ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ
Published : Mar 25, 2025, 8:49 pm IST
Updated : Mar 25, 2025, 8:49 pm IST
SHARE ARTICLE
Punjab State Food Commission stresses on effective implementation of National Food Security Act at ground level
Punjab State Food Commission stresses on effective implementation of National Food Security Act at ground level

ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਦੀ ਜ਼ਰੂਰਤ 'ਤੇ ਵੀ ਦਿੱਤਾ ਜ਼ੋਰ

ਚੰਡੀਗੜ੍ਹ:  ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਏ.ਡੀ.ਸੀ. - ਡੀ.ਜੀ. ਆਰ. ਓ. ਨਾਲ ਵੀਡੀਓ ਕਾਨਫਰੰਸ ਰਾਹੀਂ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਹੀ ਖੁਰਾਕ ਦੇ ਪੋਸ਼ਣ ਵੱਲ ਵੀ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਆਂਗਣਵਾੜੀ ਕੇਂਦਰਾਂ ਅਤੇ ਮਿਡ-ਡੇਅ ਮੀਲ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ ਗਿਆ ਅਤੇ ਇਸ ਉਦੇਸ਼ ਦੀ ਪੂਰਤੀ ਲਈ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀ.ਐਸ.ਆਰ. ਨੂੰ ਸਹਿਯੋਗ ਦੇਣ ਲਈ ਕਿਹਾ ਗਿਆ।

ਮੀਟਿੰਗ ਦੀ ਪ੍ਰਧਾਨਗੀ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਵੀ ਮੌਜੂਦ ਸਨ।

ਮੀਟਿੰਗ ਦੌਰਾਨ  ਫੀਲਡ ਅਧਿਕਾਰੀਆਂ ਤੋਂ ਪ੍ਰਾਪਤ ਫੀਡਬੈਕ ਸਾਂਝਾ ਕੀਤਾ ਗਿਆ, ਜਿਸ ਵਿੱਚ ਆਂਗਣਵਾੜੀ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਪੌਸ਼ਟਿਕ ਖੁਰਾਕ ਦੀ ਸਪਲਾਈ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਗਿਆ। ਅਧਿਕਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਸੀਐਸਆਰ ਭਾਈਵਾਲਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਉਤਸ਼ਾਹਿਤ ਕਰਨ ਤਾਂ ਜੋ ਐਨਐਫਐਸਏ ਦੇ ਲਾਭ ਹਰ ਨਾਗਰਿਕ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਸਕਣ।

ਇਸ ਮੀਟਿੰਗ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਯੋਜਨਾ ਨੂੰ ਲਾਗੂ ਕਰਨ ਵਿੱਚ ਕੋਈ ਕਮੀ ਨਾ ਰਹੇ ਅਤੇ ਲੋੜਵੰਦਾਂ ਨੂੰ ਉਨ੍ਹਾਂ ਦੇ ਹੱਕ ਮਿਲਣ। ਇਸ ਦੌਰਾਨ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਬਦਲਾਅ ਲਿਆਉਣ ਲਈ ਠੋਸ ਕਾਰਜ ਯੋਜਨਾਵਾਂ ਤਿਆਰ ਕਰਨ ਲਈ ਵੀ ਕਿਹਾ ਗਿਆ।

ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੁੰਦ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਨੂੰ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ, ਜਿਸ ਵਿੱਚ ਪ੍ਰਵਾਸੀ ਭਾਰਤੀਆਂ, ਗੈਰ-ਸਰਕਾਰੀ ਸੰਗਠਨਾਂ ਅਤੇ ਕਾਰਪੋਰੇਟ ਸੰਸਥਾਵਾਂ ਦਾ ਯੋਗਦਾਨ ਵਿਸ਼ੇਸ਼ ਤੌਰ 'ਤੇ ਮਹੱਤਵਪੂਰਨ ਹੋਵੇਗਾ, ਤਾਂ ਜੋ ਸਮਾਜ ਦੇ ਸਭ ਤੋਂ ਪੱਛੜੇ ਵਰਗ ਨੂੰ ਇਸਦਾ ਪੂਰਾ ਲਾਭ ਮਿਲ ਸਕੇ।

ਇਸ ਤੋਂ ਇਲਾਵਾ ਹੋਰ ਮੈਂਬਰਾਂ ਵਿਜੇ ਦੱਤ, ਪ੍ਰੀਤੀ ਚਾਵਲਾ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ।

ਡਾਇਰੈਕਟਰ ਸਿੱਖਿਆ,  ਵਿਨੈ ਬਿਬਲਾਨੀ ਨੇ ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਨੂੰ ਬਿਹਤਰ ਬਣਾਉਣ ਖਾਸ ਕਰਕੇ ਸਿੱਖਿਆ ਅਤੇ ਪੋਸ਼ਣ ਦੇ ਖੇਤਰਾਂ ਵਿੱਚ ਦੇ ਉਦੇਸ਼ ਨਾਲ ਮਹੱਤਵਪੂਰਨ ਸੁਝਾਅ ਦਿੱਤੇ, । ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿੱਚ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਠੋਸ ਕਦਮ ਚੁੱਕਣ ‘ਤੇ ਜ਼ੋਰ ਦਿੱਤਾ ਗਿਆ ਤਾਂ ਜੋ ਪੰਜਾਬ ਰਾਜ ਦੇ ਹਰ ਨਾਗਰਿਕ ਨੂੰ ਆਪਣੀਆਂ ਜ਼ਰੂਰਤਾਂ ਅਨੁਸਾਰ ਖੁਰਾਕੀ ਵਸਤਾਂ ਮਿਲ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement