ਨਹੀਂ ਬਚਣਗੇ ਬੇਅਦਬੀ ਤੇ ਗੋਲੀਕਾਂਡ ਦੇ ਦੋਸ਼ੀ
Published : Apr 25, 2019, 1:59 pm IST
Updated : Apr 25, 2019, 1:59 pm IST
SHARE ARTICLE
Bhebal Kalan Goli Kand
Bhebal Kalan Goli Kand

ਚੋਣਾਂ ਤੋਂ ਬਾਅਦ ਐਕਸ਼ਨ ਦੀ ਤਿਆਰੀ

ਫ਼ਰੀਦਕੋਟ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਵਿਚ ਪੁਲਿਸ ਅਫਸਰਾਂ ਤੇ ਸਿਆਸੀ ਲੋਕਾਂ 'ਤੇ ਸਖ਼ਤੀ ਜਾਰੀ ਰਹੇਗੀ। ਇਸ ਦਾ ਸੰਕੇਤ ਉਸ ਵੇਲੇ ਮਿਲਿਆ ਜਦੋਂ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਬਹਿਬਲ ਕਲਾਂ ਗੋਲੀ ਕਾਂਡ ’ਚ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਪਰ ਐਸਪੀ ਬਿਕਰਮ ਸਿੰਘ, ਇੰਸਪੈਕਟਰ ਪ੍ਰਦੀਪ ਸਿੰਘ, ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਖ਼ਿਲਾਫ਼ ਚਲਾਨ ਪੇਸ਼ ਨਹੀਂ ਕੀਤਾ। ਦਰਅਸਲ ਇਨ੍ਹਾਂ ਅਫਸਰਾਂ ਦੀ ਗ੍ਰਿਫ਼ਤਾਰੀ ’ਤੇ 23 ਮਈ ਤੱਕ ਰੋਕ ਲੱਗੀ ਹੋਈ ਹੈ।

Bhebal kalan Goli KandBhebal kalan Goli Kand

 ਜਾਂਚ ਟੀਮ ਨੇ ਚਲਾਨ ਨਾ ਪੇਸ਼ ਕਰਕੇ ਇਨ੍ਹਾਂ ਦੀ ਗ੍ਰਿਫ਼ਤਾਰੀ ਦਾ ਰਾਹ ਅਜੇ ਖੁੱਲ੍ਹਾ ਰੱਖਿਆ ਹੈ। ਜਾਂਚ ਟੀਮ ਨੇ ਬਾਕੀ ਪੁਲਿਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਤੋਂ ਬਾਅਦ ਚਲਾਨ ਪੇਸ਼ ਕਰਨ ਦੀ ਗੱਲ ਕਹੀ ਹੈ। ਇਸ ਤੋਂ ਸਪਸ਼ਟ ਹੈ ਕਿ ਵਿਸ਼ੇਸ਼ ਜਾਂਚ ਟੀਮ ਇਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਹੋਰ ਪੁੱਛਗਿੱਛ ਕਰਨਾ ਚਾਹੁੰਦੀ ਹੈ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਅਕਾਲੀਆਂ ਨੇ ਕੇਂਦਰ ਸਰਕਾਰ ਰਾਹੀਂ ਦਬਾਅ ਬਣਾ ਕੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਜਾਂਚ ਤੋਂ ਲਾਂਭੇ ਕੀਤਾ ਹੈ ਪਰ ਫਿਰ ਵੀ ਉਹ ਕੋਟਕਪੂਰਾ ਤੇ ਬਹਿਬਲ ਕਾਂਡ ’ਚ ਨਿਰਪੱਖ ਜਾਂਚ ਕਰਵਾ ਕੇ ਬਾਦਲਾਂ ਨੂੰ ਸਜ਼ਾ ਦਿਵਾਏ ਬਿਨਾਂ ਪਿੱਛੇ ਨਹੀਂ ਹਟਣਗੇ।

Parkash Singh Badal With Sukhbir Singh BadalParkash Singh Badal With Sukhbir Singh Badal

ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਬੇਅਦਬੀ ਕਾਂਡ ਲਈ ਦੋਸ਼ੀ ਮੰਨਦਿਆਂ ਕਿਹਾ ਕਿ ਜਾਂਚ ਟੀਮ ਆਪਣਾ ਕੰਮ ਜਾਰੀ ਰੱਖੇਗੀ ਤੇ ਜਲਦੀ ਹੀ ਬਾਦਲਾਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ। ਯਾਦ ਰਹੇ ਚਰਨਜੀਤ ਸ਼ਰਮਾ ਨੂੰ ਜਾਂਚ ਟੀਮ ਨੇ 27 ਜਨਵਰੀ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ ਤੇ 27 ਅਪ੍ਰੈਲ ਤੱਕ ਜਾਂਚ ਟੀਮ ਵੱਲੋਂ ਚਲਾਨ ਪੇਸ਼ ਕਰਨਾ ਲਾਜ਼ਮੀ ਸੀ। ਜੇ ਅਜਿਹਾ ਨਾ ਕੀਤਾ ਜਾਂਦਾ ਤਾਂ ਸ਼ਰਮਾ ਨੂੰ ਬਹਿਬਲ ਕਾਂਡ ਮਾਮਲੇ ਵਿਚੋਂ ਜ਼ਮਾਨਤ ਮਿਲ ਸਕਦੀ ਸੀ।  

ਚਲਾਨ ਪੇਸ਼ ਕਰਨ ਮੌਕੇ ਸ਼ਰਮਾ ਅਦਾਲਤ ਵਿਚ ਨਹੀਂ ਆਇਆ ਜਿਸ ਕਰਕੇ ਅਦਾਲਤ ਨੇ ਸਾਬਕਾ ਐਸਐਸਪੀ ਨੂੰ 26 ਅਪ੍ਰੈਲ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸ਼ਰਮਾ ਇਸ ਵੇਲੇ ਪਟਿਆਲਾ ਜੇਲ੍ਹ ’ਚ ਹੈ। ਜਾਂਚ ਟੀਮ ਦੇ ਮੈਂਬਰ ਤੇ ਕਪੂਰਥਲਾ ਦੇ ਐਸਐਸਪੀ ਸਤਿੰਦਰ ਪਾਲ ਸਿੰਘ ਚਲਾਨ ਪੇਸ਼ ਕਰਨ ਲਈ ਖ਼ੁਦ ਅਦਾਲਤ ਵਿਚ ਹਾਜ਼ਰ ਰਹੇ। 300 ਪੰਨਿਆਂ ਦੇ ਚਲਾਨ ਵਿਚ ਜਾਂਚ ਟੀਮ ਨੇ ਚਰਨਜੀਤ ਸ਼ਰਮਾ ਖ਼ਿਲਾਫ਼ ਪੁਲਿਸ ਅਧਿਕਾਰੀਆਂ, ਡਾਕਟਰਾਂ, ਫੋਰੈਂਸਿਕ ਮਾਹਿਰਾਂ ਨੂੰ ਗਵਾਹ ਵਜੋਂ ਸ਼ਾਮਲ ਕੀਤਾ ਹੈ।

arrested Bhebal Kalan Goli Kand 

ਦੱਸ ਦਈਏ ਕਿ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਵਿਚੋਂ ਦੋ ਨੌਜਵਾਨ ਪੁਲਿਸ ਫਾਇਰਿੰਗ ਵਿੱਚ ਮਾਰੇ ਗਏ ਸਨ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਬਹਿਬਲ ਕਲਾਂ ਅਤੇ ਬਰਗਾੜੀ ਵਿੱਚ ਲੋਕ ਧਰਨਾ ਦੇ ਰਹੇ ਸਨ। ਐਸਆਈਟੀ ਨੇ ਇਸ ਸਾਲ ਫਰਵਰੀ ਵਿੱਚ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement