ਮਜੀਠੀਆ ਨੇ ਡੀ.ਏ. ਦੇ ਫ਼ੈਸਲੇ ਬਾਰੇ ਕੇਂਦਰ ਸਰਕਾਰ ਦਾ ਲਿਆ ਪੱਖ
Published : Apr 25, 2020, 10:47 pm IST
Updated : Apr 25, 2020, 10:47 pm IST
SHARE ARTICLE
Majithia
Majithia

ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ

ਚੰਡੀਗੜ੍ਹ, 25 ਅਪ੍ਰੈਲ (ਗੁਰਉਪਦੇਸ਼ ਭੁੱਲਰ) : ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਜਾਰੀ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਵਲੋਂ ਅਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਜਾਮ ਕਰਨ ਦੇ ਫ਼ੈਸਲੇ ਦੀ ਖੁੱਲ੍ਹ ਕੇ ਵਕਾਲਤ ਕੀਤੀ। ਉਨ੍ਹਾਂ ਇਸ ਸਬੰਧ ਵਿਚ ਰਹੁਲ ਗਾਂਧੀ ਦੇ ਬਿਆਨ 'ਤੇ ਪ੍ਰਤੀਕਿਰਿਆ 'ਚ ਜਿਥੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਸਾਧੇ ਉਥੇ ਕੇਂਦਰ ਸਰਕਾਰ ਵਿਰੁਧ ਇਕ ਸ਼ਬਦ ਨਾ ਬੋਲਿਆ।


MajithiaMajithia
ਮਜੀਠੀਆ ਨੇ ਅੱਜ ਜਾਰੀ ਬਿਆਨ ਵਿਚ ਕਿਹਾ ਕਿ ਕਾਂਗਰਸੀ ਸਾਂਸਦ ਰਾਹੁਲ ਗਾਂਧੀ ਜੇਕਰ ਸੱਚਮੁੱਚ ਕਰਮਚਾਰੀਆਂ ਦਾ ਫ਼ਿਕਰ ਹੈ ਤਾਂ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਦੇ 5000 ਹਜ਼ਾਰ ਕਰੋੜ ਰੁਪਏ ਦੇ ਡੀਏ ਬਕਾਏ ਜਾਰੀ ਕਰਨ ਦੀ ਸਿਫਾਰਿਸ਼ ਕਰੇ, ਜਿਹੜੇ ਕਿ 2018 ਤੋਂ ਨਹੀਂ ਦਿੱਤੇ ਗਏ ਹਨ।


ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਕੋਵਿਡ-19 ਵਿਰੁੱਧ ਲੜਾਈ ਵਾਸਤੇ ਫੰਡ ਜੁਟਾਉਣ ਲਈ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਡੀਏ ਵਿਚ ਵਾਧੇ ਉੱੱਤੇ ਲਾਈ ਰੋਕ ਨੂੰ ਅਣਮਨੁੱਖੀ ਅਤੇ ਕਠੋਰ ਕਾਰਵਾਈ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸੀ ਸਾਂਸਦ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਇਸ ਸੰਬੰਧੀ ਪੰਜਾਬ ਸਰਕਾਰ ਦੇ ਕਰਮਚਾਰੀਆਂ ਨਾਲ ਹੋਏ ਵਿਤਕਰੇ ਨੂੰ ਕਿਵੇਂ ਵੇਖਦੇ ਹਨ, ਜਿਹਨਾਂ ਨੂੰ ਤਿੰਨ ਸਾਲਾਂ ਤੋਂ ਆਪਣੇ ਡੀਏ ਦਾ 22 ਤੋਂ ਲੈ ਕੇ 26 ਫੀਸਦੀ ਅਜੇ ਤਕ ਨਹੀਂ ਮਿਲਿਆ ਹੈ।  ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਡੀਏ ਵਿਚ ਵਾਧਾ ਰੋਕਣ ਵਾਸਤੇ ਕਦਮ ਚੁੱਕਿਆ ਹੈ, ਪਰ ਪੰਜਾਬ ਸਰਕਾਰ ਤਿੰਨ ਸਾਲ ਤੋਂ ਆਪਣੇ ਕਰਮਚਾਰੀਆਂ ਨੂੰ ਡੀਏ ਦੇ ਬਕਾਏ ਨਹੀਂ ਦੇ ਰਹੀ ਹੈ। ਕੀ ਤੁਹਾਡੀ ਆਪਣੀ ਕਥਨੀ ਅਤੇ ਕਰਨੀ ਇੱਕ ਨਹੀਂ ਹੋਣੀ ਚਾਹੀਦੀ ਅਤੇ ਜਿਹੜੀ ਸਲਾਹ ਤੁਸੀਂ ਕੇਂਦਰ ਸਰਕਾਰ ਨੂੰ ਦੇ ਰਹੇ ਹੋ, ਉਸ ਨੂੰ ਪਹਿਲਾਂ ਪੰਜਾਬ ਵਿਚ ਨਹੀਂ ਲਾਗੂ ਕਰਵਾਉਣਾ ਚਾਹੀਦਾ? ਉਹਨਾਂ ਕਿਹਾ ਕਿ ਚੰਗਾ ਹੋਵੇਗਾ ਕਿ ਕੇਂਦਰ ਵੱਲੋਂ ਡੀਏ ਵਾਧੇ ਉੱਤੇ ਲਾਈ ਰੋਕ ਬਾਰੇ ਬੋਲਣ ਤੋਂ ਪਹਿਲਾਂ ਤੁਸੀਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਦੇ ਕਰਮਚਾਰੀਆਂ ਦੇ ਡੀਏ ਬਕਾਏ ਜਾਰੀ ਕਰਨ ਦੀ ਸ਼ਿਫਾਰਿਸ਼ ਕਰੋ। ਅਕਾਲੀ ਆਗੂ ਨੇ ਰਾਹੁਲ ਗਾਂਧੀ ਨੂੰ ਇਹ ਵੀ ਆਖਿਆ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ ਸਾਰੀਆਂ ਨਰਸਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਮਸ਼ਵਰਾ ਦੇਣ, ਜਿਹੜੀਆਂ ਐਡਹਾਕ ਕਾਮਿਆਂ ਵਜੋਂ ਕੋਵਿਡ ਖ਼ਿਲਾਫ ਲੜਾਈ ਵਿਚ ਹਿੱਸਾ ਪਾ ਰਹੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement