
ਕਿਹਾ - ਮੇਰਾ ਸਾਈਕਲ ਮੇਰੇ ਲਈ ਲੱਕੀ ਹੈ ਅਤੇ ਮੈਂ ਇਸੇ ਸਾਈਕਲ ਰਾਹੀਂ ਜ਼ਿੰਦਗੀ ਦੇ ਕਈ ਸਫ਼ਰ ਤੈਅ ਕੀਤੇ ਹਨ
ਫ਼ਰੀਦਕੋਟ : ਫ਼ਰੀਦਕੋਟ ਲੋਕ ਸਭਾ ਹਲਕਾ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਅੱਜ ਰੀਟਰਨਿੰਗ ਅਫ਼ਸਰ ਕੋਲ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਏ ਹਨ। ਦਿਲਚਸਪ ਗੱਲ ਇਹ ਸੀ ਕਿ ਮਾਸਟਰ ਬਲਦੇਵ ਸਿੰਘ ਸਾਦੇ ਢੰਗ ਨਾਲ ਆਪਣੇ ਲੱਕੀ ਸਾਈਕਲ 'ਤੇ ਸਵਾਰ ਹੋ ਕੇ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ-09 ਦੇ ਦਫ਼ਤਰ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਦੇ ਪ੍ਰਧਾਨ ਸਨਕਦੀਪ ਸੰਧੂ ਅਤੇ ਭਾਰਤੀ ਕਮਿਊੁਨਿਸਟ ਪਾਰਟੀ ਦੇ ਕਾਮਰੇਡ ਪਵਨਪ੍ਰੀਤ ਸਿੰਘ ਵੀ ਹਾਜ਼ਰ ਸਨ।
Master Baldev Singh filed nomination papers from Faridkot
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਲੋਕ ਉਨ੍ਹਾਂ 'ਤੇ ਭਰੋਸਾ ਕਰ ਕੇ ਉਨ੍ਹਾਂ ਨੂੰ ਪਾਰਟੀਮੈਂਟ ਦਾ ਮੈਂਬਰ ਬਣਾਉਣਗੇ। ਉਨ੍ਹਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਦੇ ਕਾਰਜਕਾਲ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਝੂਠੀਆਂ ਕਸਮਾ ਖਾਂ ਕੇ ਸਰਕਾਰ ਬਣਾਈ ਹੈ, ਜਿਸ ਕਾਰਨ ਲੋਕ ਉਨ੍ਹਾਂ ਤੋਂ ਬਹੁਤ ਦੁਖੀ ਹਨ। ਲੋਕ ਉਨ੍ਹਾਂ ਨੂੰ ਚੋਣਾਂ 'ਚ ਸਬਕ ਸਿਖਾਉਣਗੇ।
Master Baldev Singh filed nomination papers from Faridkot
ਸਾਈਕਲ 'ਤੇ ਸਵਾਰ ਹੋ ਕੇ ਕਾਗਜ਼ ਦਾਖ਼ਲ ਕਰਵਾਉਣ ਦੇ ਪੁੱਛੇ ਗਏ ਸਵਾਲ 'ਤੇ ਉਨ੍ਹਾਂ ਕਿਹਾ ਕਿ ਮੇਰਾ ਸਾਈਕਲ ਮੇਰੇ ਲਈ ਲੱਕੀ ਹੈ ਅਤੇ ਮੈਂ ਇਸੇ ਸਾਈਕਲ ਰਾਹੀਂ ਜ਼ਿੰਦਗੀ ਦੇ ਕਈ ਸਫ਼ਰ ਤੈਅ ਕੀਤੇ ਹਨ। ਜ਼ਿਕਰਯੋਗ ਹੈ ਕਿ ਫ਼ਰੀਦਕੋਟ 'ਚ ਕਾਂਗਰਸ ਵੱਲੋਂ ਸਾਬਕਾ ਵਿਧਾਇਕ ਮੁਹੰਮਦ ਸਦੀਕ, ਅਕਾਲੀ ਦਲ ਬਾਦਲ ਵੱਲੋਂ ਗੁਲਜਾਰ ਸਿੰਘ ਰਣੀਕੇ ਅਤੇ 'ਆਪ' ਵੱਲੋਂ ਪ੍ਰੋ. ਸਾਧੂ ਸਿੰਘ ਚੋਣ ਮੈਦਾਨ 'ਚ ਹਨ।