Punjab News: ਸਪੀਕਰ ਨੂੰ ਵਿਧਾਨ ਸਭਾ ਵਿੱਚ ਆਪਣੇ ਪੱਖਪਾਤੀ ਵਤੀਰਾ ਸੁਧਾਰਨਾ ਚਾਹੀਦਾ ਹੈ: ਬਾਜਵਾ
Published : Mar 25, 2025, 8:03 am IST
Updated : Mar 25, 2025, 8:03 am IST
SHARE ARTICLE
Speaker should correct his biased behavior in the Vidhan Sabha: Bajwa
Speaker should correct his biased behavior in the Vidhan Sabha: Bajwa

ਉਨ੍ਹਾਂ ਕਿਹਾ ਕਿ ਮੈਂ ਇੱਥੇ ਇਹ ਸਿੱਟਾ ਕੱਢਾਂਗਾ ਕਿ 'ਆਪ' ਦਾ ਸਮਾਂ ਹੁਣ ਖ਼ਤਮ ਹੋ ਗਿਆ ਹੈ

 

Punjab News: ਪੰਜਾਬ ਵਿਧਾਨ ਸਭਾ ਤੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬੇਹੱਦ ਪੱਖਪਾਤੀ ਅਤੇ ਤਾਨਾਸ਼ਾਹੀ ਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸਪੀਕਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਵਿਧਾਨ ਸਭਾ ਦੇ ਸਰਪ੍ਰਸਤ ਹਨ, ਮਾਲਕ ਨਹੀਂ ਅਤੇ ਸਪੀਕਰ ਨੂੰ ਸਾਰੇ ਵਿਧਾਇਕਾਂ ਨਾਲ ਬਰਾਬਰ ਦਾ ਵਿਵਹਾਰ ਕਰਨਾ ਚਾਹੀਦਾ ਹੈ। ਪਰ ਅੱਜ ਸਪੀਕਰ ਨੇ ਜਿਸ ਤਰ੍ਹਾਂ ਦਾ ਵਿਵਹਾਰ ਕੀਤਾ, ਉਹ ਬਹੁਤ ਹੀ ਗੈਰ-ਜਮਹੂਰੀ ਸੀ। ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਆਪਣੇ ਪੱਖਪਾਤੀ ਵਿਵਹਾਰ ਨੂੰ ਸੁਧਾਰਨਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਵਿਧਾਇਕਾਂ ਖ਼ਾਸ ਕਰਕੇ ਪੰਜਾਬ ਕਾਂਗਰਸ ਨਾਲ ਸਬੰਧਿਤ ਵਿਧਾਇਕਾਂ ਦੀ ਆਵਾਜ਼ ਨੂੰ ਅਜਿਹੇ ਬੇਇਨਸਾਫ਼ੀ ਵਾਲੇ ਵਤੀਰੇ ਨਾਲ ਦਬਾਇਆ ਨਹੀਂ ਜਾ ਸਕਦਾ। 

ਜਦੋਂ ਵੀ ਸੁਖਪਾਲ ਸਿੰਘ ਖਹਿਰਾ ਨੇ ਬੋਲਣ ਲਈ ਸਮਾਂ ਮੰਗਣ ਲਈ ਹੱਥ ਉਠਾਇਆ ਤਾਂ ਸਪੀਕਰ ਨੇ ਉਨ੍ਹਾਂ ਦੀ ਬੇਨਤੀ ਨੂੰ ਠੁਕਰਾ ਦਿੱਤਾ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ਸਮੁੱਚੀ ਪੰਜਾਬ ਕਾਂਗਰਸ ਕਾਂਗਰਸੀ ਵਿਧਾਇਕਾਂ ਪਰਗਟ ਸਿੰਘ ਅਤੇ ਸੁਖਪਾਲ ਸਿੰਘ ਖਹਿਰਾ ਨਾਲ ਡਟ ਕੇ ਖੜੀ ਹੈ। 

ਉਨ੍ਹਾਂ ਕਿਹਾ ਕਿ ਮੈਂ ਇੱਥੇ ਇਹ ਸਿੱਟਾ ਕੱਢਾਂਗਾ ਕਿ 'ਆਪ' ਦਾ ਸਮਾਂ ਹੁਣ ਖ਼ਤਮ ਹੋ ਗਿਆ ਹੈ। ਇਹ ਪਿਛਲੇ ਤਿੰਨ ਸਾਲਾਂ ਤੋਂ ਪ੍ਰੈਸ ਅਤੇ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਨੂੰ ਦਬਾ ਰਹੀ ਹੈ। ਪੰਜਾਬ ਦੇ ਲੋਕਾਂ ਨੇ ਨਾ-ਕਾਰਗੁਜ਼ਾਰੀ ਵਾਲੀ, ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ 'ਆਪ' ਸਰਕਾਰ ਦਾ ਅਸਲੀ ਚਿਹਰਾ ਵੇਖ ਲਿਆ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਸਬਕ ਸਿਖਾਉਣਗੇ।  

ਸਦਨ ਵਿੱਚ ਬੋਲਦਿਆਂ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਾਖੰਡ ਦੀ ਆਲੋਚਨਾ ਕੀਤੀ। ਇਕ ਪਾਸੇ ਉਨ੍ਹਾਂ ਨੇ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਦਿੱਤੀ ਅਤੇ ਕੱਲ੍ਹ ਇਕ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਅਤੇ ਦੂਜੇ ਪਾਸੇ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਨੇ ਸੰਗਰੂਰ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ। 

ਉਨ੍ਹਾਂ ਕਿਹਾ ਕਿ ਮੀਟਿੰਗ ਦੇ ਬਹਾਨੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਆਜ਼ਾਦ ਪੰਜਾਬ ਦੇ ਇਤਿਹਾਸ ਵਿੱਚ ਕਦੇ ਨਹੀਂ ਹੋਇਆ। ਇਹ ਪੰਜਾਬ ਦੀ ਪਰੰਪਰਾ ਨਹੀਂ ਹੈ। ਬਾਜਵਾ ਨੇ ਕਿਹਾ ਕਿ ਇਸ ਦੌਰਾਨ ਸਰਕਾਰ ਨੇ ਨਾ ਸਿਰਫ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਕਿਸਾਨਾਂ ਦੀ ਅਸਥਾਈ ਬਸਤੀ ਨੂੰ ਖਤਮ ਕਰ ਦਿੱਤਾ, ਬਲਕਿ ਉਨ੍ਹਾਂ ਦੇ ਟਰੈਕਟਰ, ਟਰਾਲੀਆਂ ਅਤੇ ਹੋਰ ਕੀਮਤੀ ਸਾਮਾਨ ਵੀ ਚੋਰੀ ਕਰ ਲਿਆ। 

ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਦੌਰਾਨ ਸਿੱਖ ਬਹੁਗਿਣਤੀ ਵਾਲੇ ਸੂਬੇ 'ਚ ਇਕ ਸਿੱਖ ਕਰਨਲ ਦੀ ਪੱਗ ਉਤਾਰ ਦਿੱਤੀ ਗਈ ਸੀ। ਮੌਜੂਦਾ ਪੰਜਾਬ ਸਰਕਾਰ ਸਪੱਸ਼ਟ ਤੌਰ 'ਤੇ 'ਜੈ ਜਵਾਨ ਜੈ ਕਿਸਾਨ' ਦੇ ਮੰਤਵ ਤੋਂ ਦੂਰ ਹੋ ਗਈ ਹੈ।

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement