Fazilka News: ਡੀਆਈਜੀ ਸਵਪਨ ਸ਼ਰਮਾ ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮ ਕਾਜ ਦਾ ਲਿਆ ਜਾਇਜ਼ਾ
Published : Mar 25, 2025, 12:50 pm IST
Updated : Mar 25, 2025, 12:50 pm IST
SHARE ARTICLE
DIG Swapan Sharma visits Abohar, reviews the functioning of Sadar Police Station
DIG Swapan Sharma visits Abohar, reviews the functioning of Sadar Police Station

ਪੁਲਿਸ ਦੀ ਵਧੇਗੀ ਕਾਰਜਕੁਸ਼ਲਤਾ, ਨਸ਼ਾ ਤਸਕਰ ਜਾਣਗੇ ਜੇਲ

 

 Fazilka News: ਡੀਆਈਜੀ ਫ਼ਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਆਈਪੀਐੱਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ਼ ਨਾਲ ਮੀਟਿੰਗ ਕਰ ਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 ਇਸ ਮੌਕੇ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਜੀਪੀ ਗੌਰਵ ਯਾਦਵ ਆਈਪੀਐੱਸ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਆਰੰਭ ਕੀਤੀ ਗਈ ਹੈ। 

ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਕਾਬੂ ਕਰ ਕੇ ਜੇਲ ਭੇਜਿਆ ਜਾ ਰਿਹਾ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਵੱਡੀ ਲਹਿਰ ਸ਼ੁਰੂ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਸਪਲਾਈ ਚੇਨ ਨੂੰ ਤੋੜਿਆ ਜਾ ਰਿਹਾ ਹੈ ਅਤੇ ਇਸ ਕੰਮ ਵਿੱਚ ਜਨਭਾਗੀਦਾਰੀ ਦਾ ਵੀ ਵੱਡਾ ਯੋਗਦਾਨ ਮਿਲ ਰਿਹਾ ਹੈ। 

ਇਸ ਮੌਕੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਲਾਕੇ ਵਿੱਚ ਪੁਲਿਸ ਦੀ ਗਸ਼ਤ ਹੋਰ ਵਧਾਈ ਜਾਵੇਗੀ। ਉਨਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਤੇ ਪੁਲਿਸ ਦੇ ਸਿਕੰਜੇ ਦਾ ਹੀ ਅਸਰ ਹੈ ਕਿ ਹੁਣ ਜ਼ਿਆਦਾ ਲੋਕ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਆਉਣ ਲੱਗੇ ਹਨ। 

ਇਸ ਮੌਕੇ ਉਨ੍ਹਾਂ ਨੇ ਥਾਣੇ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਇੱਥੇ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। 

 ਉਹਨਾਂ ਨੇ ਕਿਹਾ ਕਿ ਬਕਾਇਆ ਪਏ ਅਰਜੀਆਂ ਦਾ ਨਿਬੇੜਾ ਤੇਜ਼ੀ ਨਾਲ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪੁਲਿਸ ਦੀ ਕਾਰਜ ਕੁਸ਼ਲਤਾ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਸਕਣ।

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement