
ਕੈਪਟਨ ਅਮਰਿੰਦਰ ਸਿੰਘ ਨੇ ਨਾਜਰ ਸਿੰਘ ਮਾਨਸ਼ਾਹੀਆ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਅਤੇ ਬਾਗ਼ੀ ਆਗੂ ਨਾਜਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ 'ਚ ਸ਼ਾਮਲ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਹਾਜ਼ਰ ਸਨ।
MLA Nazar Singh Manshahia joins Congress
ਜ਼ਿਕਰਯੋਗ ਹੈ ਕਿ ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ, ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਪੰਜਾਬ 'ਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ। ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਨੂੰ ਅਲਵਿਦਾ ਕਹਿ ਚੁੱਕੇ ਹਨ।