'ਯੁੱਧ ਨਸ਼ਿਆਂ ਵਿਰੁੱਧ' 25ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 452 ਥਾਵਾਂ ‘ਤੇ ਛਾਪੇਮਾਰੀ, 69 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
Published : Mar 25, 2025, 8:38 pm IST
Updated : Mar 25, 2025, 8:38 pm IST
SHARE ARTICLE
'War on Drugs' continues on 25th day: Punjab Police raids 452 places, arrests 69 drug smugglers
'War on Drugs' continues on 25th day: Punjab Police raids 452 places, arrests 69 drug smugglers

-ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 47 ਐਫਆਈਆਰਜ਼ ਕੀਤੀਆਂ ਦਰਜ, 1.2 ਕਿਲੋ ਹੈਰੋਇਨ, 375 ਕਿਲੋ ਭੁੱਕੀ ਬਰਾਮਦ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 25ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 452 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 47 ਐਫਆਈਆਰਜ਼ ਦਰਜ ਕਰਕੇ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 25 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 3937 ਹੋ ਗਈ ਹੈ।

ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 1.2 ਕਿਲੋ ਹੈਰੋਇਨ, 300 ਗ੍ਰਾਮ ਅਫੀਮ, 2200 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ, 375 ਕਿਲੋ ਭੁੱਕੀ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 93 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ ਛਾਪੇਮਾਰੀ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 104 ਜਾਗਰੂਕਤਾ ਸਮਾਗਮ ਕਰਵਾਏ ਗਏ।

ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸ.ਬੀ.ਐਸ.ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 212 ਮੈਡੀਕਲ ਦੀਆਂ ਦੁਕਾਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਨਸ਼ੀਲੀਆਂ ਗੋਲੀਆਂ ਜਾਂ ਕਿਸੇ ਵੀ ਹੋਰ ਨਸ਼ੀਲੇ ਪਦਾਰਥ ਦੀ ਵਿਕਰੀ ਨਾ ਕਰਦੇ ਹੋਣ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਦੇ ਹੋਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement