
ਵਿਦਿਆਰਥੀਆਂ ਵਿੱਚ ਭਾਰੀ ਰੋਸ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿੱਚ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਸ਼ੋਅ ਨੂੰ ਕਰਨ ਦੀ ਇਜਾਜ਼ਤ ਨਹੀਂ ਦਿੱਤੀ, ਜਿਸ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪਿਆ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਧਰਨੇ ਉੱਤੇ ਬੈਠ ਗਏ ਹਨ
ਇਸ ਫੈਸਲੇ ਨਾਲ ਵਿਦਿਆਰਥੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ ਹੈ। ਗੁਰਦਾਸ ਮਾਨ ਦੇ ਸ਼ੋਅ ਰੱਦ ਨੂੰ ਲੈ ਕੇ ਨਾਰਾਜ਼ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕੀਤੀ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਸ਼ੋਅ ਉਹਨਾਂ ਦੇ ਸੱਭਿਆਚਾਰਕ ਪ੍ਰੋਗਰਾਮ ਦਾ ਹਿੱਸਾ ਸੀ ਅਤੇ ਪ੍ਰਸ਼ਾਸਨ ਦਾ ਇਹ ਫੈਸਲਾ ਗੈਰ-ਵਾਜਬ ਹੈ। ਉਹਨਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।