
ਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਾਬਕਾ ਸੰਸਦ ਮੈਂਬਰ ਗੁਰਦਾਸ
ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ (88),ਦੀ ਸਿਹਤ ਖ਼ਰਾਬ ਹੋਣ ‘ਤੇ ਉਸ ਨੂੰ ਇਲਾਜ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Photo
ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਥਿਤੀ ਦੇ ਅਨੁਸਾਰ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਹੈ ਪਤਾ ਚਲਿਆ ਹੈ ਕਿ ਉਸਨੂੰ ਸ਼ੂਗਰ ਦੀ ਬਿਮਾਰੀ ਹੈ ਜੋ ਹੁਣ ਦਿਲ ਅਤੇ ਗੁਰਦੇ ਨੂੰ ਪ੍ਰਭਾਵਤ ਕਰ ਰਹੀ ਹੈ।
Photo
ਦੱਸ ਦੇਈਏ ਕਿ ਲਗਭਗ ਇਕ ਮਹੀਨਾ ਪਹਿਲਾਂ ਉਹਨਾਂ ਦੀ ਪਤਨੀ ਹਰਮਿੰਦਰ ਕੌਰ ਬਾਦਲ ਦੀ ਸਿਰ ਦੇ ਕੈਂਸਰ ਕਾਰਨ ਮੌਤ ਹੋ ਗਈ ਸੀ। ਗੁਰਦਾਸ ਬਾਦਲ ਨੂੰ ਆਪਣੇ ਜੀਵਨ ਸਾਥੀ ਦੇ ਚਲੇ ਜਾਣ ਕਾਰਨ ਵੱਡਾ ਸਦਮਾ ਲੱਗਿਆ ਹੈ।
Photo
ਸੂਤਰ ਦੱਸਦੇ ਹਨ ਕਿ ਤਾਜ਼ਾ ਸ਼ਿਕਾਇਤ ਬਲੱਡ ਪ੍ਰੈਸ਼ਰ ਦੀ ਆਈ ਹੈ ਜੋ ਘੱਟ ਸੀ।ਇਸ ਤੋਂ ਬਿਨਾਂ ਕੁਝ ਹੋਰ ਮੁਸ਼ਕਲਾਂ ਵੀ ਸਨ।
Photo
ਜਿਸ ਕਾਰਨ ਉਹਨਾਂ ਨੂੰ ਤੁਰੰਤ ਇਲਾਜ ਲਈ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਦੇਖ-ਭਾਲ ਡਾਕਟਰਾਂ ਦੁਆਰਾ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।