ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲਿਆਉਣ ਲਈ 80 ਬਸਾਂ ਰਵਾਨਾ
Published : Apr 25, 2020, 10:39 pm IST
Updated : Apr 25, 2020, 10:39 pm IST
SHARE ARTICLE
manpreet badal
manpreet badal

ਮਨਪ੍ਰੀਤ ਸਿੰਘ ਬਾਦਲ ਨੇ ਅਮਲੇ ਦੀ ਕੀਤੀ ਹੌਸਲਾ ਅਫ਼ਜ਼ਾਈ

ਚੰਡੀਗੜ੍ਹ/ਬਠਿੰਡਾ, 25 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖ਼ਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਅੱਜ ਇਥੋਂ 80 ਬਸਾਂ ਨੂੰ ਰਵਾਨਾ ਕੀਤਾ ਗਿਆ ਜੋ ਕਿ ਇਨ੍ਹਾਂ ਸ਼ਰਧਾਲੂਆਂ ਨੂੰ ਸੜਕ ਰਾਸਤੇ ਵਾਪਸ ਲੈ ਕੇ ਆਉਣਗੀਆਂ। ਇਸ ਮੌਕੇ ਵਿਸ਼ੇਸ ਤੌਰ 'ਤੇ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਸ਼ਰਧਾਲੂਆਂ ਨੂੰ ਲੈਣ ਜਾ ਰਹੇ ਅਮਲੇ ਜਿਸ ਵਿਚ ਡਰਾਈਵਰ ਕੰਡਕਟਰਾਂ ਤੋਂ ਇਲਾਵਾ ਪੁਲਿਸ ਦੇ ਜਵਾਨ ਸ਼ਾਮਲ ਹਨ, ਦੀ ਹੌਸਲਾ ਅਫ਼ਜ਼ਾਈ ਕੀਤੀ।  ਸ. ਮਨਪ੍ਰੀਤ ਸਿੰਘ ਬਾਦਲ ਨੇ ਦਸਿਆ ਕਿ ਇਨ੍ਹਾਂ ਵਿਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਏਸੀ ਬਸਾਂ ਸ਼ਾਮਲ ਹਨ। ਇਹ ਬਸਾਂ ਸ਼ਰਧਾਲੂਆਂ ਨੂੰ ਬਿਲਕੁਲ ਮੁਫ਼ਤ ਲੈ ਕੇ ਆਉਣਗੀਆਂ ਅਤੇ ਸਾਰਾ ਖਰਚ

ਪੰਜਾਬ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਹਰੇਕ ਬੱਸ ਵਿਚ ਤਿੰਨ ਡਰਾਈਵਰ, ਇਕ ਕੰਡਕਟਰ ਅਤੇ ਇਕ ਪੁਲਿਸ ਜਵਾਨ ਦੀ ਤਾਇਨਾਤੀ ਕੀਤੀ ਗਈ ਹੈ। ਆਉਣ-ਜਾਣ ਦਾ ਇਹ ਬੱਸ 3300 ਕਿਲੋਮੀਟਰ ਤੋਂ ਜ਼ਿਆਦਾ ਦਾ ਸਫ਼ਰ ਤੈਅ ਕਰੇਗੀ। ਉਨ੍ਹਾਂ ਦਸਿਆ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਗਏ ਸ਼ਰਧਾਲੂ ਅਚਾਨਕ ਹੋਏ ਲਾਕਡਾਊਨ ਕਾਰਨ ਉਥੇ ਫਸ ਗਏ ਸਨ। ਇਨ੍ਹਾਂ ਸ਼ਰਧਾਲੂਆਂ ਦੀ ਗਿਣਤੀ 3200 ਦੇ ਲਗਭਗ ਹੈ।image

image
ਸ. ਬਾਦਲ ਨੇ ਇਸ ਮੌਕੇ ਡਰਾਈਵਰਾਂ, ਕੰਡਕਟਰਾਂ ਅਤੇ ਪੁਲਿਸ ਜਵਾਨਾਂ ਨੂੰ ਕਿਹਾ ਕਿ ਇਹ ਸਮਾਂ ਸਾਡੇ ਸਭ ਲਈ ਚੁਣੌਤੀ ਵਾਲਾ ਹੈ ਪਰ ਅਸੀਂ ਅਪਣੇ ਜੋਸ਼, ਜਜ਼ਬੇ ਅਤੇ ਅਨੁਸਾਸਨ ਨਾਲ ਇਸ ਮੁਸ਼ਕਿਲ 'ਤੇ ਜਿੱਤ ਹਾਸਲ ਕਰਾਂਗੇ। ਉਨ੍ਹਾਂ ਨੇ ਉਨ੍ਹਾਂ ਨੂੰ ਸਫ਼ਰ ਦੌਰਾਨ ਸਾਰੀਆਂ ਸਾਵਧਾਨੀਆਂ ਵਰਤਣ ਲਈ ਵੀ ਕਿਹਾ। ਉਨ੍ਹਾਂ ਦਸਿਆ ਕਿ ਇਨ੍ਹਾਂ ਸ਼ਰਧਾਲੂਆਂ ਦੀ ਵਾਪਸੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਕਰ ਕੇ ਕਰਵਾਈ ਹੈ। ਉਨ੍ਹਾਂ ਇਸ ਮੌਕੇ ਨੋਡਲ ਅਫ਼ਸਰ ਨੂੰ ਅਪਣੀ ਨਿੱਜੀ ਨੰਬਰ ਵੀ ਦਿਤਾ ਅਤੇ ਕਿਹਾ ਕਿ ਰਾਸਤੇ ਵਿਚ ਕਿਤੇ ਵੀ ਕੋਈ ਰੁਕਾਵਟ ਆਵੇ ਤਾਂ ਉਨ੍ਹਾਂ ਨਾਲ ਰਾਬਤਾ ਕਰ ਲਿਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਘਰ ਪਰਤਣ ਵਿਚ ਕਿਤੇ ਵੀ ਕੋਈ ਮੁਸ਼ਕਿਲ ਨਾ ਹੋਵੇ।


ਇਸ ਮੌਕੇ ਆਰ.ਟੀ.ਏ. ਊਦੇਦੀਪ ਸਿੰਘ, ਜੀਐਮ ਪੀਆਰਟੀਸੀ ਰਮਨ ਸ਼ਰਮਾ ਅਤੇ ਜੀਐਮ ਪੰਜਾਬ ਰੋਡਵੇਜ ਜਸਵਿੰਦਰ ਸਿੰਘ ਚਹਿਲ ਵੀ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement