ਮਾਨਸਾ 'ਚ ਇਕ ਹੋਰ ਵਿਅਕਤੀ ਨੇ ਜਿੱਤੀ ਕੋਰੋਨਾ ਵਿਰੁਧ ਜੰਗ
Published : Apr 25, 2020, 10:49 pm IST
Updated : Apr 25, 2020, 10:49 pm IST
SHARE ARTICLE
Mansa
Mansa

ਮਾਨਸਾ 'ਚ ਇਕ ਹੋਰ ਵਿਅਕਤੀ ਨੇ ਜਿੱਤੀ ਕੋਰੋਨਾ ਵਿਰੁਧ ਜੰਗ

ਮਾਨਸਾ, 25 ਅਪ੍ਰੈਲ (ਬਹਾਦਰ ਖ਼ਾਨ) : ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦਸਿਆ ਕਿ ਮਾਨਸਾ ਜ਼ਿਲ੍ਹੇ ਲਈ ਬਹੁਤ ਹੀ ਖ਼ੁਸ਼ੀ ਦੀ ਗੱਲ ਹੈ ਕਿ ਕੋਰੋਨਾ ਦਾ ਇਲਾਜ ਕਰਵਾ ਰਹੇ ਇਕ ਹੋਰ ਮਰੀਜ਼ ਦੀ ਰੀਪੋਰਟ ਨੈਗੇਟਿਵ ਆ ਗਈ ਹੈ। ਉਨ੍ਹਾਂ ਦਸਿਆ ਕਿ ਉਕਤ ਵਿਅਕਤੀ ਦੀ ਉਮਰ 40 ਸਾਲ ਦੀ ਹੈ ਅਤੇ ਇਸ ਵਿਅਕਤੀ ਨੂੰ ਸਿਵਲ ਹਸਪਤਾਲ ਵਿਚੋਂ ਛੁੱਟੀ ਦੇ ਦਿਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਚਹਿਲ ਨੇ ਦਸਿਆ ਕਿ ਇਸ ਤਰ੍ਹਾਂ ਸਿਵਲ ਹਸਪਤਾਲ ਵਿਚੋਂ ਤੀਜਾ ਕੋਰੋਨਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਹੁਣ ਹਸਪਤਾਲ ਵਿਚ 10 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ-ਰੇਖ ਹੇਠ ਇਲਾਜ ਚਲ ਰਿਹਾ ਹੈ।MansaMansa


ਡਿਪਟੀ ਕਮਿਸ਼ਨਰ ਨੇ ਦਸਿਆ ਕਿ ਇਸ ਤੋਂ ਇਲਾਵਾ ਇਕ ਕੋਰੋਨਾ ਪਾਜ਼ੇਟੀਵ ਮਰੀਜ਼ ਜਿਸ ਦਾ ਕਿ ਸਿਵਲ ਹਸਪਤਾਲ ਵਿਖੇ ਇਲਾਜ ਚਲ ਰਿਹਾ ਹੈ, ਦੀ 14 ਦਿਨਾਂ ਬਾਅਦ ਸੈਂਪਲਿੰਗ ਕੀਤੀ ਗਈ। ਉਨ੍ਹਾਂ ਦਸਿਆ ਕਿ ਇਸ ਮਰੀਜ਼ ਦੀ ਰੀਪੋਰਟ ਫਿਰ ਤੋਂ ਪਾਜ਼ੇਟਿਵ ਆਈ ਅਤੇ ਦੁਬਾਰਾ ਫਿਰ ਤੋਂ 14 ਦਿਨਾਂ ਬਾਅਦ ਇਨ੍ਹਾਂ ਦੀ ਰੀਪੋਰਟ ਚੈੱਕ ਕਰਨ ਲਈ ਭੇਜੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement