੋਡ 'ਚ ਨਜ਼ਰ ਆ ਰਹੀ ਹੈ। ਸੋਮਵਾਰ ਨੂੰ ਹੋਲੀ ਦੇ ਤਿਉਹਾਰ ਮੌਕੇ ਫ਼ਿਰੋਜ਼ਪੁਰ ਸਦਰ ਥਾਣਾ ਖੇਤਰ ਦੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੇ ਕਿਸ਼ਤੀਆਂ (ਛੋਟੀਆਂ ਅਤੇ ਵੱਡੀਆਂ ਕਿਸ਼ਤੀਆਂ) ਦੀ ਵਰਤੋਂ ਕਰਕੇ ਛਾਪੇਮਾਰੀ ਕੀਤੀ।

ਇਸ ਦੌਰਾਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ, ਜਿਸ ਤਹਿਤ 32000 ਲੀਟਰ ਲਾਹਣ ਅਤੇ 68 ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ ਪੁਲਿਸ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ਰਾਬ ਬਣਾਉਣ ਵਾਲਾ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ।

ਫ਼ਿਰੋਜ਼ਪੁਰ ਦੇ ਡੀਐਸਪੀ ਸੁਖਵਿੰਦਰ ਸਿੰਘ ਨੇ ਦਸਿਆ ਕਿ ਫ਼ਿਰੋਜ਼ਪੁਰ ਸਦਰ ਥਾਣਾ ਇੰਚਾਰਜ ਜਸਵੰਤ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਕੰਢੇ ਇਕ ਸੁੰਨਸਾਨ ਜਗ੍ਹਾ ਵਿਚ ਕੁੱਝ ਵਿਅਕਤੀ ਵੱਡੀ ਮਾਤਰਾ ਵਿਚ ਦੇਸੀ ਸ਼ਰਾਬ ਨਜਾਇਜ਼ ਤੌਰ 'ਤੇ ਤਿਆਰ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਕਈ ਟੀਮਾਂ ਬਣਾ ਕੇ ਕਿਸ਼ਤੀ ਰਾਹੀਂ ਸਤਲੁਜ ਦਰਿਆ ਪਾਰ ਕਰਕੇ ਛਾਪੇਮਾਰੀ ਕੀਤੀ ਤਾਂ ਮੌਕੇ ਤੋਂ ਵੱਡੀ ਮਾਤਰਾ 'ਚ ਸ਼ਰਾਬ ਬਣਾਉਣ ਦਾ ਸਾਮਾਨ, 32 ਹਜ਼ਾਰ ਲੀਟਰ ਲਾਹਣ ਅਤੇ 68 ਲੀਟਰ ਸ਼ਰਾਬ ਬਰਾਮਦ ਹੋਈ। ਬਰਾਮਦ ਹੋਈ ਸ਼ਰਾਬ ਅਤੇ ਠੇਕੇ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿਤਾ ਗਿਆ।

ਡੀਐਸਪੀ ਸੁਖਵਿੰਦਰ ਸਿੰਘ ਨੇ ਦਸਿਆ ਕਿ ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਰੋਜ਼ਪੁਰ ਪੁਲਿਸ ਵਲੋਂ ਇਸ ਸਮੁੱਚੀ ਕਾਰਵਾਈ ਦੀ ਡਰੋਨ ਕੈਮਰਿਆਂ ਨਾਲ ਵੀਡੀਓ ਬਣਾਈ ਗਈ ਅਤੇ ਹਰ ਗਤੀਵਿਧੀ 'ਤੇ ਨਜ਼ਰ ਰੱਖੀ ਗਈ। ਦੱਸ ਦਈਏ ਕਿ ਫ਼ਿਰੋਜ਼ਪੁਰ ਸਦਰ ਥਾਣੇ ਅਧੀਨ ਪੈਂਦੇ ਉਕਤ ਇਲਾਕੇ 'ਚੋਂ ਨਾਜਾਇਜ਼ ਸ਼ਰਾਬ ਬਣਾਉਣ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਇਥੋਂ ਨਾਜਾਇਜ਼ ਸ਼ਰਾਬ ਦੀਆਂ ਅਜਿਹੀਆਂ ਖੇਪਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

(For more Punjabi news apart from Police raids near the international border, stay tuned to Rozana Spokesman)

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement