ਕਾਂਗਰਸ ਅਤੇ ਅਕਾਲੀ ਦਲ ਲਈ ਸੁਖਪਾਲ ਸਿੰਘ ਖਹਿਰਾ ਐਂਡ ਜੁੰਡਲੀ ਏਜੰਟ ਵਜੋਂ ਕੰਮ ਕਰ ਰਹੀ ਹੈ : ਮਾਨ
Published : Apr 25, 2019, 6:56 pm IST
Updated : Apr 25, 2019, 6:56 pm IST
SHARE ARTICLE
Bhagwant Mann
Bhagwant Mann

ਮਾਨਸ਼ਾਹੀਆ ਅਤੇ ਖਹਿਰਾ ਨੇ 'ਆਪ' ਦੇ ਹੀ ਨਹੀਂ ਸਮੁੱਚੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ

ਚੰਡੀਗੜ੍ਹ : ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦੇ ਕਾਂਗਰਸ 'ਚ ਸ਼ਾਮਲ ਹੋਣ ਨਾਲ ਪੰਜਾਬ ਸਮੇਤ ਪੂਰੀ ਦੁਨੀਆਂ 'ਚ ਵੱਸਦੇ ਪੰਜਾਬੀਆਂ ਸਾਹਮਣੇ ਇਸ ਜੁੰਡਲੀ ਦਾ ਭਾਂਡਾ ਫੁੱਟ ਗਿਆ ਹੈ ਕਿ ਇਹ ਲੋਕ ਆਮ ਆਦਮੀ ਪਾਰਟੀ (ਆਪ) ਦੇ ਸੱਚੇ-ਸੁੱਚੇ ਮਿਸ਼ਨ 'ਤੇ ਨਹੀਂ, ਸਗੋਂ ਕੈਪਟਨ ਅਤੇ ਬਾਦਲਾਂ ਦੇ ਕਮਿਸ਼ਨ 'ਤੇ ਕੰਮ ਕਰ ਰਹੇ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਇਕ ਸਾਫ਼-ਸੁਥਰੀ ਇਮਾਨਦਾਰ ਅਕਸ ਵਾਲੀ ਪਾਰਟੀ 'ਆਪ' ਦੇ ਦਮ 'ਤੇ ਵਿਧਾਇਕ ਬਣਨ ਵਾਲੇ ਇਨ੍ਹਾਂ ਮੌਕਾਪ੍ਰਸਤ ਲੋਕਾਂ ਨੇ ਸਿਰਫ਼ 'ਆਪ' ਦੀ ਪਿੱਠ 'ਚ ਹੀ ਛੁਰਾ ਨਹੀਂ ਮਾਰਿਆ ਸਗੋਂ ਆਪਣੇ ਹਲਕੇ ਭਰ 'ਚ ਵੱਸਦੇ ਪੰਜਾਬੀਆਂ ਦੀ ਪਿੱਠ 'ਚ ਵੀ ਛੁਰਾ ਮਾਰਿਆ ਹੈ, ਜਿਨ੍ਹਾਂ ਨੇ ਪਹਿਲਾਂ ਇਨ੍ਹਾਂ ਨੂੰ ਜਿਤਾਉਣ ਲਈ ਤਨੋ-ਮਨੋ-ਧਨੋਂ ਅੰਨ੍ਹੀ ਮਦਦ ਕੀਤੀ, ਫਿਰ ਪੰਜਾਬੀਅਤ, ਜ਼ਮੀਰ ਅਤੇ ਖ਼ੁਦਮੁਖ਼ਤਿਆਰੀ ਦੇ ਨਾਂ 'ਤੇ ਗੁੰਮਰਾਹ ਹੋਏ। ਉਨ੍ਹਾਂ ਕਿਹਾ ਕਿ ਇਕ ਵੱਡੀ ਸਾਜ਼ਿਸ਼ ਤਹਿਤ ਇਹ ਲੋਕ ਪਹਿਲਾਂ 'ਆਪ' 'ਚ ਘੁੱਸੇ। ਵਿਧਾਇਕ ਬਣ ਕੇ ਪਾਰਟੀ ਨੂੰ ਬਦਨਾਮ ਕਰਨ ਅਤੇ ਤੋੜਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਅਤੇ ਹੁਣ ਚੋਣਾਂ ਪਹਿਲਾਂ 'ਝਟਕਾ' ਦੇਣ ਦੀ ਰਣਨੀਤੀ ਨਾਲ ਕਾਂਗਰਸ ਦਾ ਹੱਥ ਫੜਿਆ, ਪਰ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ 'ਵਿਕਾਊ ਟੋਲੇ' ਨੂੰ ਮੂੰਹ ਨਹੀਂ ਲਗਾਉਣਗੇ।

Bhagwant MannBhagwant Mann

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਪਿਛਲੇ 5-7 ਸਾਲਾਂ ਤੋਂ ਆਮ ਆਦਮੀ ਪਾਰਟੀ ਤੋਂ ਬੇਹੱਦ ਡਰੇ ਹੋਏ ਹਨ ਅਤੇ ਕਿਸੇ ਵੀ ਕੀਮਤ 'ਤੇ 'ਆਪ' ਦਾ ਨਾਮੋ-ਨਿਸ਼ਾਨ ਖ਼ਤਮ ਕਰਨ ਲਈ ਤਰਲੋਮੱਛੀ ਹਨ। ਇਸ ਲਈ 'ਆਪ' ਵਿਰੁੱਧ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਹਰ ਸਾਜ਼ਿਸ਼ ਹੋਈ ਪਰ 'ਆਪ' ਦੀ ਇਮਾਨਦਾਰ ਅਤੇ ਲੋਕਾਂ ਨੂੰ ਸਮਰਪਿਤ ਪਾਰਟੀ ਵਾਲੀ ਛਵੀ 'ਤੇ ਦਾਗ਼ ਨਹੀਂ ਲਗਾ ਸਕੇ। ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ 'ਆਪ' ਵਿਰੁੱਧ ਸਾਜ਼ਿਸ਼ ਕਰਨ ਵਾਲੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਲਈ ਸੁਖਪਾਲ ਸਿੰਘ ਖਹਿਰਾ ਐਂਡ ਜੁੰਡਲੀ ਏਜੰਟ ਵਜੋਂ ਕੰਮ ਕਰ ਰਹੀ ਹੈ। ਇਸ ਕਰ ਕੇ ਅੱਜ ਖਹਿਰਾ ਅਤੇ ਉਸ ਦੀ ਜੁੰਡਲੀ ਖ਼ੁਦ ਜਿੱਤਣ ਦੀ ਥਾਂ 'ਤੇ ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲਾਂ ਨੂੰ ਜਿਤਾਉਣ ਅਤੇ ਸੰਗਰੂਰ 'ਚ ਭਗਵੰਤ ਮਾਨ ਨੂੰ ਹਰਾਉਣ ਲਈ 'ਕਮਿਸ਼ਨ' 'ਤੇ ਕੰਮ ਕਰ ਰਹੀ ਹੈ। ਠੀਕ ਇਹੋ ਏਜੰਡਾ ਕੈਪਟਨ ਅਮਰਿੰਦਰ ਸਿੰਘ ਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement