Punjab News : ਸਥਾਨਕ ਸਰਕਾਰਾਂ ਮੰਤਰੀ ਵੱਲੋਂ ਅੰਮ੍ਰਿਤਸਰ ਦੀ ਰਣਜੀਤ ਐਵੇਨਿਊ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼

By : BALJINDERK

Published : Mar 25, 2025, 6:10 pm IST
Updated : Mar 25, 2025, 6:10 pm IST
SHARE ARTICLE
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ

Punjab News : ਕਿਹਾ, ਸਬੰਧਤ ਸਾਈਟ ਦੀ ਦਿਨ ‘ਚ ਦੋ ਵਾਰ ਸਫਾਈ ਕਰਾਉਣੀ ਯਕੀਨੀ ਬਣਾਈ ਜਾਵੇ

Pujab News in Punjabi : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਰਿਹਾਇਸ਼ੀ ਖੇਤਰ ਵਿੱਚ ਅਸਥਾਈ ਡੰਪ ਦਾ ਰੂਪ ਧਾਰ ਚੁੱਕੀ ਸਾਈਟ ਤੋਂ ਕੂੜਾ ਅਤੇ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਹੈ ਕਿ ਸਬੰਧਤ ਸਾਈਟ ਵਿਖੇ ਦਿਨ ਵਿੱਚ ਦੋ ਵਾਰ ਸਫਾਈ ਕਰਨੀ ਯਕੀਨੀ ਬਣਾਈ ਜਾਵੇ।

ਅੱਜ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੌਰਾਨ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਰਣਜੀਤ ਐਵੇਨਿਊ ਅੰਮ੍ਰਿਤਸਰ ਸ਼ਹਿਰ ਦਾ ਇੱਕ ਮਹੱਤਵਪੂਰਨ ਇਲਾਕਾ ਹੈ। ਉਨ੍ਹਾਂ ਕਿਹਾ ਕਿ ਰਣਜੀਤ ਐਵੇਨਿਊ ਦੇ ਈ-ਬਲਾਕ ਵਿਖੇ ਫਰਮ ਮੈਸਰਜ਼  ਅੰਮ੍ਰਿਤਸਰ ਐਮ.ਐਸ.ਡਬਲਿਯੂ (ਅਵੇਰਡਾ) ਨੂੰ ਠੋਸ ਕੂਡਾਂ ਇਕੱਠਾ ਕਰਨ ਵਾਲੇ ਵਾਹਨਾਂ ਦੀ ਪਾਰਕਿੰਗ ਲਈ ਜ਼ਮੀਨ ਪ੍ਰਦਾਨ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਬੰਧਤ ਫਰਮ ਨੇ ਇਸ ਜ਼ਮੀਨ ਨੂੰ ਗਾਰਬੇਜ ਟਰਾਂਸਫਰ ਸਟੇਸ਼ਨ ਅਤੇ ਬੰਦ ਮਸ਼ੀਨਰੀ ਦੀ ਪਾਰਕਿੰਗ ਵਜੋਂ ਵਰਤਣਾ ਸ਼ੂਰੁ ਕਰ ਦਿੱਤਾ ਸੀ, ਜਿਸਦੀ ਵਜ੍ਹਾ ਕਰਕੇ ਇਹ ਸਾਈਟ ਇੱਕ ਅਸਥਾਈ ਸੈਕੰਡਰੀ ਕੂੜਾ ਇਕੱਠਾ ਕਰਨ ਵਾਲਾ ਸਥਾਨ ਬਣਾ ਦਿੱਤਾ ਗਿਆ ਸੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਬੰਧਤ ਫਰਮ ਨੂੰ ਇਸ ਸਾਈਨ ਤੋਂ ਕੂੜਾ ਅਤੇ ਬੰਦ ਮਸ਼ੀਨਰੀ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸਬੰਧਤ ਥਾਂ ਨੂੰ ਫੈਂਸ ਲਗਾ ਕੇ ਢੱਕ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਨਗਰ ਨਿਗ੍ਰਮ ਅੰਮ੍ਰਿਤਸਰ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਇਸ ਸਾਈਟ ਨੂੰ ਦਿਨ ਵਿੱਚ ਦੋ ਵਾਰ ਸਾਫ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੌਜੂਦਾ ਏਜੰਸੀ ਅਵੇਰਡਾ ਨੇ ਫਰਵਰੀ 2025 ਵਿੱਚ ਨਗਰ ਨਿਗਮ ਅੰਮ੍ਰਿਤਸਰ ਨੂੰ ਮੌਜੂਦਾ ਇਕਰਾਰਨਾਮੇ ਤੋਂ ਬਾਹਰ ਨਿਕਲਣ ਦੇ ਆਪਣੇ ਇਰਾਦੇ ਬਾਰੇ ਸੂਚਿੰਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਰਮ ਦੀ ਸੂਚਨਾ ਤਹਿਤ ਨਗਰ ਨਿਗਮ ਅੰਮ੍ਰਿਤਸਰ ਘਰੋਂ-ਘਰੀਂ ਕੂੜਾ ਇਕੱਠਾ ਕਰਨ, ਇਸਦੀ ਆਵਾਜਾਈ ਤੇ ਪ੍ਰੋਸੈਸਿੰਗ ਅਤੇ ਸੁਰੱਖਿਅਤ ਨਿਪਟਾਰੇ ਲਈ ਨਵੀਂ ਏਜੰਸੀ ਨੂੰ ਸ਼ਾਮਲ ਕਰਨ ਲਈ ਇੱਕ ਨਵਾਂ ਟੈਂਡਰ ਜਾਰੀ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਰਣਜੀਤ ਐਵੇਨਿਊ ਵਿਖੇ ਕੂੜਾ ਟਰਾਂਸਫਰ ਸਟੇਸ਼ਨ ਦਾ ਮੁੱਦਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ।

(For more news apart from Local Government Minister directs immediate removal of garbage and machinery from Ranjit Avenue site in Amritsar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement