
ਚੰਨੀ ਨੇ ਰਤਨਗੜ੍ਹ 'ਚ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡਿਆ
ਮੋਰਿੰਡਾ, 24 ਅਪ੍ਰੈਲ (ਮੋਹਨ ਸਿੰਘ ਅਰੋੜਾ, ਰਾਜ ਕੁਮਾਰ ਦਸੋੜ) : ਪਿੰਡ ਰਤਨਗੜ੍ਹ ਵਿਖੇ ਲੋੜਵੰਦ ਨੀਲਾ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ। ਇਸ ਮੌਕੇ ਰਾਸ਼ਨ ਮੁਫਤ ਰਾਸ਼ਨ ਵੰਡਣ ਦੀ ਸ਼ੁਰੂਆਤ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਜਰੂਰਤਾਂ ਪੂਰੀਆਂ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਹਰ ਇੱਕ ਨੀਲਾ ਕਾਰਡ ਧਾਰਕ ਪਰਿਵਾਰ ਨੂੰ ਮੁਫਤ ਕਣਕ ਅਤੇ ਦਾਲ ਦਿੱਤੀ ਜਾ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਖੁਰਾਕ ਸਪਲਾਈ ਕਟਰੋਲਰ ਸ: ਸਤਵੀਰ ਸਿੰਘ, ਏ ਐਫ ਐਸ ਓ ਮੀਨਾ ਬੈਸ, ਇਨਸਪੈਕਟਰ ਚਮਨ ਗੁਪਤਾ, ਮਾਰਕਿਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਗੁਰਵਿੰਦਰ ਸਿੰਘ ਕਕਰਾਲੀ, ਜੀਵਨ ਸਿੰਘ ਸਰਪੰਚ, ਸ਼ੇਰ ਸਿੰਘ ਸਕੱਤਰ ਸਹਿਕਾਰੀ ਸਭਾ, ਜਸਵਿੰਦਰ ਸਿੰਘ ਜੱਸੀ, ਹਰਪਿੰਦਰ ਰਾਣਾ, ਹਰਜੋਤ ਸਿੰਘ ਢੰਗਰਾਲੀ ਅਤੇ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।