Moga News: ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਨੇ ਪਾਬੰਦੀਸ਼ੁਦਾ ਕੈਪਸੂਲਾਂ ਦੇ ਪੱਤੇ ਖੋਲ੍ਹ ਕੇ ਵੇਚਣ ਵਾਲਾ ਮੈਡੀਕਲ ਸਟੋਰ ਕੀਤਾ ਸੀਲ
Published : Mar 25, 2025, 2:16 pm IST
Updated : Mar 25, 2025, 2:16 pm IST
SHARE ARTICLE
As part of the war on drugs campaign, police sealed a medical store selling banned capsules by opening their leaves.
As part of the war on drugs campaign, police sealed a medical store selling banned capsules by opening their leaves.

150 ਪਾਬੰਦੀਸ਼ੁਦਾ ਕੈਪਸੂਲ ਤੇ 125 ਖ਼ਾਲੀ ਪੱਤੇ ਬਰਾਮਦ

 

Moga News:  ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ"ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਿੱਤ ਦਿਨ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। 

    ਇਹਨਾਂ ਕਾਰਵਾਈਆਂ ਦੀ ਲਗਾਤਾਰਤਾ ਵਿੱਚ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਤਹਿਤ  ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਮੇਲ ਸਿੰਘ ਮੁੱਖ ਅਫ਼ਸਰ ਥਾਣਾ ਬੱਧਨੀਂ ਕਲਾਂ ਸਮੇਤ ਪੁਲਿਸ ਪਾਰਟੀ ਸਮੇਤ ਰਵੀ ਗੁਪਤਾ ਡਰੱਗ ਇੰਸਪੈਕਟਰ ਮੋਗਾ ਵੱਲੋਂ ਹੈਰੀ ਮੈਡੀਕੋਜ ਨੇੜੇ ਬੱਸ ਸਟੈਂਡ ਬੁੱਟਰ ਕਲਾਂ ਦੀ ਚੈਕਿੰਗ ਕੀਤੀ ਗਈ। 

    ਇਸ ਚੈਕਿੰਗ ਦੌਰਾਨ ਪਤਾ ਲੱਗਾ ਕਿ ਮੈਡੀਕਲ ਸਟੋਰ ਚਾਲਕ ਅਮਰਜੀਤ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮਕਾਨ ਨੰਬਰ 813, ਵਾਰਡ ਨੰਬਰ 9, ਨਾਨਕ ਨਗਰੀ ਮੋਗਾ ਪੈਰਾਗਬਲਿਨ ਕੈਪਸੂਲ 300 ਐਮ.ਜੀ. ਸਾਲਟ ਦੇ ਪੱਤਿਆਂ ਨੂੰ ਖੋਲ ਕੇ ਇਸ ਨੂੰ ਸੇਲ ਕਰ ਰਿਹਾ ਸੀ। ਮੈਡੀਕਲ ਸਟੋਰ ਦੇ ਲਾਇਸੰਸਦਾਰ ਹਰਵਿੰਦਰ ਸਿੰਘ ਪੁੱਤਰ ਦਵਿੰਦਰਪਾਲ ਸਿੰਘ ਵਾਸੀ ਨਾਨਕ ਨਗਰੀ ਮੋਗਾ ਅਤੇ ਅਮਰਜੀਤ ਸਿੰਘ ਉਕਤ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਮੈਡੀਕਲ ਸਟੋਰ ਦੇ ਮਾਲਕ ਵੱਲੋਂ ਲਾਇਸੰਸ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਮੈਡੀਕਲ ਸਟੋਰ ਨੂੰ ਡਰੱਗ ਇੰਸਪੈਕਟਰ ਰਵੀ ਗੁਪਤਾ ਵੱਲੋਂ ਸੀਲ ਕਰ ਦਿੱਤਾ ਗਿਆ ਹੈ। 

    ਡਰੱਗ ਇੰਸਪੈਕਟਰ ਰਵੀ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਨਸ਼ਿਆਂ ਰੋਕਣ ਦੀਆਂ ਸਖਤ ਹਦਾਇਤਾਂ ਪ੍ਰਾਪਤ ਹੋਈਆਂ ਹਨ ਇਸ ਲਈ ਇਸ ਖੇਤਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।


 

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement