ਫ਼ਲੂ ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ’ਚ ਭੇਜਣ ਦੇ ਨਿਰਦੇਸ਼ ਜਾਰੀ
Published : Apr 25, 2020, 9:54 am IST
Updated : Apr 25, 2020, 9:54 am IST
SHARE ARTICLE
File Photo
File Photo

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫ਼ਲੂਏਂਜਾ

ਚੰਡੀਗੜ੍ਹ, 24 ਅਪ੍ਰੈਲ, (ਸਪੋਕਸਮੈਨ ਸਮਾਚਾਰ ਸੇਵਾ): ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਕੋਵਿਡ-19 ਦੀ ਰੋਕਥਾਮ ਅਤੇ ਨਿਗਰਾਨੀ ਵਧਾਉਣ ਲਈ ਰਾਜ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਇਨਫ਼ਲੂਏਂਜਾ ਲਾਈਕ ਇਲਨੈੱਸ (ਆਈਐਲਆਈ) ਅਤੇ ਸਵਿਅਰ ਐਕਿਉਟ ਰੇਸਪੀਰੇਟਰੀ ਇਨਫੈਕਸਨ (ਐਸਏਆਰਆਈ) ਦੇ ਮਰੀਜਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਰੈਫਰ ਕਰਨ ਦੀ ਅਪੀਲ ਕੀਤੀ ਹੈ। ਇਨ੍ਹਾਂ ਸਰਕਾਰੀ ਹਸਪਤਾਲਾਂ ਦੇ ਫ਼ਲੂ ਕਾਰਨਰਾਂ ਵਿੱਚ ਫਲੂ ਦੇ ਲੱਛਣ ਜਿਵੇਂ ਕਿ ਬੁਖ਼ਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼, ਨਮੂਨੀਆਂ ਆਦਿ ਦੇ ਸਾਰੇ ਮਰੀਜਾਂ ਦੀ ਮੁਫ਼ਤ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ।

ਇਸ ਸੰਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਜ਼ਰੀਏ ਯਕੀਨੀ ਬਣਾਇਆ ਜਾਵੇਗਾ ਕਿ ਕੋਵਿਡ-19 ਦਾ ਇੱਕ ਵੀ ਸ਼ੱਕੀ ਮਰੀਜ ਜਾਂਚ ਤੋਂ ਵਾਂਝਾ ਨਾ ਰਹਿ ਸਕੇ ਅਤੇ ਇਸ ਬਿਮਾਰੀ ਦੇ ਜਨਤਕ ਪੱਧਰ ਤੇ ਫ਼ੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਾਰੇ ਸਿਵਲ ਸਰਜਨਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਵਿੱਚ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਜਾਣਕਾਰੀ ਦੇਣ ਅਤੇ ਅਜਿਹੇ ਮਰੀਜਾਂ ਦੀ ਸੈਂਪਲਿੰਗ ਕਰਨ ਵਿੱਚ ਸੁਵਿਧਾ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ ਹਨ।

ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਵਿਡ-19 ਕਾਰਣ ਪੈਦਾ ਹੋਈ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਕੋਵਿਡ-19 ਮਰੀਜਾਂ ਦੀ ਟ੍ਰੈਕਿੰਗ (ਪਹਿਚਾਣ), ਟੈਸਟਿੰਗ (ਜਾਂਚ) ਤੇ ਟਰੀਟਮੈਂਟ (ਇਲਾਜ) ਲਈ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਹੈ। ਐਸਬੀਐਸ ਨਗਰ ਤੇ ਐਸਏਐਸ ਨਗਰ ਜ਼ਿਲਿ੍ਹਆਂ ਵਿੱਚ ਰੋਕਥਾਮ ਦੀਆਂ ਗਤੀਵਿਧੀਆਂ ਇਸ ਦੀ ਇੱਕ ਮਿਸਾਲ ਹਨ।

ਉਨ੍ਹਾਂ ਦੱਸਿਆ ਕਿ ਸੰਪਰਕ ਵਿੱਚ ਆਏ ਲੋਕਾਂ ਨੂੰ ਟਰੇਸ ਕਰਨ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ, ਜਿਸ ਨਾਲ ਬਿਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕਿਆ। ਪੰਜਾਬ ਵਿੱਚ ਕੋਵਿਡ-19 ਦੀ ਜਾਂਚ 5 ਲੈਬਾਂ ਵੱਲੋਂ ਕੀਤੀ ਜਾ ਰਹੀ ਹੈ ਅਤੇ ਆਈਸੀਐਮਆਰ ਤੋਂ ਮੰਜ਼ੂਰਸ਼ੁਦਾ ਹੋਰ ਪ੍ਰਾਈਵੇਟ ਲੈਬ ਨੂੰ ਸ਼ਾਮਿਲ ਕਰਨ ਦੀ ਕੋਸ਼ਿਸ਼ ਹੋ ਰਹੀ ਹੈ, ਜਿਸ ਨਾਲ ਪੰਜਾਬ ਦੀ ਟੈਸਟਿੰਗ ਸਮਰੱਥਾ ਵੱਧ ਸਕੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement