
ਵਿਦਿਆਰਥਣਾਂ ਨੂੰ ਰਾਜਨੀਤੀ ਵਿੱਚ ਆਉਣ ਦੀ ਕੀਤੀ ਅਪੀਲ
ਲੁਧਿਆਣਾ: ਲੁਧਿਆਣੇ ਦੇ ਸਰਕਾਰੀ ਗਰਲਜ਼ ਕਾਲਜ ਵਿੱਚ ਕਾਨਵੋਕੇਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਡਿਗਰੀਆਂ ਪ੍ਰਾਪਤ ਕਰਨ ਉੱਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਕੁੜੀਆਂ ਹਰ ਖੇਤਰ ਵਿੱਚ ਅੱਗੇ ਆ ਰਹੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੁੜੀਆਂ ਨੂੰ ਮੈਂ ਅਪੀਲ ਕਰਦਾ ਹਾਂ ਕਿ ਰਾਜਨੀਤੀ ਵਿੱਚ ਅੱਗੇ ਆਓ। ਉਨ੍ਹਾਂ ਨੇ ਕਿਹਾ ਹੈ ਕਿ ਸਿਆਸਤ ਗੰਦੀ ਨਹੀਂ ਹੈ ਪਰ ਕੁਝ ਗੰਦੇ ਲੋਕਾਂ ਕਰਕੇ ਸਿਆਸਤ ਬਦਨਾਮ ਹੋ ਗਈ ਹੈ।
ਸੀਐੱਮ ਮਾਨ ਨੇ ਕਿਹਾ ਹੈ ਕਿ ਸਾਡੀ ਸਰਕਾਰ ਨੇ 3 ਸਾਲਾਂ ਵਿੱਚ 52606 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਤੁਸੀਂ ਪੇਪਰ ਪਾਸ ਕਰੋ ਅਸੀਂ ਬਿਨਾਂ ਸਿਫਾਰਸ਼ ਦੇ ਨੌਕਰੀਆਂ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਤੁਹਾਨੂੰ ਪਹਿਲ ਦੇ ਆਧਾਰ ਉੱਤੇ ਨੌਕਰੀਆਂ ਦੇਵਾਂਗੇ ਪਰ ਤੁਸੀਂ ਇਮਾਨਦਾਰੀ ਨਾਲ ਪੇਪਰ ਪਾਸ ਕਰਕੇ ਆਓ।ਉਨ੍ਹਾ੍ਂ ਨੇ ਕਿਹਾ ਹੈ ਕਿ ਵਿਦਿਆਰਥਣਾਂ ਨੂੰ ਅਪੀਲ ਕਰਦੇ ਹਾਂ ਤੁਸੀ ਸਮਾਜ ਨੂੰ ਸੁਧਾਰਨ ਲਈ ਅੱਗੇ ਆਓ। ਅਸੀਂ ਤੁਹਾਨੂੰ ਰਾਜਨੀਤੀ ਵਿੱਚ ਸਵਾਗਤ ਕਰਾਂਗੇ।